AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੱਕ ਪਰਿਵਾਰ, ਇੱਕ ਟਿਕਟ ਜਾਂ ਜਿੱਤਣ ਦੀ ਸਮਰੱਥਾ? ਪੰਜਾਬ ਕਾਂਗਰਸ ਵਿੱਚ ਪਰਿਵਾਰਵਾਦ ਤੇ ਛਿੜਿਆ ਘਮਾਸਾਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਇੱਕ ਪਰਿਵਾਰ, ਇੱਕ ਟਿਕਟ ਨੀਤੀ ਨੂੰ ਲੈ ਕੇ ਘਮਾਸਾਨ ਛਿੜ ਗਿਆ ਹੈ। ਸਾਬਕਾ ਪ੍ਰਧਾਨ ਰਾਜਾ ਵੜਿੰਗ ਨੌਜਵਾਨਾਂ ਨੂੰ ਮੌਕਾ ਦੇਣ ਦੇ ਹੱਕ ਵਿੱਚ ਹਨ, ਜਦਕਿ ਪ੍ਰਧਾਨ ਪਰਗਟ ਸਿੰਘ, ਚਰਨਜੀਤ ਚੰਨੀ ਤੇ ਪ੍ਰਤਾਪ ਬਾਜਵਾ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਬਜਾਏ ਸਿਰਫ਼ ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ ਹੀ ਟਿਕਟ ਮਿਲੇਗੀ।

ਇੱਕ ਪਰਿਵਾਰ, ਇੱਕ ਟਿਕਟ ਜਾਂ ਜਿੱਤਣ ਦੀ ਸਮਰੱਥਾ? ਪੰਜਾਬ ਕਾਂਗਰਸ ਵਿੱਚ ਪਰਿਵਾਰਵਾਦ ਤੇ ਛਿੜਿਆ ਘਮਾਸਾਨ
tv9-punjabi
| Published: 28 Nov 2026 22:53 PM IST
Share

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਅਤੇ ਪਰਿਵਾਰਵਾਦ ਯਾਨੀ ਇੱਕ ਪਰਿਵਾਰ, ਇੱਕ ਟਿਕਟ ਨੀਤੀ ਨੂੰ ਲੈ ਕੇ ਜ਼ੋਰਦਾਰ ਸਿਆਸੀ ਬਹਿਸ ਛਿੜ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਕੋਲ ਪੁੱਜੇ ਪੰਜਾਬ ਕਾਂਗਰਸ ਦੇ ਘੱਟੋ-ਘੱਟ 10 ਮਾਮਲਿਆਂ ਵਿੱਚ ਸੀਨੀਅਰ ਅਤੇ ਪੁਰਾਣੇ ਆਗੂਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਮੁੱਖ ਤੌਰ ‘ਤੇ ਪੁੱਤਰਾਂ ਜਾਂ ਪਤਨੀ ਲਈ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਇਸ ਨੀਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵੱਡੇ ਚਿਹਰੇ ਵੀ ਆਪਸ ਵਿੱਚ ਵੰਡੇ ਹੋਏ ਨਜ਼ਰ ਆ ਰਹੇ ਹਨ।

ਸਾਬਕਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਇੱਕ ਪਰਿਵਾਰ ਵਿੱਚੋਂ ਇੱਕ ਹੀ ਆਗੂ ਨੂੰ ਟਿਕਟ ਦੇਣ ਅਤੇ ਕਰੀਬ 60 ਤੋਂ 70 ਫ਼ੀਸਦੀ ਨੌਜਵਾਨ ਚਿਹਰਿਆਂ ਨੂੰ ਮੌਕਾ ਦੇਣ ਦੀ ਨੀਤੀ ‘ਤੇ ਕੰਮ ਸ਼ੁਰੂ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹੁਣ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਪਰਗਟ ਸਿੰਘ ਦੀ ਰਾਏ ਇਸ ਤੋਂ ਵੱਖਰੀ ਦਿਖਾਈ ਦੇ ਰਹੀ ਹੈ। ਉਨ੍ਹਾਂ ਅਨੁਸਾਰ ਸਥਾਪਤ ਆਗੂਆਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ; ਨੌਜਵਾਨਾਂ ਨੂੰ ਬਤੌਰ ਆਗੂ ਤਿਆਰ ਜ਼ਰੂਰ ਕੀਤਾ ਜਾਣਾ ਚਾਹੀਦਾ ਹੈ, ਪਰ ਟਿਕਟ ਉਨ੍ਹਾਂ ਨੂੰ ਹੀ ਮਿਲੇ ਜੋ ਪਾਰਟੀ ਨੂੰ ਜਿੱਤ ਦਿਵਾ ਸਕਦੇ ਹੋਣ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਪਾਰਟੀ ਕਿਸੇ ਸਖ਼ਤ ਨਿਯਮ ਦੀ ਬਜਾਏ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਅਤੇ ਜਨਤਾ ਵਿੱਚ ਸਵੀਕਾਰਤਾ ਨੂੰ ਪਹਿਲ ਦੇਵੇਗੀ।

ਟਿਕਟਾਂ ਦੀ ਦੌੜ ਵਿੱਚ ਸ਼ਾਮਲ ਹਨ ਕਾਂਗਰਸ ਦੇ ਦਿੱਗਜ

ਪਾਰਟੀ ਸੂਤਰਾਂ ਮੁਤਾਬਕ ਪਰਿਵਾਰਕ ਮੈਂਬਰਾਂ ਲਈ ਟਿਕਟ ਮੰਗਣ ਵਾਲਿਆਂ ਦੀ ਸੂਚੀ ਵਿੱਚ ਸਭ ਤੋਂ ਪਹਿਲਾ ਨਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਹੈ, ਜੋ ਆਪਣੇ ਵੱਡੇ ਪੁੱਤਰ ਨਵਜੀਤ ਸਿੰਘ ਲਈ ਟਿਕਟ ਚਾਹੁੰਦੇ ਹਨ। ਚੰਨੀ ਦਾ ਮੰਨਣਾ ਹੈ ਕਿ ਜੇਕਰ ਇੱਕ ਹੀ ਪਰਿਵਾਰ ਦੇ ਦੋ ਮੈਂਬਰ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹਨ, ਤਾਂ ਉਨ੍ਹਾਂ ਨੂੰ ਟਿਕਟ ਦੇਣ ਵਿੱਚ ਕੋਈ ਹਰਜ਼ ਨਹੀਂ ਹੋਣਾ ਚਾਹੀਦਾ।

ਇਸੇ ਤਰ੍ਹਾਂ ਕਪੂਰਥਲਾ ਤੋਂ ਮੌਜੂਦਾ ਵਿਧਾਇਕ ਅਤੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਲਈ ਟਿਕਟ ਦੀ ਪੈਰਵੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਾਣਾ ਇੰਦਰ ਪ੍ਰਤਾਪ ਮੌਜੂਦਾ ਸਮੇਂ ਵਿੱਚ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਹਨ ਅਤੇ ਹੁਣ ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਜ਼ੋਰਾਂ ‘ਤੇ ਹੈ।

ਮਾਝਾ ਖੇਤਰ ਦੇ ਦੋ ਦਿੱਗਜ ਆਗੂ ਵੀ ਆਪਣੇ ਪੁੱਤਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿੱਚ ਹਨ। ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਜੋ ਰਵਾਇਤੀ ਤੌਰ ‘ਤੇ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜਦੇ ਰਹੇ ਹਨ, ਆਪਣੇ ਪੁੱਤਰ ਰਵੀ ਨੰਦਨ ਬਾਜਵਾ (ਰਵੀ ਬਾਜਵਾ) ਲਈ ਬਟਾਲਾ ਜਾਂ ਫ਼ਤਹਿਗੜ੍ਹ ਚੂੜੀਆਂ ਸੀਟ ਤੋਂ ਟਿਕਟ ਮੰਗ ਰਹੇ ਹਨ। ਬਾਜਵਾ ਨੇ ਦਾਅਵਾ ਕੀਤਾ ਹੈ ਕਿ ਉਹ ਇਨ੍ਹਾਂ ਦੋਵਾਂ ਸੀਟਾਂ ‘ਤੇ ਕਾਂਗਰਸ ਦੀ ਜਿੱਤ ਯਕੀਨੀ ਬਣਾ ਸਕਦੇ ਹਨ। ਦੂਜੇ ਪਾਸੇ, ਸਾਬਕਾ ਉਪ-ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇੱਕ ਪਰਿਵਾਰ, ਇੱਕ ਟਿਕਟ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਜੇਕਰ ਪਰਿਵਾਰ ਦੇ ਮੈਂਬਰ ਜਿੱਤਣ ਦੇ ਸਮਰੱਥ ਹਨ, ਤਾਂ ਪਾਰਟੀ ਨੂੰ ਦੋ ਕੀ ਚਾਰ ਟਿਕਟਾਂ ਵੀ ਦੇਣੀਆਂ ਚਾਹੀਦੀਆਂ ਹਨ। ਉਹ ਆਪਣੀ ਰਵਾਇਤੀ ਡੇਰਾ ਬਾਬਾ ਨਾਨਕ ਸੀਟ ਤੋਂ ਆਪਣੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਦੀ ਦਾਅਵੇਦਾਰੀ ਨੂੰ ਲੈ ਕੇ ਸਰਗਰਮ ਹਨ।

ਪਟਿਆਲਾ ਜ਼ਿਲ੍ਹੇ ਦੇ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਨਾਂ ਵੀ ਇਸ ਦੌੜ ਵਿੱਚ ਸ਼ਾਮਲ ਹੈ। ਹਾਲ ਹੀ ਵਿੱਚ ਪਾਰਟੀ ਵੱਲੋਂ ਮੁਅੱਤਲੀ ਰੱਦ ਕੀਤੇ ਜਾਣ ਤੋਂ ਬਾਅਦ, ਉਹ ਆਪਣੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ (ਜੋ ਪਹਿਲਾਂ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਰਹਿ ਚੁੱਕੇ ਹਨ) ਲਈ ਘਨੌਰ ਹਲਕੇ ਤੋਂ ਟਿਕਟ ਦੀ ਵਕਾਲਤ ਕਰ ਰਹੇ ਹਨ। ਉੱਧਰ, ਨੌਜਵਾਨਾਂ ਨੂੰ ਤਰਜੀਹ ਦੇਣ ਦੀ ਪਹਿਲ ਕਰਨ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਵੀ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਲਈ ਟਿਕਟ ਦੀ ਉਮੀਦ ਲਾਈ ਬੈਠੇ ਹਨ।

ਰਾਜਾ ਵੜਿੰਗ ਅਤੇ ਪਰਗਟ ਸਿੰਘ ਦੇ ਵੱਖੋ-ਵੱਖਰੇ ਸੁਰ

ਪਾਰਟੀ ਅੰਦਰ ਇਸ ਮੁੱਦੇ ‘ਤੇ ਲਗਾਤਾਰ ਬਹਿਸ ਜਾਰੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸੀਨੀਅਰ ਆਗੂਆਂ ਨੂੰ ਪਰਿਵਾਰ ਦਾ ਮੋਹ ਛੱਡ ਕੇ ਕਰੀਬ 65 ਤੋਂ 70 ਸੀਟਾਂ ‘ਤੇ ਜ਼ਮੀਨੀ ਵਰਕਰਾਂ ਅਤੇ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਰਹਿੰਦਿਆਂ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇਸ ਵਿਸ਼ੇ ‘ਤੇ ਚਰਚਾ ਵੀ ਕੀਤੀ ਸੀ, ਪਰ ਹੁਣ ਉਹ ਪ੍ਰਧਾਨ ਨਹੀਂ ਹਨ, ਇਸ ਲਈ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਹੀ ਇਸ ਗੱਲ ਨੂੰ ਅੱਗੇ ਵਧਾ ਸਕਦੇ ਹਨ।

ਇਸ ਦੇ ਉਲਟ ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਪਰਗਟ ਸਿੰਘ ਨੇ ਦੋ-ਟੁੱਕ ਕਿਹਾ ਹੈ ਕਿ ਪਾਰਟੀ ਇਹ ਜ਼ਰੂਰ ਮੰਨਦੀ ਹੈ ਕਿ ਅਗਲੀ ਕਤਾਰ ਦੇ ਨੌਜਵਾਨ ਆਗੂਆਂ ਨੂੰ ਤਿਆਰ ਕਰਨਾ ਹੋਵੇਗਾ, ਕਿਉਂਕਿ ਇੱਕ ਸਮਾਂ ਅਜਿਹਾ ਆਵੇਗਾ ਜਦੋਂ ਸੀਨੀਅਰ ਆਗੂਆਂ ਨੂੰ ਪਿੱਛੇ ਹਟਣਾ ਪਵੇਗਾ, ਪਰ ਇਸ ਵਿੱਚ ਅਜੇ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂਆਂ ਦੀ ਅਗਲੀ ਸ਼੍ਰੇਣੀ ਤਿਆਰ ਕਰਨ ਲਈ ਕਾਂਗਰਸ ਲਗਾਤਾਰ ਕੰਮ ਕਰ ਰਹੀ ਹੈ, ਪਰ ਪਾਰਟੀ ਹਾਈਕਮਾਨ ਸੀਟ ਜਿੱਤਣ ਦੀ ਸਮਰੱਥਾ ਅਤੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਹੀ ਟਿਕਟ ਦੇਣ ਬਾਰੇ ਕੋਈ ਅੰਤਿਮ ਫੈਸਲਾ ਲਵੇਗੀ।

“ਚੋਣ ਜਿੱਤਣਾ ਹੀ ਕਾਂਗਰਸ ਦੀ ਮੁੱਖ ਤਰਜੀਹ”: ਪ੍ਰਤਾਪ ਬਾਜਵਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਪੱਖ ਦੀ ਹਮਾਇਤ ਕਰਦਿਆਂ ਕਿਹਾ ਕਿ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ , ਕਾਬਲੀਅਤ ਅਤੇ ਪਾਰਟੀ ਪ੍ਰਤੀ ਉਸ ਪਰਿਵਾਰ ਦੀ ਵਫ਼ਾਦਾਰੀ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਅਨੁਸਾਰ ਪਾਰਟੀ ਨੂੰ ਅਜਿਹੇ ਉਮੀਦਵਾਰਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਜੋ ਚੋਣ ਜਿੱਤ ਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਸਕਣ, ਭਾਵੇਂ ਉਹ ਇੱਕ ਹੀ ਪਰਿਵਾਰ ਨਾਲ ਸਬੰਧਤ ਕਿਉਂ ਨਾ ਹੋਣ।

ਪੰਜਾਬ ਕਾਂਗਰਸ ਦੇ ਸੂਬਾ ਸਹਿ-ਇੰਚਾਰਜ ਰਵਿੰਦਰ ਦਲਵੀ ਨੇ ਵੀ ਸਪੱਸ਼ਟ ਕੀਤਾ ਕਿ ਇਸ ਵੇਲੇ ਪਾਰਟੀ ਦਾ ਮੁੱਖ ਧਿਆਨ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਮਜ਼ਬੂਤ ਉਮੀਦਵਾਰਾਂ ਨੂੰ ਅੱਗੇ ਲਿਆਉਣਾ ਹੈ, ਜਿਨ੍ਹਾਂ ਦੀ ਜ਼ਮੀਨੀ ਰਿਪੋਰਟ ਸਰਵੇਖਣ ਵਿੱਚ ਸਹੀ ਹੋਵੇ ਅਤੇ ਜੋ ਪੰਜਾਬ ਵਿੱਚ ਸੱਤਾ ਪਰਿਵਰਤਨ ਕਰਵਾ ਸਕਣ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਇੱਕ ਪਰਿਵਾਰ, ਇੱਕ ਟਿਕਟ ਦੇ ਨਿਯਮ ਨਾਲੋਂ ਵੱਧ ਬਿਹਤਰ ਅਤੇ ਜੇਤੂ ਉਮੀਦਵਾਰ ਨੂੰ ਟਿਕਟ ਦੇਣ ਦੇ ਮਾਪਦੰਡ ਨੂੰ ਅੱਗੇ ਰੱਖਿਆ ਗਿਆ ਹੈ।

ਦਸੰਬਰ 2026 ਜਾਂ ਜਨਵਰੀ 2027 ਵਿੱਚ ਆ ਸਕਦੀ ਹੈ ਪਹਿਲੀ ਸੂਚੀ

ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਲਈ ਇਸ ਵੇਲੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਸਭ ਤੋਂ ਵੱਡੀ ਤਰਜੀਹ ਹੈ। ਇਸੇ ਕਾਰਨ ਪਾਰਟੀ ਹਾਈਕਮਾਨ ਵੱਲੋਂ ਕਰਵਾਏ ਜਾ ਰਹੇ ਅੰਦਰੂਨੀ ਸਰਵੇਖਣਾਂ ਅਤੇ ਸਕਰੀਨਿੰਗ ਕਮੇਟੀ ਦੀ ਸਮੀਖਿਆ ਤੋਂ ਬਾਅਦ ਦਸੰਬਰ 2026 ਜਾਂ ਜਨਵਰੀ 2027 ਦੀ ਸ਼ੁਰੂਆਤ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਜੇਕਰ ਕੋਈ ਉਮੀਦਵਾਰ ਸੀਟ ਕੱਢਣ ਦੀ ਪੂਰੀ ਸਮਰੱਥਾ ਰੱਖਦਾ ਹੋਵੇਗਾ, ਤਾਂ ਪਾਰਟੀ ਇਸ ਸੂਚੀ ਵਿੱਚ ਇੱਕ ਪਰਿਵਾਰ, ਇੱਕ ਟਿਕਟ ਦੀ ਨੀਤੀ ਤੋਂ ਪਿੱਛੇ ਹਟ ਕੇ ਉਸ ਨੂੰ ਟਿਕਟ ਦੇ ਸਕਦੀ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...