ਪੰਜਾਬ ਕਾਂਗਰਸ ਨੇ ਮਨਾਇਆ ਆਜ਼ਾਦੀ ਦਿਹਾੜਾ, ਪ੍ਰਧਾਨ ਰਾਜਾ ਵੜਿੰਗ ਨੇ ਦੇਸ਼ ਪ੍ਰਤੀ ਵਫ਼ਾਦਾਰੀ ਦੀ ਦਿੱਤੀ ਸਲਾਹ
ਰਾਜਾ ਵੜਿੰਗ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਧਰਤੀ ਪ੍ਰਤੀ ਵਫ਼ਾਦਾਰੀ ਦਿਖਾਉਣੀ ਚਾਹੀਦੀ ਹੈ, ਜਿਸ ਤਰ੍ਹਾਂ ਅਸੀਂ ਘਰ ਦਾ ਕੰਮ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਦੇਸ਼ ਦੀ ਸੇਵਾ 'ਚ ਯੋਗਦਾਨ ਦੇਣਾ ਚਾਹੀਦਾ। ਉਨ੍ਹਾਂ ਨੇ ਕਿਹਾ ਇਹ ਦੇਸ਼ ਸਾਡਾ ਹੈ ਤੇ ਦੇਸ਼ ਦੀ ਸਰਕਾਰ ਸਾਡੀ ਹੈ।
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਦਫ਼ਤਰ ‘ਚ ਆਜ਼ਾਦੀ ਦਿਹਾੜਾ ਮਨਾਇਆ। ਇਸ ਮੌਕੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੰਡਾ ਲਹਿਰਾਇਆ। ਆਜ਼ਾਦੀ ਦਿਹਾੜੇ ‘ਦੇ ਮੌਕੇ ‘ਤੇ ਕਾਂਗਰਸ ਦੇ ਕਈ ਦਿੱਗਜ਼ ਆਗੂ ਮੌਜ਼ੂਦ ਰਹੇ।
ਆਪਣੇ ਦੇਸ਼ ਤੇ ਧਰਤੀ ਪ੍ਰਤੀ ਵਫ਼ਾਦਾਰ ਰਹੋ
ਰਾਜਾ ਵੜਿੰਗ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਧਰਤੀ ਪ੍ਰਤੀ ਵਫ਼ਾਦਾਰੀ ਦਿਖਾਉਣੀ ਚਾਹੀਦੀ ਹੈ, ਜਿਸ ਤਰ੍ਹਾਂ ਅਸੀਂ ਘਰ ਦਾ ਕੰਮ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਦੇਸ਼ ਦੀ ਸੇਵਾ ‘ਚ ਯੋਗਦਾਨ ਦੇਣਾ ਚਾਹੀਦਾ। ਉਨ੍ਹਾਂ ਨੇ ਕਿਹਾ ਇਹ ਦੇਸ਼ ਸਾਡਾ ਹੈ ਤੇ ਦੇਸ਼ ਦੀ ਸਰਕਾਰ ਸਾਡੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲੜਾਈ ‘ਚ ਸਾਡੇ ਸ਼ਹੀਦਾਂ ਨੇ ਹੱਸਦੇ-ਹੱਸਦੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹੀ ਲੋਕਾਂ ਨੂੰ ਯਾਦ ਕੀਤਾ ਜਾਂਦਾ ਹੈ ਜੋ ਆਪਣੀ ਕੌਮ ਤੇ ਦੇਸ਼ ਲਈ ਕੁੱਝ ਕਰਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਆਜ਼ਾਦੀ ‘ਚ ਪੰਜਾਬੀਆੰ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ।
ਵੱਡੀ ਗਿਣਤੀ ‘ਚ ਵਰਕਰ ਹੋਏ ਸ਼ਾਮਲ
ਚੰਡੀਗੜ੍ਹ ‘ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਮੀਂਹ ਲੱਗਾ ਹੋਇਆ ਸੀ, ਪਰ ਇਸ ਦੇ ਬਾਵਜੂਦ ਪਾਰਟੀ ਵਰਕਰ ਵੱਡੀ ਗਿਣਤੀ ‘ਚ ਮੌਜ਼ੂਦ ਰਹੇ, ਜਿਸ ਲਈ ਵੜਿੰਗ ਨੇ ਉਨ੍ਹਾਂ ਵਰਕਰਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਵਰਕਰਾਂ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਦਾ ਸੰਦੇਸ਼ ਵੀ ਦਿੱਤਾ।