AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬੰਦ ਕਮਰਿਆਂ ਤੋਂ ਜਨਤਕ ਪ੍ਰੋਗਰਾਮਾਂ ਤੱਕ ਪਹੁੰਚੀ ਪੰਜਾਬ ਕਾਂਗਰਸ ਦੀ ਗੁੱਟਬਾਜ਼ੀ, ਚੰਨੀ ਗੁੱਟ ਨੇ ਰਾਜਾ ਵੜਿੰਗ ਖ਼ਿਲਾਫ਼ ਖੋਲ੍ਹਿਆ ਮੋਰਚਾ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਦੌਰੇ ਤੋਂ ਦੂਰੀ ਬਣਾਈ ਹੋਈ ਹੈ। 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸ ਕਾਰਨ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਇਸ ਮੁਹਿੰਮ ਤੋਂ ਦੂਰ ਬਣਾਈ ਹੋਈ ਹੈ।

ਬੰਦ ਕਮਰਿਆਂ ਤੋਂ ਜਨਤਕ ਪ੍ਰੋਗਰਾਮਾਂ ਤੱਕ ਪਹੁੰਚੀ ਪੰਜਾਬ ਕਾਂਗਰਸ ਦੀ ਗੁੱਟਬਾਜ਼ੀ, ਚੰਨੀ ਗੁੱਟ ਨੇ ਰਾਜਾ ਵੜਿੰਗ ਖ਼ਿਲਾਫ਼ ਖੋਲ੍ਹਿਆ ਮੋਰਚਾ
tv9-punjabi
| Updated On: 02 Aug 2026 11:40 AM IST
Share

ਪੰਜਾਬ ਕਾਂਗਰਸ ‘ਚ ਅੰਦਰੂਨੀ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੀਡਰਸ਼ਿਪ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਬੰਦ ਕਮਰਿਆਂ ਦੀਆਂ ਮੀਟਿੰਗਾਂ ਤੋਂ ਨਿਕਲ ਕੇ, ਜਨਤਕ ਪ੍ਰੋਗਰਾਮਾਂ ਤੱਕ ਪਹੁੰਚ ਗਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਪ੍ਰੋਗਰਾਮਾਂ ਦੌਰਾਨ ਹੰਗਾਮਾ

ਇੱਕ ਦਿਨ ਪਹਿਲਾਂ ਸੰਗਰੂਰ ਤੇ ਪਟਿਆਲਾ ‘ਚ ਹੋਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਚੰਨੀ ਤੇ ਵੜਿੰਗ ਗੁੱਟ ਆਹਮੋ-ਸਾਹਮਣੇ ਆ ਗਏ। ਪਟਿਆਲਾ ‘ਚ ਹੋਏ ਪ੍ਰੋਗਰਾਮ ਦੌਰਾਨ ਚੰਨੀ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ ਤੇ ਚੰਨੀ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸੰਗਰੂਰ ‘ਚ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ।

ਚੰਨੀ ਨੇ ਬਘੇਲ ਦੇ ਦੌਰੇ ਤੋਂ ਬਣਾਈ ਦੂਰੀ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਦੌਰੇ ਤੋਂ ਦੂਰੀ ਬਣਾਈ ਹੋਈ ਹੈ। ‘ਹਰ ਬੂਥ ਕਾਂਗਰਸ ਮਜ਼ਬੂਤ’ਮੁਹਿੰਮ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸ ਕਾਰਨ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਇਸ ਮੁਹਿੰਮ ਤੋਂ ਦੂਰ ਬਣਾਈ ਹੋਈ ਹੈ।

ਚੰਨੀ ਨੇ ਨਿਲੰਬਿਤ ਸਾਬਕਾ ਵਿਧਾਇਕ ਨਾਲ ਕੀਤੀ ਮੁਲਾਕਾਤ

ਧੜੇਬੰਦੀ ਵਿਚਕਾਰ ਕਾਂਗਰਸ ਵੱਲੋਂ ਅਨੁਸ਼ਾਸਨਹੀਨਤਾ ਦੇ ਇਲਜ਼ਾਮਾਂ ਹੇਠ ਨਿਲੰਬਿਤ ਕੀਤੇ ਗਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਾਕਾਤ ਕੀਤੀ। ਚੰਨੀ ਜਲਾਲਪੁਰ ਦੇ ਘਰ ਪਹੁੰਚੇ। ਉਨ੍ਹਾਂ ਨੇ ਜਲਾਲਪੁਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੇ ਨਾਲ ਹੈ ਤੇ ਸਾਰੇ ਮਿਲ ਕੇ ਪੰਜਾਬ ‘ਚ ਕੰਮ ਕਰਨਗੇ। ਮਦਨਲਾਲ ਜਲਾਲਪੁਰ ਨੇ ਇਸ ਦੌਰਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਿਆ।

ਚੋਣ ਮੁਹਿੰਮ ਦੀ ਟਾਈਮਿੰਗ ‘ਤੇ ਸਵਾਲ

ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ਚੋਣ ਮੁਹਿੰਮ ‘ਹਰ ਬੂਥ ਕਾਂਗਰਸ ਮਜ਼ਬੂਤ’ ਦੀ ਟਾਈਮਿੰਗ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਚੰਨੀ ਧੜੇ ਦੇ ਕੁਝ ਆਗੂਆਂ ਦਾ ਕਹਿਣਾ ਹੈ ਕਿ ਹਾਈਕਮਾਨ ਨੂੰ ਪਾਰਟੀ ਅੰਦਰ ਮਤਭੇਦਾਂ ਦੀ ਪੂਰੀ ਜਾਣਕਾਰੀ ਹੈ। ਆਗੂਆਂ ਦਾ ਕਹਿਣਾ ਹੈ ਕਿ ਜਦੋਂ ਅੰਦਰੂਨੀ ਵਿਵਾਦ ਖ਼ਤਮ ਨਹੀਂ ਹੋਇਆ, ਉਸ ਤੋਂ ਪਹਿਲਾਂ ਹੀ ਚੋਣ ਮੁਹਿੰਮ ਸ਼ੁਰੂ ਕਰਨ ਦੀ ਜਲਦਬਾਜ਼ੀ ਕਿਉਂ ਕੀਤੀ ਗਈ।

ਰਾਜਾ ਵੜਿੰਗ ਦਾ ਬਿਆਨ ਬਣਿਆ ਚਰਚਾ ਦਾ ਵਿਸ਼ਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਧ ਰਹੀ ਗੁੱਟਬਾਜ਼ੀ ਦੇ ਵਿਚਕਾਰ ਰਾਜਾ ਵੜਿੰਗ ਨੇ ਕਿਹਾ ਕਿ ਸਿਰਫ਼ ਸੋਸ਼ਲ ਮੀਡੀਆ ਤੇ ਜ਼ਿਆਦਾ ਰੀਲਾਂ ਪਾਉਣ ਨਾਲ ਕੋਈ ਚੋਣ ਨਹੀਂ ਜਿੱਤਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਗੂ ਕੰਮ ਕਰਨ ਵਾਲਾ ਨਹੀਂ ਹੈ ਤਾਂ ਉਹ ਸੋਸ਼ਲ ਮੀਡੀਆ ਤੇ ਕਿੰਨੀਆਂ ਵੀ ਪੋਸਟਾਂ ਕਰ ਲਵੇ, ਉਹ ਜਿੱਤ ਨਹੀਂ ਸਕਦਾ। ਇਸ ਬਿਆਨ ਨੂੰ ਚੰਨੀ ਤੇ ਉਨ੍ਹਾਂ ਦੇ ਪੁੱਤਰ ਵੱਲੋਂ ਹਾਲ ਹੀ ‘ਚ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਰੀਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...