ਚੰਨੀ ਧੜੇ ਨਾਲ ਭੁਪੇਸ਼ ਬਘੇਲ ਦੀ ਹੋਈ ਮੀਟਿੰਗ, ਬੋਲੇ- ਹਾਈਕਮਾਨ ਨੂੰ ਦੇਵਾਂਗਾ ਪੂਰੀ ਰਿਪੋਰਟ

Updated On: 

11 Jul 2026 15:44 PM IST

ਬਘੇਲ ਨੇ ਪੁਸ਼ਟੀ ਕੀਤੀ ਕਿ ਸਾਰੇ ਆਗੂ ਕਾਂਗਰਸ ਹਾਈ ਕਮਾਂਡ ਦੇ ਫੈਸਲਿਆਂ ਨਾਲ ਸਹਿਮਤ ਹਨ। ਹਾਲਾਂਕਿ, ਕੁਝ ਮੁੱਦਿਆਂ 'ਤੇ ਚਰਚਾ ਕੀਤੀ ਗਈ ਤੇ ਉਨ੍ਹਾਂ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਚਿੰਤਾਵਾਂ ਪਾਰਟੀ ਹਾਈ ਕਮਾਂਡ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਨੇ ਕੇ ਕਿਹਾ ਕਿ ਕਿਸੇ ਵੀ ਆਗੂ ਨੂੰ ਕਿਸੇ ਵੀ ਸੀਨੀਅਰ ਸ਼ਖਸੀਅਤ ਦੇ ਦਬਦਬੇ ਤੋਂ ਪ੍ਰਭਾਵਿਤ ਮਹਿਸੂਸ ਨਹੀਂ ਕਰਨਾ ਚਾਹੀਦਾ ਤੇ ਟਿਕਟਾਂ ਸਿਰਫ਼ ਚੋਣ ਜਿੱਤਣ ਦੀ ਸਮਰੱਥਾ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ।

ਚੰਨੀ ਧੜੇ ਨਾਲ ਭੁਪੇਸ਼ ਬਘੇਲ ਦੀ ਹੋਈ ਮੀਟਿੰਗ, ਬੋਲੇ-  ਹਾਈਕਮਾਨ ਨੂੰ ਦੇਵਾਂਗਾ ਪੂਰੀ ਰਿਪੋਰਟ

ਚੰਨੀ ਧੜੇ ਨਾਲ ਬਘੇਲ ਦੀ ਮੀਟਿੰਗ ਖ਼ਤਮ, ਬੋਲੇ- ਹਾਈਕਮਾਨ ਨੂੰ ਦੇਵਾਂਗਾ ਪੂਰੀ ਰਿਪੋਰਟ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਚੰਨੀ ਧੜੇ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੀਟਿੰਗ ਲਈ ਸੱਦਾ ਦਿੱਤਾ ਸੀ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਆਗੂਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਆਪਣੇ-ਆਪਣੇ ਮੁੱਦੇ ਪੇਸ਼ ਕੀਤੇ।

ਬਘੇਲ ਨੇ ਦਾਅਵਾ ਕੀਤਾ ਕਿ ਸਾਰੇ ਆਗੂ ਕਾਂਗਰਸ ਹਾਈ ਕਮਾਂਡ ਦੇ ਫੈਸਲਿਆਂ ਨਾਲ ਸਹਿਮਤ ਹਨ। ਹਾਲਾਂਕਿ, ਕੁਝ ਮੁੱਦਿਆਂ ‘ਤੇ ਚਰਚਾ ਕੀਤੀ ਗਈ ਤੇ ਉਨ੍ਹਾਂ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਚਿੰਤਾਵਾਂ ਪਾਰਟੀ ਹਾਈ ਕਮਾਂਡ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਨੇ ਕੇ ਕਿਹਾ ਕਿ ਕਿਸੇ ਵੀ ਆਗੂ ਨੂੰ ਕਿਸੇ ਵੀ ਸੀਨੀਅਰ ਸ਼ਖਸੀਅਤ ਦੇ ਦਬਦਬੇ ਤੋਂ ਪ੍ਰਭਾਵਿਤ ਮਹਿਸੂਸ ਨਹੀਂ ਕਰਨਾ ਚਾਹੀਦਾ ਤੇ ਟਿਕਟਾਂ ਸਿਰਫ਼ ਚੋਣ ਜਿੱਤਣ ਦੀ ਸਮਰੱਥਾ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ।

ਵੜਿੰਗ ਬਾਰੇ ਮੀਟਿੰਗ ‘ਚ ਕੋਈ ਗੱਲ ਨਹੀਂ ਹੋਈ

ਬਘੇਲ ਨੇ ਜ਼ਿਕਰ ਕੀਤਾ ਕਿ ਕੁਝ ਆਗੂਆਂ ਨੇ ਉਨ੍ਹਾਂ ਨਾਲ ਆਪਣੀਆਂ ਚਿੰਤਾਵਾਂ ਤੇ ਸੁਝਾਅ ਸਾਂਝੇ ਕੀਤੇ ਸਨ, ਜਿਨ੍ਹਾਂ ਨੂੰ ਉਹ ਹਾਈ ਕਮਾਂਡ ਅੱਗੇ ਪੇਸ਼ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਦੇ ਅੰਦਰ ਕੋਈ ਨਾਰਾਜ਼ਗੀ ਨਹੀਂ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਸੰਬੰਧੀ ਅਟਕਲਾਂ ਦਾ ਜਵਾਬ ਦਿੰਦੇ ਹੋਏ, ਬਘੇਲ ਨੇ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਚਰਚਾ ਨਹੀਂ ਕੀਤੀ ਗਈ।

ਸਾਨੂੰ Compromised ਆਗੂ ਦੀ ਲੋੜ ਨਹੀਂ: ਰੰਧਾਵਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਇਸ ਮੁਲਾਕਾਤ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੋਏ। ਸੁਖਜਿੰਦਰ ਸਿੰਘ ਰੰਧਾਵਾ ਕਿਹਾ ਕਿ ਪੰਜਾਬ ਕਾਂਗਰਸ ਦੀ ਪੂਰੀ ਸੀਨੀਅਰ ਲੀਡਰਸ਼ਿਪ ਨੇ ਮੀਟਿੰਗ ‘ਚ ਹਿੱਸਾ ਲਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੀਟਿੰਗ ‘ਚ ਵਿਧਾਇਕ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ-ਵਿਧਾਇਕ ਤੇ ਹੋਰ ਸੀਨੀਅਰ ਆਗੂਆਂ ਸਮੇਤ ਲਗਭਗ 92 ਆਗੂ ਮੌਜੂਦ ਸਨ। ਸਾਰੇ ਆਗੂਆਂ ਨੇ ਭੂਪੇਸ਼ ਬਘੇਲ ਨੂੰ ਆਪਣੇ ਵਿਚਾਰ ਪੇਸ਼ ਕੀਤੇ ਤੇ ਪੰਜਾਬ ‘ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਇਕੱਠੇ ਕੰਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਰੰਧਾਵਾ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕਈ ਵਾਰ ਪਾਰਟੀ ਨੂੰ ਫੈਸਲੇ ਵਾਪਸ ਲੈਣੇ ਪੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਾਂ। ਰੰਧਾਵਾ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ ਦੇ ਮੁੱਦਿਆਂ ‘ਤੇ ਠੋਕ ਕੇ ਗੱਲ ਕਰਨ ਵਾਲਾ ਆਗੂ ਚਾਹੀਦਾ ਹੈ ਨਾ ਕਿ ਅਜਿਹਾ ਆਗੂ ਚਾਹੀਦਾ ਹੈ, ਜੋ Compromised (ਸਮਝੌਤਾ ਕਰ ਚੁੱਕਿਆ) ਹੋਵੇ।

Follow Us