ਪੰਜਾਬ ਕਾਂਗਰਸ ਦੀ ਕੱਲ੍ਹ ਚੰਡੀਗੜ੍ਹ ਵਿਖੇ ਮੀਟਿੰਗ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਣ ਸਕਦੀ ਰਣਨੀਤੀ

Updated On: 

08 May 2026 10:37 AM IST

ਇਸ ਬੈਠਕ ਦੀ ਅਗਵਾਈ ਪੰਜਾਬ ਕਾਂਗਰਸ ਇੰਚਾਰਜ ਬੁਪੇਸ਼ ਬਘੇਲ ਕਰਨਗੇ। ਇਸ ਤੋਂ ਇਲਾਵਾ ਇਸ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ।

ਪੰਜਾਬ ਕਾਂਗਰਸ ਦੀ ਕੱਲ੍ਹ ਚੰਡੀਗੜ੍ਹ ਵਿਖੇ ਮੀਟਿੰਗ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਣ ਸਕਦੀ ਰਣਨੀਤੀ

ਪੰਜਾਬ ਕਾਂਗਰਸ ਦੀ ਕੱਲ੍ਹ ਚੰਡੀਗੜ੍ਹ ਵਿਖੇ ਮੀਟਿੰਗ

ਪੰਜਾਬ ਕਾਂਗਰਸ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ‘ਚ ਜੁੱਟ ਗਈ ਹੈ। ਕੱਲ੍ਹ, ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੀ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੀ ਅਗਵਾਈ ਪੰਜਾਬ ਕਾਂਗਰਸ ਇੰਚਾਰਜ ਬੁਪੇਸ਼ ਬਘੇਲ ਕਰਨਗੇ। ਇਸ ਤੋਂ ਇਲਾਵਾ ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ।

ਸੂਬੇ ‘ਚ ਨਗਰ ਨਿਗਮ, ਨਗਰ ਕਾਊਂਸਿਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਸੇ ਮਹੀਨੇ ਕਾਂਗਰਸ ਵੱਲੋਂ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ। ਕਾਂਗਰਸ 8 ਨਗਰ ਨਿਗਮਾਂ, 65 ਨਗਰ ਕਾਊਂਸਿਲ ਤੇ 16 ਨਗਰ ਪੰਚਾਇਤਾਂ ਦੇ ਲਈ ਕਈ ਹਲਕਾ ਇੰਚਾਰਜਾਂ ਦੀ ਵੀ ਨਿਯੁਕਤੀ ਕਰ ਚੁੱਕੀ ਹੈ। ਕਈ ਸਾਬਕਾ ਵਿਧਾਇਕਾਂ, ਸਾਂਸਦਾਂ ਤੇ ਮੰਤਰੀਆ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਲ੍ਹਾ ਪ੍ਰਧਾਨਾਂ ਦਾ ਲੱਗਿਆ ਸੀ ਸਿਖਲਾਈ ਕੈਂਪ

ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ‘ਚ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਲਗਭਗ 80 ਜ਼ਿਲ੍ਹਾ ਪ੍ਰਧਾਨ ਦਾ ਸਿਖਲਾਈ ਕੈਂਪ ਲੱਗ ਚੁੱਕਾ ਹੈ। ਕਾਂਗੜਾ ਦੇ ਗੁਪਤ ਗੰਗਾ ਵਿਖੇ ਆਯੋਜਿਤ ਕਾਂਗਰਸ ਦੇ ਸਿਖਲਾਈ ਕੈਂਪ ਦਾ ਉਦੇਸ਼ ਪਾਰਟੀ ਨੂੰ ਸੰਗਠਨਾਤਮਕ ਮਜ਼ਬੂਤੀ ਦੇਣਾ ਸੀ। ਇਸ ਕੈਂਪ ‘ਚ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਪਹੁੰਚੇ ਸਨ। ਉਨ੍ਹਾਂ ਨੇ ਵੀ ਜ਼ਿਲ੍ਹਾ ਪ੍ਰਧਾਨਾਂ ਨੂੰ ਟ੍ਰੇਨਿੰਗ ਦਿੱਤੀ ਸੀ।

Follow Us