AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕਾਂਗਰਸ ‘ਚ ਬਗਾਵਤ ‘ਤੇ ਹਾਈਕਮਾਨ ਸਖ਼ਤ, ਬਘੇਲ ਦੀ ਰਿਪੋਰਟ ‘ਤੇ ਰਾਹੁਲ-ਖੜਗੇ ਦੀ ਅਹਿਮ ਮੀਟਿੰਗ

Rahul Gandhi meet Mallikarjun Kharge: ਰਾਹੁਲ ਗਾਂਧੀ ਬਘੇਲ ਦੀ ਰਿਪੋਰਟ 'ਤੇ ਅੰਤਿਮ ਫੈਸਲਾ ਲੈਣਗੇ ਅਤੇ ਪੰਜਾਬ ਵਿੱਚ ਕਾਂਗਰਸ ਦੇ ਭਵਿੱਖ ਦਾ ਫੈਸਲਾ ਕੀਤਾ ਜਾਵੇਗਾ। ਹਾਲਾਂਕਿ, ਭੁਪੇਸ਼ ਬਘੇਲ ਨੇ ਇੱਕ ਦਿਨ ਪਹਿਲਾਂ ਟਵੀਟ ਕੀਤਾ ਸੀ ਕਿ ਪੰਜਾਬ ਵਿੱਚ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹੋਵੇਗਾ। ਚੋਣਾਂ ਰਾਹੁਲ ਗਾਂਧੀ ਦੇ ਚਿਹਰੇ 'ਤੇ ਲੜੀਆਂ ਜਾਣਗੀਆਂ।

ਪੰਜਾਬ ਕਾਂਗਰਸ 'ਚ ਬਗਾਵਤ 'ਤੇ ਹਾਈਕਮਾਨ ਸਖ਼ਤ, ਬਘੇਲ ਦੀ ਰਿਪੋਰਟ 'ਤੇ ਰਾਹੁਲ-ਖੜਗੇ ਦੀ ਅਹਿਮ ਮੀਟਿੰਗ
tv9-punjabi
| Updated On: 14 Jul 2026 15:36 PM IST
Share

ਪੰਜਾਬ ਕਾਂਗਰਸ ਵਿੱਚ ਬਗਾਵਤ ਦੇ ਵਿਚਕਾਰ ਵਿਦੇਸ਼ ਤੋਂ ਵਾਪਸ ਆਉਣ ‘ਤੇ ਰਾਹੁਲ ਗਾਂਧੀ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਦੋਵੇਂ ਆਗੂ ਏਆਈਸੀਸੀ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਰਿਪੋਰਟ ‘ਤੇ ਚਰਚਾ ਕਰਨਗੇ। ਭੁਪੇਸ਼ ਬਘੇਲ ਨੇ ਆਪਣੇ ਛੇ ਦਿਨਾਂ ਦੇ ਪੰਜਾਬ ਦੌਰੇ ਦੀ ਰਿਪੋਰਟ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਸੌਂਪ ਦਿੱਤੀ। ਕੇਸੀ ਵੇਣੂਗੋਪਾਲ ਪਹਿਲਾਂ ਹੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਪੰਜਾਬ ਰਿਪੋਰਟ ‘ਤੇ ਚਰਚਾ ਕਰ ਚੁੱਕੇ ਹਨ।

ਰਾਹੁਲ ਗਾਂਧੀ ਬਘੇਲ ਦੀ ਰਿਪੋਰਟ ‘ਤੇ ਅੰਤਿਮ ਫੈਸਲਾ ਲੈਣਗੇ ਅਤੇ ਪੰਜਾਬ ਵਿੱਚ ਕਾਂਗਰਸ ਦੇ ਭਵਿੱਖ ਦਾ ਫੈਸਲਾ ਕੀਤਾ ਜਾਵੇਗਾ। ਹਾਲਾਂਕਿ, ਭੁਪੇਸ਼ ਬਘੇਲ ਨੇ ਇੱਕ ਦਿਨ ਪਹਿਲਾਂ ਟਵੀਟ ਕੀਤਾ ਸੀ ਕਿ ਪੰਜਾਬ ਵਿੱਚ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹੋਵੇਗਾ। ਚੋਣਾਂ ਰਾਹੁਲ ਗਾਂਧੀ ਦੇ ਚਿਹਰੇ ‘ਤੇ ਲੜੀਆਂ ਜਾਣਗੀਆਂ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਧੜਾ ਵੀ ਅੱਜ ਜਾਂ ਕੱਲ੍ਹ ਦਿੱਲੀ ਜਾ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦਾ ਹੈ। ਚੰਨੀ ਧੜਾ ਰਾਹੁਲ ਗਾਂਧੀ ਨਾਲ ਮੁਲਾਕਾਤ ਦੀ ਉਡੀਕ ਕਰ ਰਿਹਾ ਹੈ।

ਚੰਨੀ ਧੜਾ ਹਾਈਕਮਾਂਡ ਨਾਲ ਮੁਲਾਕਾਤ ਲਈ ਅੜਿਆ

ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਚੰਨੀ ਧੜੇ ਨਾਲ ਆਪਣੇ ਪੰਜਾਬ ਦੌਰੇ ਦੀ ਆਖਰੀ ਮੀਟਿੰਗ ਕੀਤੀ। ਮੀਟਿੰਗ ਵਿੱਚ, ਚੰਨੀ ਧੜੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਲੀਡਰਸ਼ਿਪ ਪਸੰਦ ਨਹੀਂ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪਾਰਟੀ ਸਮਝੌਤਾ ਕਰਨ ਵਾਲਾ ਆਗੂ ਨਹੀਂ ਚਾਹੁੰਦੀ। ਪ੍ਰਤਾਪ ਬਾਜਵਾ ਨੇ ਕਿਹਾ ਕਿ ਹਾਈਕਮਾਂਡ ਨੂੰ ਇਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਭੁਪੇਸ਼ ਬਘੇਲ ਨਾਲ ਮੁਲਾਕਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਬਘੇਲ ਦਿੱਲੀ ਲਈ ਰਵਾਨਾ ਹੋ ਗਏ। ਜਿਸ ਨਾਲ ਪੰਜਾਬ ਕਾਂਗਰਸ ਧੜੇਬੰਦੀ ਦੀ ਸਥਿਤੀ ਵਿੱਚ ਹੈ। ਚੰਨੀ ਧੜਾ ਹੁਣ ਇਸ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ‘ਤੇ ਅੜਿਆ ਹੋਇਆ ਹੈ। ਫਿਲਹਾਲ, ਚੰਨੀ ਧੜੇ ਦੇ ਸਾਰੇ ਆਗੂ ਚੁੱਪ ਹਨ ਅਤੇ ਰਾਹੁਲ ਗਾਂਧੀ ਨਾਲ ਹੋਣ ਵਾਲੀ ਮੁਲਾਕਾਤ ‘ਤੇ ਆਪਣਾ ਧਿਆਨ ਕੇਂਦਰਿਤ ਕਰ ਲਿਆ ਹੈ। ਸੂਤਰਾਂ ਅਨੁਸਾਰ, ਚੰਨੀ ਧੜੇ ਦੇ ਚੋਟੀ ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ‘ਤੇ ਮੀਡੀਆ ਨਾਲ ਚਰਚਾ ਨਹੀਂ ਕੀਤੀ ਜਾਣੀ ਚਾਹੀਦੀ।

Follow Us
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...