AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਸਿਰਿਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦੀ ਕਮਾਨ, ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਵੀ ਸ਼ਾਮਲ

ਪੰਜਾਬ ਲਈ ਬਣਾਈ ਗਈ ਸਕ੍ਰੀਨਿੰਗ ਕਮੇਟੀ ਦੀ ਅਗਵਾਈ ਸਿਰਿਵੇਲਾ ਪ੍ਰਸਾਦ ਕਰਨਗੇ। ਉਨ੍ਹਾਂ ਦੇ ਨਾਲ ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਨੂੰ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

ਪੰਜਾਬ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਸਿਰਿਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦੀ ਕਮਾਨ, ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਵੀ ਸ਼ਾਮਲ
ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਦੀ ਤਸਵੀਰ
tv9-punjabi
| Updated On: 17 Nov 2026 07:22 AM IST
Share

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤਿਆਰੀ ਖਿੱਚ ਲਈ ਹੈ। ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਪੰਜਾਬ ਸਮੇਤ ਪੰਜ ਰਾਜਾਂ ਲਈ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਰਾਜਾਂ ‘ਚ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਣੀਪੁਰ ਸ਼ਾਮਲ ਹਨ। ਇਨ੍ਹਾਂ ਕਮੇਟੀਆਂ ਨੂੰ ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਦੀ ਚੋਣ ਤੇ ਸਕ੍ਰੀਨਿੰਗ ਪ੍ਰਕਿਰਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਲਈ ਬਣਾਈ ਗਈ ਸਕ੍ਰੀਨਿੰਗ ਕਮੇਟੀ ਦੀ ਅਗਵਾਈ ਸਿਰਿਵੇਲਾ ਪ੍ਰਸਾਦ ਕਰਨਗੇ। ਉਨ੍ਹਾਂ ਦੇ ਨਾਲ ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਨੂੰ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

ਉਮੀਦਵਾਰਾਂ ਦੀ ਚੋਣ ‘ਚ ਅਹਿਮ ਹੋਵੇਗੀ ਸਕ੍ਰੀਨਿੰਗ ਕਮੇਟੀ ਦੀ ਭੂਮਿਕਾ

ਇਨ੍ਹਾਂ ਸਕ੍ਰੀਨਿੰਗ ਕਮੇਟੀਆਂ ਦੀ ਮੁੱਖ ਜ਼ਿੰਮੇਵਾਰੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਹੋਵੇਗੀ। ਪਾਰਟੀ ਨੇ ਹਰ ਰਾਜ ਲਈ ਤਿੰਨ ਮੈਂਬਰੀ ਪੈਨਲ ਬਣਾਇਆ ਹੈ, ਜਿਸ ‘ਚ ਇੱਕ ਚੇਅਰਮੈਨ ਤੇ ਦੋ ਹੋਰ ਮੈਂਬਰ ਸ਼ਾਮਲ ਹਨ।

ਪੰਜ ਰਾਜਾਂ ਲਈ ਸਕ੍ਰੀਨਿੰਗ ਕਮੇਟੀਆਂ ਦਾ ਗਠਨ

ਕਾਂਗਰਸ ਨੇ ਵੱਖ-ਵੱਖ ਰਾਜਾਂ ‘ਚ ਚੋਣ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ।

  • ਪੰਜਾਬ ਲਈ ਸਿਰਿਵੇਲਾ ਪ੍ਰਸਾਦ (ਚੇਅਰਮੈਨ), ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ।
  • ਉੱਤਰ ਪ੍ਰਦੇਸ਼ ਲਈ ਅਜੇ ਮਾਕਨ (ਚੇਅਰਮੈਨ), ਅਸਲਮ ਸ਼ੇਖ ਤੇ ਬੀ.ਵੀ. ਸ਼੍ਰੀਨਿਵਾਸ।
  • ਉੱਤਰਾਖੰਡ ਲਈ ਦੀਪਾ ਦਾਸਮੁੰਸ਼ੀ (ਚੇਅਰਪਰਸਨ), ਅਨਿਲ ਚੌਧਰੀ ਤੇ ਪਾਲ ਭਾਈ ਅੰਬਾਲੀਆ।
  • ਗੋਆ ਲਈ ਕੇ.ਜੇ. ਜਾਰਜ (ਚੇਅਰਮੈਨ), ਸਤੇਜ ਡੀ. ਪਾਟਿਲ ਤੇ ਸ਼ਫੀ ਪਰੰਬਿਲ।
  • ਮਣੀਪੁਰ ਲਈ ਬੀ.ਐਮ. ਸੰਦੀਪ (ਚੇਅਰਮੈਨ), ਹਿਬੀ ਈਡਨ ਤੇ ਰਾਜੇਸ਼ ਠਾਕੁਰ।

ਹਰੀਸ਼ ਰਾਵਤ ਨੇ ਖੜਗੇ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਸੋਮਵਾਰ ਨੂੰ ਦਿੱਲੀ ‘ਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਉੱਤਰਾਖੰਡ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਚਰਚਾ ਕੀਤੀ ਗਈ।

ਰਾਵਤ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਤੋਂ ਹਮੇਸ਼ਾ ਪ੍ਰੇਰਣਾ ਤੇ ਕੀਮਤੀ ਮਾਰਗਦਰਸ਼ਨ ਮਿਲਦਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਖੜਗੇ ਨਾਲ ਹੋਈ ਮੁਲਾਕਾਤ ਨੂੰ ਸ਼ਿਸ਼ਟਾਚਾਰ ਭੇਟ ਦੱਸਿਆਅਤੇ ਉੱਤਰਾਖੰਡ ਦੇ ਮੌਜੂਦਾ ਸਿਆਸੀ ਦ੍ਰਿਸ਼ ਬਾਰੇ ਆਪਣੇ ਵਿਚਾਰ ਉਨ੍ਹਾਂ ਸਾਹਮਣੇ ਰੱਖੇ।

Follow Us
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...