ਕਾਂਗਰਸ ਅੰਦਰ ਕਾਟੋ ਕਲੇਸ਼, ਵੜਿੰਗ ਨੇ ਦੋ ਆਗੂਆਂ ਦੀ ਵਾਪਸੀ ਨੂੰ ਕੀਤਾ ਇਨਕਾਰ
ਇਹ ਵਿਵਾਦ ਉਦੋਂ ਹੋਰ ਵੱਧ ਗਿਆ, ਜਦੋਂ ਰਾਜ ਵੜਿੰਗ ਦੇ ਵਿਰੋਧੀ ਮੰਨੇ ਜਾਣ ਵਾਲੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ 'ਤੇ ਇਨ੍ਹਾਂ ਆਗੂਆਂ ਦੀ ਵਾਪਸੀ ਦਾ ਦਬਾਅ ਬਣਾਉਣ ਦਾ ਇਲਜ਼ਾਮ ਲੱਗਿਆ। ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਚਰਨਜੀਤ ਸਿੰਘ ਚੰਨੀ ਇਨ੍ਹਾਂ ਦੀ ਵਾਪਸੀ ਦਾ ਸਮਰਥਨ ਕੀਤਾ ਸੀ।

ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਅਜਿਹੇ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ ਨੇ 2024 ਲੋਕ ਸਭਾ ਚੋਣਾਂ ਦੌਰਾਨ ਪਾਰਟੀ ਖਿਲਾਫ਼ ਕੰਮ ਕੀਤਾ ਸੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਦੋਹੇਂ ਆਗੂ ਕਾਂਗਰਸ ਦੇ ਮੁੱਢਲੀ ਮੈਂਬਰਸ਼ਿਪ ਦੀ ਹਿੱਸਾ ਨਹੀਂ ਸਨ ਤੇ ਉਨ੍ਹਾਂ ਚੋਣ ਸਮੇਂ ਵੀ ਪਾਰਟੀ ਖਿਲਾਫ਼ ਪ੍ਰਚਾਰ ਕੀਤਾ। ਇਨ੍ਹਾਂ ‘ਚ ਕਮਲਜੀਤ ਸਿੰਘ ਕੜਵਲ ਤੇ ਕਰਨ ਵੜਿੰਗ ਦਾ ਨਾਂ ਸਾਹਮਣੇ ਆਇਆ ਹੈ।
ਇਹ ਵਿਵਾਦ ਉਦੋਂ ਹੋਰ ਵੱਧ ਗਿਆ, ਜਦੋਂ ਰਾਜ ਵੜਿੰਗ ਦੇ ਵਿਰੋਧੀ ਮੰਨੇ ਜਾਣ ਵਾਲੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ‘ਤੇ ਇਨ੍ਹਾਂ ਆਗੂਆਂ ਦੀ ਵਾਪਸੀ ਦਾ ਦਬਾਅ ਬਣਾਉਣ ਦਾ ਇਲਜ਼ਾਮ ਲੱਗਿਆ। ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਚਰਨਜੀਤ ਸਿੰਘ ਚੰਨੀ ਇਨ੍ਹਾਂ ਦੀ ਵਾਪਸੀ ਦਾ ਸਮਰਥਨ ਕੀਤਾ ਸੀ।
ਹਾਲਾਂਕਿ, ਪਾਰਟੀ ਪ੍ਰਧਾਨ ਰਾਜਾ ਵੜਿੰਗ ਦੇ ਫੈਸਲੇ ਨੂੰ ਤਰਜ਼ੀਹ ਦਿੰਦਿਆਂ ਹੋਏ ਦੋਹਾਂ ਆਗੂਆਂ ਦੀ ਦੋਬਾਰਾ ਵਾਪਸੀ ਨੂੰ ਮੰਜੂਰੀ ਨਹੀਂ ਦਿੱਤੀ ਗਈ। ਇਸ ਕਦਮ ਨੂੰ ਪਾਰਟੀ ਦੇ ਇੱਕਜੁਟਤਾ ਬਣਾਏ ਰੱਖਣ ਤੇ ਅਨੁਸ਼ਾਸਨ ਦਾ ਸੰਦੇਸ਼ ਦੇਣ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ।
ਸੂਬੇ ਦੇ ਇੱਕ ਸੀਨੀਅਰ ਪਾਰਟੀ ਆਗੂ ਨੇ ਕਿਹਾ ਕਿ ਦੋਹਾਂ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਨ ਲਈ ਸਹੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ। ਆਗੂ ਨੇ ਕਿਹਾ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਸਹਿਮਤੀ ਤੋਂ ਬਿਨਾਂ ਇਨ੍ਹਾਂ ਆਗੂਆਂ ਨੂੰ ਸ਼ਾਮਲ ਕੀਤਾ ਗਿਆ।
ਹਾਲਾਂਕਿ ਇਨ੍ਹਾਂ ਆਗੂਆਂ ਨੂੰ ਸ਼ਾਮਲ ਕਰਨ ਤੋਂ ਇਨਕਰਾ ਕਰਨ ਵਾਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਦੇਸ਼ ਨੂੰ ਜਨਤਕ ਨਹੀਂ ਕੀਤਾ ਗਿਆ। ਇੱਕ ਸੂਤਰ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਆਗੂਆਂ ਦੇ ਲਈ ਸੰਦੇਸ਼ ਹੈ, ਜਿਨ੍ਹਾਂ ਨੇ ਜ਼ਿਮਨੀ ਚੋਣ ‘ਚ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਪ੍ਰਚਾਰ ਕੀਤਾ ਸੀ, ਜਦਕਿ ਰਾਜਾ ਵੜਿੰਗ ਤੇ ਪਾਰਟੀ ਦੇ ਹੋਰ ਆਗੂਆਂ ਨੂੰ ਦੂਰ ਰੱਖਿਆ ਸੀ।