AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ‘ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਅਮਨ ਅਰੋੜਾ ਨੇ ਕਸੇ ਤੰਜ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ, 5 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ (ਫ਼ੇਸਬੁੱਕ) ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਸੁਭਾਗ ਵਾਲੀ ਗੱਲ ਰਹੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ 'ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਅਮਨ ਅਰੋੜਾ ਨੇ ਕਸੇ ਤੰਜ
davinder-kumar-jalandhar
| Updated On: 05 Oct 2026 18:46 PM IST
Share

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ, 5 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ (ਫ਼ੇਸਬੁੱਕ) ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਸੁਭਾਗ ਵਾਲੀ ਗੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਰਾਹੁਲ ਗਾਂਧੀ ਵੱਲੋਂ ਮਿਲੇ ਮਾਰਗਦਰਸ਼ਨ, ਹੱਲਾਸ਼ੇਰੀ ਅਤੇ ਦ੍ਰਿੜ੍ਹ ਸੰਕਲਪ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।

ਪਰਗਟ ਸਿੰਘ ਨੇ ਅੱਗੇ ਲਿਖਿਆ ਕਿ ਨਵੀਂ ਊਰਜਾ, ਸੀਨੀਅਰ ਲੀਡਰਸ਼ਿਪ, ਪਾਰਟੀ ਵਰਕਰਾਂ ਅਤੇ ਪੰਜਾਬ ਦੀ ਜਨਤਾ ਦੀ ਸਮੂਹਿਕ ਤਾਕਤ ਨਾਲ ਉਹ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਬਿਨਾਂ ਥੱਕੇ ਲਗਾਤਾਰ ਯਤਨ ਕਰਨਗੇ।

ਪਰਗਟ ਸਿੰਘ ਵੱਲੋ ਸਿਆਸੀ ਸਮੀਕਰਨ ਸਾਧਣ ਦੀ ਕੋਸ਼ਿਸ਼

ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਲਗਾਤਾਰ ਦਿੱਲੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਪੱਧਰ ਤੇ ਕਾਂਗਰਸ ਦੇ ਹਰ ਉਸ ਆਗੂ ਨਾਲ ਰਾਬਤਾ ਕਾਇਮ ਕੀਤਾ ਗਿਆ, ਜਿਸ ਦਾ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਦੀ ਸਿਆਸਤ ਨਾਲ ਜੁੜਾਅ ਹੈ। ਸਿਆਸੀ ਮਾਹਿਰਾਂ ਮੁਤਾਬਕ ਪਰਗਟ ਸਿੰਘ ਦੀ ਇਸ ਰਣਨੀਤੀ ਦਾ ਮਕਸਦ ਪਾਰਟੀ ਦੇ ਅੰਦਰੂਨੀ ਵਿਰੋਧੀਆਂ ਲਈ ਦਿੱਲੀ ਦਰਬਾਰ ਦੇ ਦਰਵਾਜ਼ੇ ਬੰਦ ਕਰਨਾ ਅਤੇ ਆਪਣੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਮੰਨਿਆ ਜਾ ਰਿਹਾ ਹੈ।

ਉਹ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਪੰਜਾਬ ਆਉਣ ਉਪਰੰਤ ਉਹ ਚੰਡੀਗੜ੍ਹ ਵਿਖੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ, ਜਿਸ ਵਿੱਚ ਧੜੇਬੰਦੀ ਨੂੰ ਜੜ੍ਹੋਂ ਖ਼ਤਮ ਕਰਕੇ ਆਗਾਮੀ ਚੋਣਾਂ ਲਈ ਇੱਕਜੁੱਟ ਹੋ ਕੇ ਮੈਦਾਨ ਵਿੱਚ ਨਿੱਤਰਨ ਦਾ ਸਪੱਸ਼ਟ ਸੁਨੇਹਾ ਦਿੱਤਾ ਜਾਵੇਗਾ।

ਅਮਨ ਅਰੋੜਾ ਦਾ ਤਨਜ਼

ਰਾਹੁਲ ਗਾਂਧੀ ਨਾਲ ਮੁਲਾਕਾਤ ਹੋਣ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਰਗਟ ਸਿੰਘ ‘ਤੇ ਤਨਜ਼ ਕੱਸਿਆ ਸੀ। ਅਰੋੜਾ ਨੇ ਕਿਹਾ ਸੀ ਕਿ ਪਰਗਟ ਸਿੰਘ ਨੂੰ ਪ੍ਰਧਾਨ ਬਣਿਆਂ 4 ਦਿਨ ਬੀਤ ਜਾਣ ਦੇ ਬਾਵਜੂਦ ਉਹ ਪੰਜਾਬ ਨਹੀਂ ਆ ਸਕੇ ਕਿਉਂਕਿ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਹੀ ਨਹੀਂ ਦੇ ਰਹੇ।

ਅਮਨ ਅਰੋੜਾ ਨੇ ਕਾਂਗਰਸ ਅਤੇ ਪਰਗਟ ਸਿੰਘ ਤੇ ਸਾਧੇ ਨਿਸ਼ਾਨੇ

ਪਰਗਟ ਸਿੰਘ ਨੂੰ ਸਮਾਂ ਨਾ ਮਿਲਣਾ: ਅਰੋੜਾ ਨੇ ਕਿਹਾ ਕਿ ਪ੍ਰਧਾਨ ਬਣੇ ਨੂੰ 4 ਦਿਨ ਬੀਤ ਚੁੱਕੇ ਹਨ ਪਰ ਪਰਗਟ ਸਿੰਘ ਨੇ ਹਾਲੇ ਤੱਕ ਪੰਜਾਬ ਵਿੱਚ ਪੈਰ ਨਹੀਂ ਪਾਇਆ। ਵੱਡੇ ਆਗੂਆਂ ਨੂੰ ਮਿਲਣਾ ਠੀਕ ਹੈ, ਪਰ ਸਾਨੂੰ ਪਤਾ ਲੱਗਾ ਹੈ ਕਿ ਉਹ ਰਾਹੁਲ ਗਾਂਧੀ ਤੋਂ ਸਮਾਂ ਮੰਗ ਰਹੇ ਸਨ ਅਤੇ ਉਨ੍ਹਾਂ ਨੂੰ ਮੁਲਾਕਾਤ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਸੀ।

ਕਾਂਗਰਸ ਲੀਡਰਸ਼ਿਪ ਲਈ ਪੰਜਾਬ ਮਹੱਤਵਪੂਰਨ ਨਹੀਂ: ਉਨ੍ਹਾਂ ਕਿਹਾ ਕਿ ਖ਼ਬਰਾਂ ਛਪ ਰਹੀਆਂ ਹਨ ਕਿ ਪਰਗਟ ਸਿੰਘ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਨੂੰ ਮਿਲੇ। ਬਜ਼ੁਰਗਾਂ ਦਾ ਆਸ਼ੀਰਵਾਦ ਲੈਣਾ ਚੰਗੀ ਗੱਲ ਹੈ, ਪਰ ਇਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਹਾਈਕਮਾਨ ਲਈ ਪੰਜਾਬ ਦੀ ਕੋਈ ਅਹਿਮੀਅਤ ਨਹੀਂ ਰਹਿ ਗਈ।

ਕਾਂਗਰਸ ਵਰਕਰਾਂ ਚ ਨਿਰਾਸ਼ਾ: ਅਰੋੜਾ ਨੇ ਦਾਅਵਾ ਕੀਤਾ ਕਿ ਪਰਗਟ ਸਿੰਘ ਦੀ ਅਣਦੇਖੀ ਕਾਰਨ ਕਾਂਗਰਸੀ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਕਿਤੇ ਵੀ ਕੋਈ ਜਸ਼ਨ ਨਹੀਂ ਮਨਾਇਆ ਗਿਆ। ਉਨ੍ਹਾਂ ਤਨਜ਼ ਕੱਸਿਆ ਕਿ ਚੰਨੀ ਸਾਹਿਬ ਦਾ ਬੇਟਾ ਵੱਖਰੇ ਟਵੀਟ ਕਰ ਰਿਹਾ ਹੈ ਅਤੇ ਰਾਜਾ ਵੜਿੰਗ ਪਰਿਵਾਰ ਸਮੇਤ ਲੰਡਨ ਰਵਾਨਾ ਹੋ ਗਏ ਹਨ, ਜਿਸ ਤੋਂ ਸਾਫ਼ ਹੈ ਕਿ ਹਾਈਕਮਾਨ ਨੇ ਵਰਕਰਾਂ ਦੀਆਂ ਭਾਵਨਾਵਾਂ ਦੇ ਉਲਟ ਫ਼ੈਸਲਾ ਲਿਆ ਹੈ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...