AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਬਿਨਾਂ CM ਫੇਸ ਦੇ ਉਤਰੇਗੀ ਕਾਂਗਰਸ, ਸਚਿਨ ਪਾਇਲਟ ਨੇ ਦੱਸੀ ਪਾਰਟੀ ਦੀ ਰਣਨੀਤੀ

ਕਾਂਗਰਸ ਹਾਈਕਮਾਂਡ ਨੇ ਹਾਲ ਹੀ 'ਚ ਸਚਿਨ ਪਾਇਲਟ ਨੂੰ ਪੰਜਾਬ ਲਈ AICC ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਭੁਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲੀ ਹੈ। ਇਹ ਬਦਲਾਅ ਅਜਿਹੇ ਸਮੇਂ'ਚ ਹੋਇਆ ਹੈ ਜਦੋਂ ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਧੜੇਬੰਦੀ ਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਨਾਲ ਜੂਝ ਰਹੀ ਹੈ।

ਪੰਜਾਬ 'ਚ ਬਿਨਾਂ CM ਫੇਸ ਦੇ ਉਤਰੇਗੀ ਕਾਂਗਰਸ, ਸਚਿਨ ਪਾਇਲਟ ਨੇ ਦੱਸੀ ਪਾਰਟੀ ਦੀ ਰਣਨੀਤੀ
ਪੰਜਾਬ ਕਾਂਗਰਸ
tv9-punjabi
| Updated On: 10 Sep 2026 12:39 PM IST
Share

ਪੰਜਾਬ ਵਿਧਾਨ ਚੋਣਾਂ 2027 ਨੂੰ ਲੈ ਕੇ ਕਾਂਗਰਸ ਨੇ ਆਪਣੀ ਰਣਨੀਤੀ ਲਗਭਗ ਸਾਫ਼ ਕਰ ਦਿੱਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ‘ਚ ਕਾਂਗਰਸ ਬਿਨਾਂ ਕੋਈ ਮੁੱਖ ਮੰਤਰੀ ਚਿਹਰੇ ਦੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਮੂਹਿਕ ਅਗਵਾਈ ‘ਚ ਚੋਣ ਲੜੇਗੀ।

ਸਚਿਨ ਪਾਇਲਟ ਨੇ ਇੱਕ ਨਿੱਜੀ ਮੀਡੀਆ ਅਦਾਰੇ ਨੂੰ ਦਿੱਤੀ ਇੰਟਰਵਿਊ ‘ਚ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਵਰਕਰਾਂ ਨੂੰ ਇੱਕਜੁਟ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਈ ਰਾਹੁਲ ਗਾਂਧੀ ਚੋਣ ਅਭਿਆਨ ਦਾ ਮੁੱਖ ਚੇਹਰਾ ਹੋਣਗੇ। ਪਾਰਟੀ ਸਮੂਹਿਕ ਅਗਵਾਈ ਤੇ ਇੱਕਜੁਟ ਹੋ ਗਏ ਲੋਕਾਂ ਵਿਚਕਾਰ ਉਤਰੇਗੀ।

ਕਾਂਗਰਸ ਹਾਈਕਮਾਂਡ ਨੇ ਹਾਲ ਹੀ ‘ਚ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਭੁਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲੀ ਹੈ। ਇਹ ਬਦਲਾਅ ਅਜਿਹੇ ਸਮੇਂ’ਚ ਹੋਇਆ ਹੈ ਜਦੋਂ ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਧੜੇਬੰਦੀ ਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਨਾਲ ਜੂਝ ਰਹੀ ਹੈ।

ਪਾਇਲਟ ਲਈ ਸਭ ਤੋਂ ਵੱਡੀ ਚੁਣੌਤੀ ਪਾਰਟੀ ਦੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ‘ਤੇ ਲਿਆਉਣਾ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ​​ਕਰਨਾ ਹੈ। ਪਾਇਲਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦਿਆਂ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਕਾਂਗਰਸ ਪੰਜਾਬ ਚ ਮੁੜ ਸੱਤਾ ਚ ਵਾਪਸੀ ਕਰੇਗੀ:ਸਚਿਨ ਪਾਇਲਟ

ਸਚਿਨ ਪਾਇਲਟ ਨੇ ਬੀਤੇ ਦਿਨੀਂ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਪਾਇਲਟ ਨੇ ਕਿਹਾ ਕਿ ਸਾਂਝੀ ਮਿਹਨਤ, ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ ਚ ਮੁੜ ਸੱਤਾ ਚ ਵਾਪਸੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਦੇ ਨਾਲ-ਨਾਲ ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...