AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਿਸ਼ਨ 2027: ਪੰਜਾਬ ਕਾਂਗਰਸ ਨੇ ਸ਼ੁਰੂ ਕੀਤੀ ਤਿਆਰੀ, ਮੈਨੀਫੈਸਟੋ ਕਮੇਟੀ ਦੀ ਹੋਈ ਪਹਿਲੀ ਬੈਠਕ; ਜਨਤਾ ਤੈਅ ਕਰੇਗੀ ਏਜੰਡਾ

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਅੰਦਰੂਨੀ ਕਲੇਸ਼ ਦਰਮਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਰਣਨੀਤੀ ਤਹਿਤ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਪਹਿਲੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਈ।

ਮਿਸ਼ਨ 2027: ਪੰਜਾਬ ਕਾਂਗਰਸ ਨੇ ਸ਼ੁਰੂ ਕੀਤੀ ਤਿਆਰੀ, ਮੈਨੀਫੈਸਟੋ ਕਮੇਟੀ ਦੀ ਹੋਈ ਪਹਿਲੀ ਬੈਠਕ; ਜਨਤਾ ਤੈਅ ਕਰੇਗੀ ਏਜੰਡਾ
tv9-punjabi
| Published: 22 Aug 2026 07:32 AM IST
Share

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਅੰਦਰੂਨੀ ਕਲੇਸ਼ ਦਰਮਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਰਣਨੀਤੀ ਤਹਿਤ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਪਹਿਲੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਕਮੇਟੀ ਦੇ ਪ੍ਰਮੁੱਖ ਆਗੂ ਡਾ. ਅਮਰ ਸਿੰਘ, ਪਰਗਟ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਹਰਦਿਆਲ ਸਿੰਘ ਕੰਬੋਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਉਪਰੰਤ ਕਾਂਗਰਸ ਆਗੂਆਂ ਨੇ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਲਈ ਪਾਰਟੀ ਦਾ ਐਲਾਨਨਾਮਾ ਸਹੀ ਅਰਥਾਂ ਵਿੱਚ ਲੋਕਾਂ ਦਾ ਐਲਾਨਨਾਮਾ ਹੋਵੇਗਾ।

ਪੂਰੇ ਪੰਜਾਬ ਦਾ ਦੌਰਾ ਕਰਕੇ ਹਰ ਵਰਗ ਤੋਂ ਲਿਆ ਜਾਵੇਗਾ ਸੁਝਾਵ

ਕਾਂਗਰਸੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਚੋਣਾਂ ਲਈ ਮੈਨੀਫੈਸਟੋ ਬੰਦ ਕਮਰਿਆਂ ਵਿੱਚ ਬੈਠ ਕੇ ਤਿਆਰ ਨਹੀਂ ਕੀਤਾ ਜਾਵੇਗਾ, ਸਗੋਂ ਪੰਜਾਬ ਦੇ ਲੋਕਾਂ ਦੇ ਸਿੱਧੇ ਸੁਝਾਵਾਂ ਨਾਲ ਬਣੇਗਾ। ਉਨ੍ਹਾਂ ਦੱਸਿਆ ਕਿ ਮੈਨੀਫੈਸਟੋ ਕਮੇਟੀ ਜਲਦ ਹੀ ਪੂਰੇ ਪੰਜਾਬ ਦਾ ਵਿਆਪਕ ਦੌਰਾ ਕਰੇਗੀ ਅਤੇ ਹਰ ਵਰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਇਕੱਠੇ ਕਰੇਗੀ।

ਸਮਾਜ ਦੇ ਹਰ ਤਬਕੇ ਨੂੰ ਮਿਲੇਗੀ ਤਰਜੀਹ

ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਚੋਣ ਮਨੋਰਥ ਪੱਤਰ ਵਿੱਚ ਵੱਖ-ਵੱਖ ਵਪਾਰਕ ਤੇ ਕਿਸਾਨੀ ਐਸੋਸੀਏਸ਼ਨਾਂ, ਸਮਾਜਿਕ ਸੰਸਥਾਵਾਂ, ਸਿਵਲ ਸੁਸਾਇਟੀਆਂ, ਬੁੱਧੀਜੀਵੀਆਂ, ਸਮਾਜ ਸੇਵਕਾਂ ਅਤੇ ਆਮ ਸ਼ਹਿਰੀਆਂ ਦੀ ਰਾਇ ਨੂੰ ਸ਼ਾਮਲ ਕੀਤਾ ਜਾਵੇਗਾ। ਕਾਂਗਰਸ ਦਾ ਮੁੱਖ ਮੰਤਵ ਇਹ ਹੈ ਕਿ ਮੈਨੀਫੈਸਟੋ ਵਿੱਚ ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਸੰਕਟਾਂ ਅਤੇ ਵਿਕਾਸ ਸੰਬੰਧੀ ਜ਼ਮੀਨੀ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਰੱਖਿਆ ਜਾਵੇ।

ਲੋਕਾਂ ਦੇ ਸੁਝਾਵਾਂ ਨਾਲ ਤੈਅ ਹੋਵੇਗਾ 2027 ਦਾ ਰੋਡਮੈਪ

ਮੀਟਿੰਗ ਦੌਰਾਨ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਵਿਆਪਕ ਅਤੇ ਲੋਕ-ਪੱਖੀ ਬਣਾਇਆ ਜਾਵੇ, ਤਾਂ ਜੋ ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦੀ ਆਵਾਜ਼ ਇਸ ਵਿੱਚ ਦਰਜ ਹੋ ਸਕੇ। ਪਾਰਟੀ ਆਗੂਆਂ ਮੁਤਾਬਕ ਲੋਕਾਂ ਵੱਲੋਂ ਮਿਲਣ ਵਾਲੇ ਫੀਡਬੈਕ ਦੇ ਆਧਾਰ ‘ਤੇ ਹੀ ਕਾਂਗਰਸ ਆਪਣੀਆਂ ਤਰਜੀਹਾਂ ਤੈਅ ਕਰੇਗੀ ਅਤੇ ਉਨ੍ਹਾਂ ਨੂੰ ਚੋਣ ਏਜੰਡੇ ਦਾ ਮੁੱਖ ਹਿੱਸਾ ਬਣਾਏਗੀ।

ਮੈਨੀਫੈਸਟੋ ਕਮੇਟੀ ਦੇ ਇਸ ਸੂਬਾ ਪੱਧਰੀ ਦੌਰੇ ਨੂੰ ਕਾਂਗਰਸ ਦੀ 2027 ਦੀ ਚੋਣ ਰਣਨੀਤੀ ਦਾ ਅਹਿਮ ਧੁਰਾ ਮੰਨਿਆ ਜਾ ਰਿਹਾ ਹੈ। ਪਾਰਟੀ ਦਾ ਨਿਸ਼ਾਨਾ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਹੇਠਲੇ ਪੱਧਰ ‘ਤੇ ਲੋਕਾਂ ਦੇ ਅਸਲ ਮੁੱਦਿਆਂ ਨੂੰ ਸਮਝ ਕੇ ਇੱਕ ਮਜ਼ਬੂਤ ਰੋਡਮੈਪ ਤਿਆਰ ਕਰਨਾ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ ਜਿੱਤਿਆ ਜਾ ਸਕੇ।

Follow Us
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...