AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕਾਂਗਰਸ ਨੂੰ ਹੁਣ ਡਿਨਰ ਡਿਪਲੋਮੇਸੀ ਦਾ ਆਸਰਾ… ਇੱਕ ਮੇਜ਼ ਤੇ ਹੋਣਗੇ ‘ਮਸਲੇ ਹੱਲ’!

ਪੰਜਾਬ ਕਾਂਗਰਸ ਚ ਡਿਨਰ ਡਿਪਲੋਮੇਸੀ ਨੇ ਆਸ ਬੰਨ੍ਹੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲੀ ਕੜੀ ਵਜੋਂ ਮੇਜ਼ਬਾਨੀ ਸੌਂਪੀ। ਆਉਂਦੇ ਦਿਨਾਂ ਚ ਪਾਰਟੀ ਦੇ ਸੀਨੀਅਰ ਆਗੂਆਂ ਦੇ ਘਰਾਂ ਚ ਵਾਰੋ-ਵਾਰੀ ਅਜਿਹੇ ਰਾਤਰੀ ਭੋਜ ਦੇਖਣ ਨੂੰ ਮਿਲ ਸਕਦੇ ਹਨ।

ਕਾਂਗਰਸ ਨੂੰ ਹੁਣ ਡਿਨਰ ਡਿਪਲੋਮੇਸੀ ਦਾ ਆਸਰਾ... ਇੱਕ ਮੇਜ਼ ਤੇ ਹੋਣਗੇ 'ਮਸਲੇ ਹੱਲ'!
tv9-punjabi
| Published: 18 Feb 2026 19:36 PM IST

ਪੰਜਾਬ ਕਾਂਗਰਸ ਨੇ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਇਕਜੁੱਟਤਾ ਦਾ ਸੁਨੇਹਾ ਦੇਣ ਲਈ ਡਿਨਰ ਡਿਪਲੋਮੇਸੀ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੰਘੀ ਰਾਤ ਇਹ ਪਹਿਲ ਕੀਤੀ ਅਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਰਾਤਰੀ ਭੋਜ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀਆਂ ਨੁੰ ਜਵਾਬ ਦਿੰਦਿਆਂ ਇੱਕ ਮੇਜ਼ ਤੇ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੂੰ ਇੱਕਜੁਟ ਕੀਤਾ।

ਪੰਜਾਬ ਕਾਂਗਰਸ ਚ ਡਿਨਰ ਡਿਪਲੋਮੇਸੀ ਨੇ ਆਸ ਬੰਨ੍ਹੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲੀ ਕੜੀ ਵਜੋਂ ਮੇਜ਼ਬਾਨੀ ਸੌਂਪੀ। ਆਉਂਦੇ ਦਿਨਾਂ ਚ ਪਾਰਟੀ ਦੇ ਸੀਨੀਅਰ ਆਗੂਆਂ ਦੇ ਘਰਾਂ ਚ ਵਾਰੋ-ਵਾਰੀ ਅਜਿਹੇ ਰਾਤਰੀ ਭੋਜ ਦੇਖਣ ਨੂੰ ਮਿਲ ਸਕਦੇ ਹਨ। ਹਾਈ ਕਮਾਨ ਦਾ ਮਕਸਦ ਹੈ ਕਿ ਪੰਜਾਬ ਕਾਂਗਰਸ ਦੇ ਵੱਖ-ਵੱਖ ਕਤਾਰਾਂ ਚ ਤੁਰਨ ਵਾਲੇ ਆਗੂਆਂ ਨੂੰ ਇੱਕ ਮੰਚ ਤੇ ਖੜ੍ਹਾ ਕੀਤਾ ਜਾਵੇ ਤਾਂ ਜੋ ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇੱਕਜੂਟ ਹੋਣ ਦਾ ਸੁਨੇਹਾ ਦਿੱਤਾ।

ਕਾਂਗਰਸ ਹਾਈ ਕਮਾਨ ਨੇ ਕੁਝ ਅਰਸਾ ਪਹਿਲਾਂ ਇਨ੍ਹਾਂ ਆਗੂਆਂ ਨੂੰ ਤਾੜਿਆ ਵੀ ਸੀ। ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਦੇ ਅੱਠ ਸੈਕਟਰ ਵਿਚਲੀ ਕੋਠੀ ਚ ਕਾਂਗਰਸ ਦੇ ਵੱਖ-ਵੱਖ ਧੜਿਆਂ ਦੇ ਨੇਤਾ ਇੱਕੋ ਮੇਜ਼ ਤੇ ਇਕੱਠੇ ਬੈਠੇ ਨਜ਼ਰ ਆਏ। ਪੰਜਾਬ ਇੰਚਾਰਜ ਭੁਪੇਸ਼ ਬਘੇਲ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਰਾਣਾ ਕੇ ਪੀ ਸਿੰਘ, ਭਾਰਤ ਭੂਸ਼ਣ ਆਸ਼ੂ, ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਅਰੁਣਾ ਚੌਧਰੀ, ਵਿਜੈਇੰਦਰ ਸਿੰਗਲਾ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੰਸਦ ਮੈਂਬਰ ਹਾਜ਼ਰ ਸਨ।

ਸੂਤਰਾਂ ਅਨੁਸਾਰ ਕਾਂਗਰਸੀ ਆਗੂ ਰਾਤਰੀ ਭੋਜ ਮੌਕੇ ਇੱਕ-ਦੂਜੇ ਦੀ ਤਾਰੀਫ਼ ਕਰਦੇ ਵੀ ਨਜ਼ਰ ਆਏ ਅਤੇ ਗੈਰ ਰਸਮੀ ਮੌਕੇ ਤੇ ਮਾਹੌਲ ਚ ਨਿੱਘ ਵੀ ਦਿੱਖੀ। ਚੰਨੀ ਕੈਂਪ ਦੀ ਬਾਜਵਾ ਦੀ ਰਿਹਾਇਸ਼ ਤੇ ਭਰਵੀਂ ਹਾਜ਼ਰੀ ਦੇਖਣ ਨੂੰ ਮਿਲੀ। ਰਾਤਰੀ ਭੋਜ ਮੌਕੇ ਪਰਗਟ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਆਦਿ ਗੈਰ-ਹਾਜ਼ਰ ਵੀ ਰਹੇ।

20 ਫਰਵਰੀ ਨੂੰ ਸੰਸਦ ਮੈਂਬਰਾਂ ਦੀ ਮੀਟਿੰਗ

ਕਾਂਗਰਸ ਹਾਈ ਕਮਾਨ ਨੇ 20 ਫਰਵਰੀ ਨੂੰ ਦੇਸ਼ ਭਰ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਦਿੱਲੀ ਸੱਦੀ ਹੈ ਜਿਸ ਵਿੱਚ ਪਾਰਟੀ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਪੰਜਾਬ ਵਿਚਲੀ ਰੈਲੀ ਸਬੰਧੀ ਫ਼ੈਸਲਾ ਹੋਣ ਦੀ ਸੰਭਾਵਨਾ ਹੈ। ਪਾਰਟੀ ਮੋਗਾ ਜਾਂ ਬਰਨਾਲਾ ਚ ਰੈਲੀ ਕਰਨਾ ਚਾਹੁੰਦੀ ਹੈ। ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਰਾਹੁਲ ਗਾਂਧੀ ਪੰਜਾਬ ਚ ਰੈਲੀਆਂ ਕਰਨਗੇ।

ਚੰਨੀ ਨੇ ਰਾਜਨੀਤੀ ਛੱਡਣ ਦੀ ਦਿੱਤੀ ਧਮਕੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਾਂਗਰਸੀ ਆਗੂਆਂ ਤੋਂ ਨਾਰਾਜ਼ ਹੋ ਗਏ ਹਨ। ਦੋ ਦਿਨ ਪਹਿਲਾਂ, ਚੰਡੀਗੜ੍ਹ ਵਿੱਚ ਇੱਕ ਕਾਂਗਰਸ ਮੀਟਿੰਗ ਵਿੱਚ, ਚੰਨੀ ਨੇ ਰਾਜਨੀਤੀ ਛੱਡਣ ਦੀ ਧਮਕੀ ਦਿੱਤੀ ਸੀ।

ਮੀਟਿੰਗ ਵਿੱਚ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਰਾਜਾ ਵੜਿੰਗ, ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਨਾਲ-ਨਾਲ ਸਾਰੇ ਵਿਧਾਇਕ, ਸੰਸਦ ਮੈਂਬਰ, 2022 ਦੀਆਂ ਚੋਣਾਂ ਹਾਰਨ ਵਾਲੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ।

ਮੀਟਿੰਗ ਵਿੱਚ ਸ਼ਾਮਲ ਇੱਕ ਕਾਂਗਰਸੀ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਪਾਰਟੀ ਅੰਦਰ ਧੜੇਬੰਦੀ ਨੂੰ ਲੈ ਕੇ ਸੀਨੀਅਰ ਆਗੂ ਚੰਨੀ ਨੂੰ ਘੇਰਦੇ ਵੇਖੇ ਗਏ। ਇਸ ਨਾਲ ਚੰਨੀ ਨਾਰਾਜ਼ ਹੋ ਗਏ। ਚੰਨੀ ਦੇ ਰਵੱਈਏ ਨੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਸਮੇਤ ਸੀਨੀਅਰ ਆਗੂਆਂ ਨੂੰ ਹੈਰਾਨ ਕਰ ਦਿੱਤਾ। ਚੰਨੀ ਨੇ ਪਾਰਟੀ ਆਗੂਆਂ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜੋ ਵੀ ਕਰ ਰਹੇ ਹਨ, ਉਹ ਪਾਰਟੀ ਦੇ ਸਮਰਥਨ ਅਧਾਰ ਨੂੰ ਵਧਾਉਣ ਲਈ ਹਨ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...