AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ-ਰੰਧਾਵਾ ਦੀਆਂ ਨਹੀਂ ਮੰਨੀਆਂ ਮੰਗਾਂ ਤਾਂ ਪੰਜਾਬ ਕਾਂਗਰਸ ਅੱਗੇ ਕਿਹੜਾ ਰਾਹ?

Channi- Randhawa Rebellion: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੋਫਾੜ ਹੋ ਸਕਦੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਨਾਲ ਸੀਨੀਅਰ ਆਗੂਆਂ ਵਿੱਚ ਭਾਰੀ ਨਰਾਜਗੀ ਹੈ। ਇੱਕ ਪਾਸੇ, ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਗੁਪਤ ਰੂਪ ਵਿੱਚ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਨੀ-ਰੰਧਾਵਾ ਦੀਆਂ ਨਹੀਂ ਮੰਨੀਆਂ ਮੰਗਾਂ ਤਾਂ ਪੰਜਾਬ ਕਾਂਗਰਸ ਅੱਗੇ ਕਿਹੜਾ ਰਾਹ?
kusum-chopra
| Updated On: 03 Jul 2026 12:51 PM IST
Share

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆ ਚੁੱਕੀ ਹੈ। ਜਦੋਂ ਤੋਂ ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੇ ਬਰਕਰਾਰ ਰੱਖਣ ਦਾ ਫੈਸਲਾ ਲਿਆ ਹੈ, ਉਦੋਂ ਤੋਂ ਹੀ ਸੀਨੀਅਰ ਆਗੂ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕਈ ਵੱਡੇ ਸੂਬਾਈ ਚੇਹਰੇ ਇਸ ਫੈਸਲੇ ਤੋਂ ਭਾਰੀ ਨਰਾਜ ਹਨ। ਇੱਕ ਪਾਸੇ ਜਿੱਥੇ ਚੰਨੀ ਨੇ ਆਪਣੀ ਰਿਹਾਇਸ਼ ਤੇ ਆਪਣੇ ਸਮਰਥਕਾਂ ਅਤੇ ਨਰਾਜ ਆਗੂਆਂ ਦੀ ਬੈਠਕ ਬੁਲਾਈ ਤਾਂ ਉੱਧਰ ਸੁਖਜਿੰਦਰ ਰੰਧਾਵਾ ਦਿੱਲੀ ਪਹੁੰਚ ਗਏ।

ਸੁੱਖੀ ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀਆਂ ਖਬਰਾਂ ਮੀਡੀਆ ਵਿੱਚ ਸੁਰੱਖਿਆ ਬਣੀਆਂ ਹੋਈਆਂ ਹਨ। ਅਜਿਹੇ ਵਿੱਚ ਸਵਾਲ ਉੱਠਦਾ ਹੈ ਕਿ ਜੇਕਰ ਇਨ੍ਹਾਂ ਦੋਵਾਂ ਆਗੂਆਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਕਾਂਗਰਸ ਦੇ ਸਾਹਮਣੇ ਕਿਹੜਾ ਰਾਹ ਬੱਚਦਾ ਹੈ।

ਨਵੀਂ ਪਾਰਟੀ ਬਣਾ ਸਕਦੇ ਹਨ ਚੰਨੀ!

ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਕਿ ਚਰਨਜੀਤ ਚੰਨੀ ਪਹਿਲਾਂ ਤਾਂ ਕਾਂਗਰਸ ‘ਤੇ ਪੂਰਾ ਦਬਾਅ ਪਾਉਣਗੇ ਕਿ ਉਹ ਉਨ੍ਹਾਂ ਨੂੰ ਪ੍ਰਧਾਨ ਨਿਯੁਕਤ ਕਰਨ ਜਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ। ਜੇਕਰ ਇਨ੍ਹਾਂ ਵਿੱਚੋਂ ਕਿਸੇ ਵੀ ਵਿਕਲਪ ਤੇ ਹਾਈਕਮਾਨ ਵਿਚਾਰ ਨਹੀਂ ਕਰਦੀ ਹਾ ਤਾਂ ਉਨ੍ਹਾਂ ਕੋਲ ਇੱਕ ਪਲਾਨ ਬੀ ਹੈ, ਜਿਸਦੇ ਤਹਿਤ, ਉਹ ਆਪਣੇ ਸਮਰਥਕਾਂ ਨਾਲ ਨਵੀਂ ਪਾਰਟੀ ਬਣਾ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਇਹ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾਵੇਗਾ। ਕਾਂਗਰਸ ਨੂੰ ਡੁੰਘਾਈ ਨਾਲ ਜਾਣਨ ਵਾਲੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਚੰਨੀ ਨਾਲ ਵੱਡਾ ਦਲਿਤ ਭਾਈਚਾਰਾ ਜੁੜਿਆ ਹੋਇਆ ਹੈ। 2021 ਵਿੱਚ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਨਾਲ ਵੀ ਕਾਈ ਚੰਗੀ ਸਾਖ ਬਣੀ ਹੈ। ਜੇਕਰ ਚੰਨੀ ਬਾਗੀ ਹੋ ਜਾਂਦੇ ਹਨ ਜਾਂ ਵੱਖਰੀ ਪਾਰਟੀ ਬਣਾਉਂਦੇ ਹਨ, ਤਾਂ ਇਸ ਨਾਲ ਕਾਂਗਰਸ ਦੇ ਰਵਾਇਤੀ ਦਲਿਤ ਅਤੇ ਗਰੀਬ ਭਾਈਚਾਰਿਆਂ ਨੂੰ ਸੁਨੇਹਾ ਜਾਵੇਗਾ ਕਿ ਉਨ੍ਹਾਂ ਦੇ ਨੇਤਾ ਦੀ ਗੱਲ ਨਹੀਂ ਸੁਣੀ ਗਈ। ਇਹ ਵੋਟ ਬੈਂਕ ਪੂਰੀ ਤਰ੍ਹਾਂ ਬਦਲ ਜਾਵੇਗਾ, ਜਿਸਦਾ ਸਿੱਧਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਹੋਵੇਗਾ।

ਚੰਨੀ ਧੜੇ ਦੇ ਆਗੂਆਂ ਦਾ ਕੀ ਹੈ ਕਹਿਣਾ?

ਚੰਨੀ ਧੜੇ ਦੇ ਕਿਸੇ ਵੀ ਆਗੂ ਨੇ ਫੈਸਲੇ ਲਈ ਹਾਈ ਕਮਾਂਡ ਦਾ ਧੰਨਵਾਦ ਨਹੀਂ ਕੀਤਾ। ਉਨ੍ਹਾਂ ਵਿੱਚ ਪ੍ਰਮੁੱਖ ਵਿਧਾਇਕ ਰਾਣਾ ਗੁਰਜੀਤ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸਾਬਕਾ ਵਿਧਾਇਕ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ। ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਦੀ ਇੱਕ ਰੀਲ ਵੀ ਸੁਰਖੀਆਂ ਬਟੋਰ ਰਹੀ ਹੈ, ਜਿਸ ਵਿੱਚ “ਪਾਤਸ਼ਾਹੀ ਦਾ ਵਾਹ ਰਾਖੇ ਹਾਂ, ਖੰਡਿਆਂ ਦੀ ਧਾਰ ਤੇ ਨੱਚਦੇ ਹਾਂ, ਸਾਨੂ ਔਂਦਾ ਹੈ ਬਦਲਾ ਲੈਣਾ” ਗਾਣਾ ਵੱਜ ਰਿਹਾ ਹੈ। ਇਸ ਨਾਲ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਵੀ ਚੰਨੀ ਦੇ ਨਾਲ ਇਸ ਲੜਾਈ ਵਿੱਚ ਹਨ। ਰਾਣਾ ਗੁਰਜੀਤ ਨੇ ‘ਆਪ’ ਦੇ ਤੂਫਾਨ ਦੇ ਬਾਵਜੂਦ 2022 ‘ਚ ਨਾ ਸਿਰਫ ਆਪਣੀ ਸੀਟ ਜਿੱਤੀ ਸਗੋਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਦੀ ਜਿੱਤ ਵੀ ਯਕੀਨੀ ਬਣਾਈ ਸੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...