AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਪਰਗਟ ਸਿੰਘ, ਵਰਕਰਾਂ ਨੂੰ ਬੋਲੇ- ਬੂਥ ਪੱਧਰ ‘ਤੇ ਕਾਂਗਰਸ ਨੂੰ ਕਰੋ ਮਜ਼ਬੂਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਥਾਪੇ ਗਏ ਪ੍ਰਧਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਸੂਬੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਨਵੀਂ ਰਣਨੀਤੀ ਤੇ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਸ਼ਨੀਵਾਰ ਨੂੰ ਉਹ ਦਿੱਲੀ ਵਿਖੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਬੈਠਕਾਂ ਕਰ ਸਕਦੇ ਹਨ।

ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਪਰਗਟ ਸਿੰਘ, ਵਰਕਰਾਂ ਨੂੰ ਬੋਲੇ- ਬੂਥ ਪੱਧਰ 'ਤੇ ਕਾਂਗਰਸ ਨੂੰ ਕਰੋ ਮਜ਼ਬੂਤ
davinder-kumar-jalandhar
| Updated On: 03 Oct 2026 12:07 PM IST
Share

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਥਾਪੇ ਗਏ ਪ੍ਰਧਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਸੂਬੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਨਵੀਂ ਰਣਨੀਤੀ ਤੇ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਸ਼ਨੀਵਾਰ ਨੂੰ ਉਹ ਦਿੱਲੀ ਵਿਖੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਬੈਠਕਾਂ ਕਰ ਸਕਦੇ ਹਨ।

ਹਾਲਾਂਕਿ ਉਨ੍ਹਾਂ ਦੀਆਂ ਮੀਟਿੰਗਾਂ ਦਾ ਅਧਿਕਾਰਤ ਸ਼ਡਿਊਲ ਅਜੇ ਪੂਰੀ ਤਰ੍ਹਾਂ ਤੈਅ ਨਹੀਂ ਹੋਇਆ ਹੈ, ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੁਪਹਿਰ ਤੋਂ ਬਾਅਦ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸੰਗਠਨ ਦੇ ਪੁਨਰਗਠਨ ਸਬੰਧੀ ਵਿਚਾਰ-ਵਟਾਂਦਰਾ ਕਰਨਗੇ।

ਪੰਜਾਬ ਵਾਪਸੀ ਦਾ ਸ਼ਡਿਊਲ ਬੈਠਕਾਂ ਤੇ ਨਿਰਭਰ

ਨਵੇਂ ਸੂਬਾ ਪ੍ਰਧਾਨ ਦੀ ਪੰਜਾਬ ਵਾਪਸੀ ਨੂੰ ਲੈ ਕੇ ਵੀ ਸਥਿਤੀ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ 5 ਅਕਤੂਬਰ ਨੂੰ ਰਾਹੁਲ ਗਾਂਧੀ ਵੱਲੋਂ ਦਿੱਲੀ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਜੇਕਰ ਪਰਗਟ ਸਿੰਘ ਇਸ ਉੱਚ-ਪੱਧਰੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਹ 6 ਅਕਤੂਬਰ ਨੂੰ ਪੰਜਾਬ ਪਰਤਣਗੇ। ਦੂਜੇ ਪਾਸੇ, ਜੇਕਰ ਉਹ ਇਸ ਮੀਟਿੰਗ ਵਿੱਚ ਹਿੱਸਾ ਨਹੀਂ ਲੈਂਦੇ ਤਾਂ ਐਤਵਾਰ ਦੁਪਹਿਰ ਤੋਂ ਬਾਅਦ ਉਨ੍ਹਾਂ ਦੇ ਪੰਜਾਬ ਵਾਪਸ ਆਉਣ ਦੀ ਸੰਭਾਵਨਾ ਹੈ।

ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤੀ ਅਰਦਾਸ

ਦਿੱਲੀ ਦੌਰੇ ਦੌਰਾਨ ਸਿਆਸੀ ਰੁਝੇਵਿਆਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪਰਗਟ ਸਿੰਘ ਸ਼ਨੀਵਾਰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਆਪਣੀ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਸੁਹਿਰਦਤਾ ਨਾਲ ਨਿਭਾਉਣ ਅਤੇ ਸੂਬੇ ਦੀ ਖ਼ੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿਖੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲੇ ਸਮਰਥਕਾਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ ਹੈ। ਖ਼ਾਸ ਤੌਰ ਤੇ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਜਾਲੰਧਰ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਦਿੱਲੀ ਪਹੁੰਚੇ। ਇਸ ਵਫ਼ਦ ਵਿੱਚ ਡੀਸੀਸੀ ਜਾਲੰਧਰ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਭਿੰਦਾ, ਸੀਨੀਅਰ ਕਾਂਗਰਸੀ ਆਗੂ ਧਰਮਿੰਦਰ ਸਿੰਘ ਭਿੰਦਾ, ਜਾਲੰਧਰ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਵਜੋਤ ਗਾਬਾ ਅਤੇ ਪਲਵੀਰ ਟੁੱਟ ਵੀ ਸ਼ਾਮਲ ਸਨ। ਇਨ੍ਹਾਂ ਸਾਰੇ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਹਾਰਦਿਕ ਮੁਬਾਰਕਬਾਦ ਦਿੱਤੀ।

ਪਰਗਟ ਸਿੰਘ ਦਾ ਐਕਸ਼ਨ ਪਲਾਨ

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਆਪਣਾ ਰੋਡਮੈਪ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਜੁਟ ਜਾਣ। ਉਨ੍ਹਾਂ ਆਗੂਆਂ ਨੂੰ ਹਦਾਇਤ ਕੀਤੀ ਕਿ ਬੂਥ ਪੱਧਰ ਤੱਕ ਸੰਪਰਕ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ ਜਾਵੇ। ਪਰਗਟ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਯੂਥ ਕਾਂਗਰਸ ਹਮੇਸ਼ਾ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਕੇ ਸੰਗਠਨ ਨੂੰ ਹੋਰ ਜ਼ਿਆਦਾ ਸਰਗਰਮ ਅਤੇ ਮਜ਼ਬੂਤ ਬਣਾਇਆ ਜਾਵੇਗਾ।

Follow Us
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...