AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar LS Bypoll: ਪੰਜਾਬ ਕਾਂਗਰਸ ਨੇ ਨਿਯੁਕਤ ਕੀਤੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਤੇ ਸਹਿ ਇੰਚਾਰਜ

ਪੰਜਾਬ ਨਿਊਜ: ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੇ ਦੇਹਾਂਤ ਕਾਰਨ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਇਸੇ ਲੜੀ ਵਿੱਚ ਕਾਂਗਰਸ ਨੇ ਵੀ ਕਮਰ ਕੱਸ ਲਈ ਹੈ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder […]

Jalandhar LS Bypoll: ਪੰਜਾਬ ਕਾਂਗਰਸ ਨੇ ਨਿਯੁਕਤ ਕੀਤੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਤੇ ਸਹਿ ਇੰਚਾਰਜ
tv9-punjabi
| Updated On: 09 Mar 2023 12:45 PM IST
Share
ਪੰਜਾਬ ਨਿਊਜ: ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੇ ਦੇਹਾਂਤ ਕਾਰਨ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਇਸੇ ਲੜੀ ਵਿੱਚ ਕਾਂਗਰਸ ਨੇ ਵੀ ਕਮਰ ਕੱਸ ਲਈ ਹੈ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ, ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ।

ਕਾਂਗਰਸ ਨੇ ਜਾਰੀ ਕੀਤੀ ਨਾਵਾਂ ਦੀ ਲਿਸਟ

ਕਾਂਗਰਸ ਦਫਤਰ ਵੱਲੋਂ ਜਾਰੀ ਹੋਈ ਸੂਚੀ ਮੁਤਾਬਕ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਕਰਤਾਰਪੁਰ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਹਰਮਿੰਦਰ ਸਿੰਘ ਗਿੱਲ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਲੰਧਰ ਵੈਸਟ ਵਿੱਚ ਵਿਜੇਇੰਦਰ ਸਿੰਗਲਾ ਇੰਚਾਰਜ, ਕੁਲਦੀਪ ਸਿੰਘ ਵੈਦ ਅਤੇ ਦਵਿੰਦਰ ਘੁਬਾਇਆ ਸਹਿ-ਇੰਚਾਰਜ, ਜਲੰਧਰ ਸੈਂਟਰਲ ਵਿੱਚ ਰਾਣਾ ਕੰਵਰਪਾਲ ਸਿੰਘ ਇੰਚਾਰਜ, ਰਮਿੰਦਰ ਆਵਲਾ ਅਤੇ ਸੰਜੇ ਤਲਵਾੜ ਸਹਿ-ਇੰਚਾਰਜ, ਜਲੰਧਰ ਨਾਰਥ ਵਿੱਚ ਹਰਦਿਆਲ ਸਿੰਘ ਕੰਬੋਜ ਇੰਚਾਰਜ, ਅਮਿਤ ਵਿਜ ਅਤੇ ਸੁਨੀਲ ਦੱਤੀ ਸਹਿ-ਇੰਚਾਰਜ, ਜਲੰਧਰ ਛਾਉਣੀ ਵਿੱਚ ਰਾਜ ਕੁਮਾਰ ਚੱਬੇਵਾਲ ਇੰਚਾਰਜ, ਅਰੁਣ ਡੋਗਰਾ, ਬਲਦੇਵ ਸਿੰਘ ਜੈਤੋਂ ਸਹਿ-ਇੰਚਾਰਜ, ਆਦਮਪੁਰ ਵਿੱਚ ਗੁਰਕੀਰਤ ਸਿੰਘ ਇੰਚਾਰਜ, ਲਖਬੀਰ ਸਿੰਘ ਲੱਖਾ ਅਤੇ ਗੁਰਪ੍ਰੀਤ ਸਿੰਘ ਜੀਪੀ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉੱਧਰ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਦਵਿੰਦਰ ਘੁਬਈਆ ਸਹਿ-ਇੰਚਾਰਜ ਹੋਣਗੇ।ਫਿਲੌਰ ਵਿੱਚ ਇੰਦਰਬੀਰ ਸਿੰਘ ਬੁਲਾਰਿਆ ਨੂੰ ਇੰਚਾਰਜ, ਬਲਵਿੰਦਰ ਸਿੰਘ ਧਾਲੀਵਾਲ ਤੇ ਸੁਖਪਾਲ ਸਿੰਘ ਭੁੱਲਰ ਸਹਿ-ਇੰਚਾਰਜ, ਨਕੋਦਰ ਵਿੱਚ ਬਰਿੰਦਰ ਸਿੰਘ ਪਾਹੜਾ ਇੰਚਾਰਜ, ਸੰਤੋਖ ਸਿੰਘ ਭਲਾਈਪੁਰ ਤੇ ਮਲਕੀਤ ਸਿੰਘ ਦਾਖਾ ਸਹਿ-ਇੰਚਾਰਜ, ਸ਼ਾਹਕੋਟ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇੰਚਾਰਜ, ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।

ਛੇਤੀ ਹੋਵੇਗਾ ਜਿਮਨੀ ਚੋਣ ਦੀ ਤਰੀਕ ਦਾ ਐਲਾਨ

ਹਾਲਾਂਕਿ ਇਸ ਜਿਮਨੀ ਚੋਣ ਨੂੰ ਲੈ ਕੇ ਤਰੀਕ ਦਾ ਐਲਾਨ ਹੋਣਾ ਬਾਕੀ ਹੈ। ਪਰ ਉਮੀਦ ਜਤਾਈ ਜਾ ਰਹੀ ਹੈ ਕਿ ਚੋਣ ਕਮਿਸ਼ਨ ਛੇਤੀ ਹੀ ਇਸ ਸੀਟ ਲਈ ਤਰੀਕ ਦਾ ਐਲਾਨ ਕਰ ਸਕਦਾ ਹੈ। ਜਿਕਰਯੋਗ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਕਾਰਨ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੋ ਗਈ ਸੀ ਚੌਧਰੀ ਦੀ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...