ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਵੇਣੂਗੋਪਾਲ ਵੀ ਨਾਲ ਆਏ ਨਜ਼ਰ

Updated On: 

12 Aug 2026 14:53 PM IST

ਇਸ ਤੋਂ ਪਹਿਲਾਂ ਬੀਤੀ ਰਾਤ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਚਰਨਜੀਤ ਸਿੰਘ ਚੰਨੀ ਧੜੇ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ 'ਚ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਪਰਗਟ ਸਿੰਘ ਸਮੇਤ ਕਈ ਆਗੂ ਸ਼ਾਮਲ ਹੋਏ। ਸਾਰੇ ਆਗੂ ਰੰਧਾਵਾ ਦੇ ਘਰ ਡਿਨਰ 'ਤੇ ਇਕੱਠੇ ਹੋਏ ਸਨ।

ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਵੇਣੂਗੋਪਾਲ ਵੀ ਨਾਲ ਆਏ ਨਜ਼ਰ

ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਸਿੰਘ ਬਾਜਵਾ, ਵੇਣੂਗੋਪਾਲ ਵੀ ਨਾਲ ਆਏ ਨਜ਼ਰ

ਪੰਜਾਬ ਕਾਂਗਰਸ ‘ਚ ਚੱਲ ਰਹੀ ਗੁੱਟਬਾਜ਼ੀ ਵਿਚਾਲੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਦੇ ਬਾਹਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਵੀ ਉੱਥੇ ਮੌਜੂਦ ਸਨ। ਬਾਜਵਾ ਰਾਹੁਲ ਗਾਂਧੀ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਏ।

ਦੱਸ ਦੇਈਏ ਕਿ ਬੀਤੀ ਦਿਨੀਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਤੋਂ ਬਾਅਦ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਸੀ ਤੇ ਚਿੱਠੀ ਲਿਖ ਕੇ ਉਨ੍ਹਾਂ ਨਾਲ ਮਿਲਣ ਲਈ ਸਮਾਂ ਮੰਗਿਆ ਸੀ। ਅਜਿਹੇ ‘ਚ ਅੱਜ ਰਾਹੁਲ ਗਾਂਧੀ ਨਾਲ ਬਾਜਵਾ ਦੀ ਮੁਲਾਕਾਤ ਨੂੰ ਇਸੇ ਘਟਨਾਕ੍ਰਮ ਨਾਲ ਜੋੜਿਆ ਜਾ ਰਿਹਾ ਹੈ।

ਬੀਤੇ ਦਿਨ ਰੰਧਾਵਾ ਦੇ ਘਰ ਮੀਟਿੰਗ

ਉੱਥੇ ਹੀ, ਸੂਤਰਾਂ ਮੁਤਾਬਕ ਬੀਤੀ ਰਾਤ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਚਰਨਜੀਤ ਸਿੰਘ ਚੰਨੀ ਧੜੇ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਵਿਧਾਇਕ- ਪਰਗਟ ਸਿੰਘ, ਰਾਣਾ ਗੁਰਜੀਤ, ਸੰਸਦ ਮੈਂਬਰ- ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ ਸਮੇਤ ਕਈ ਆਗੂ ਸ਼ਾਮਲ ਹੋਏ। ਸਾਰੇ ਆਗੂ ਰੰਧਾਵਾ ਦੇ ਘਰ ਡਿਨਰ ‘ਤੇ ਇਕੱਠੇ ਹੋਏ ਸਨ।

ਭੂਪੇਸ਼ ਬਘੇਲ ਦੇ ਦੌਰੇ ਤੋਂ ਬਾਅਦ ਹਾਈਕਮਾਂਡ ਦੀ ਵਧੀ ਚਿੰਤਾ

ਭੂਪੇਸ਼ ਬਘੇਲ ਦੇ 9 ਦਿਨਾਂ ਦੇ ਪੰਜਾਬ ਦੌਰੇ ਤੋਂ ਬਾਅਦ ਪੈਦਾ ਹੋਈ ਸਥਿਤੀ ਨੇ ਕਾਂਗਰਸ ਹਾਈਕਮਾਂਡ ਦੀ ਚਿੰਤਾ ਵਧਾ ਦਿੱਤੀ ਹੈ। ‘ਹਰ ਬੂਥ-ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਧੜੇ ਦੇ ਆਗੂਆਂ ਦੇ ਹੱਕ ‘ਚ ਲੱਗੇ ਨਾਅਰਿਆਂ ਤੋਂ ਬਾਅਦ ਹਾਈਕਮਾਂਡ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰ ਰਹੀ ਹੈ।

ਇਸ ਵਿਚਕਾਰ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ‘ਚ ਆਪਣੀ ਟੀਮ ਨੂੰ ਜ਼ਮੀਨੀ ਪੱਧਰ ‘ਤੇ ਫੀਡਬੈਕ ਲੈਣ ਲਈ ਐਕਟਿਵ ਕੀਤਾ ਗਿਆ ਹੈ। ਪੰਜਾਬ ਦੇ 23 ਜ਼ਿਲ੍ਹਿਆਂ ‘ਚ ਪੰਜ ਟੀਮਾਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਈ ਰੱਖਣ ਦੇ ਮੁੱਦੇ ‘ਤੇ ਲੋਕਾਂ ਤੇ ਪਾਰਟੀ ਵਰਕਰਾਂ ਤੋਂ ਫੀਡਬੈਕ ਲੈ ਰਹੀਆਂ ਹਨ।

ਅਗਸਤ ਮਹੀਨੇ ‘ਚ ਹੀ ਵੱਡਾ ਫੈਸਲਾ ਸੰਭਵ

ਜਾਣਕਾਰੀ ਮੁਤਾਬਕ ਇਹ ਟੀਮਾਂ ਅਗਲੇ ਇੱਕ-ਦੋ ਦਿਨਾਂ ‘ਚ ਆਪਣੀ ਰਿਪੋਰਟ ਤਿਆਰ ਕਰਕੇ ਰਾਹੁਲ ਗਾਂਧੀ ਦੇ ਦਫ਼ਤਰ ਨੂੰ ਸੌਂਪ ਸਕਦੀਆਂ ਹਨ। ਹਾਈਕਮਾਂਡ ਵੱਲੋਂ ਅਗਸਤ ਮਹੀਨੇ ‘ਚ ਇਸ ਮਾਮਲੇ ‘ਤੇ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

Loading...
Unable to load recommendations.
Follow Us