AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਬਾਗੀ ਰਵੱਈਆ ਦਿਖਾਉਣ ਵਾਲੇ ਕਾਂਗਰਸੀਆਂ ਖਿਲਾਫ ਹੋਵੇਗੀ ਕਾਰਵਾਈ, ਸੂਬਾ ਇੰਚਾਰਜ ਨੋਟਿਸ ਜਾਰੀ ਕਰ ਮੰਗਣਗੇ ਜਵਾਬ

ਨਵਜੋਤ ਸਿੰਘ ਸਿੱਧੂ ਦੀਆਂ ਵੱਖਰੀਆਂ ਰੈਲੀਆਂ ਬਾਰੇ ਪਾਰਟੀ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਉਨ੍ਹਾਂ ਦੀ ਮੋਗਾ ਰੈਲੀ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਦੀ ਮੋਗਾ ਰੈਲੀ 21 ਜਨਵਰੀ ਨੂੰ ਹੋਣੀ ਹੈ। ਅਜਿਹੇ 'ਚ ਇਸ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਸਿੱਧੂ ਹਾਈਕਮਾਂਡ ਨਾਲ ਵੀ ਸਿੱਧੇ ਸੰਪਰਕ ਵਿੱਚ ਹਨ।

ਪੰਜਾਬ 'ਚ ਬਾਗੀ ਰਵੱਈਆ ਦਿਖਾਉਣ ਵਾਲੇ ਕਾਂਗਰਸੀਆਂ ਖਿਲਾਫ ਹੋਵੇਗੀ ਕਾਰਵਾਈ, ਸੂਬਾ ਇੰਚਾਰਜ ਨੋਟਿਸ ਜਾਰੀ ਕਰ ਮੰਗਣਗੇ ਜਵਾਬ
ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ
abhishek-thakur
| Updated On: 25 Jan 2024 11:37 AM IST
Share

ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਬਾਗੀ ਆਗੂਆਂ ‘ਤੇ ਸਖ਼ਤ ਕਾਰਵਾਈ ਕਰਨ ਦੇ ਮੂਡ ‘ਚ ਹੈ। ਪਾਰਟੀ ਅਜਿਹੇ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗ ਰਹੀ ਹੈ, ਜੋ ਪਾਰਟੀ ਲਾਈਨ ਤੋਂ ਟੁੱਟ ਕੇ ਪ੍ਰੋਗਰਾਮ ਕਰ ਰਹੇ ਹਨ। ਜੇਕਰ ਇਹ ਆਗੂ ਜਵਾਬ ਨਹੀਂ ਦਿੰਦੇ ਤਾਂ ਫਿਰ ਵੀ ਇਨ੍ਹਾਂ ਖ਼ਿਲਾਫ਼ ਕਾਰਵਾਈ ਤੈਅ ਹੈ। ਮਾਹਿਰਾਂ ਮੁਤਾਬਕ ਅਜਿਹਾ ਇਸ ਲਈ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਾਰਟੀ ਵਰਕਰਾਂ ਵਿੱਚ ਵਿਸ਼ਵਾਸ ਬਣਿਆ ਸਕੇ। ਇਸ ਦੇ ਨਾਲ ਹੀ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇ।

ਨਵਜੋਤ ਸਿੰਘ ਸਿੱਧੂ ਦੀਆਂ ਵੱਖਰੀਆਂ ਰੈਲੀਆਂ ਬਾਰੇ ਪਾਰਟੀ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਉਨ੍ਹਾਂ ਦੀ ਮੋਗਾ ਰੈਲੀ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਦੀ ਮੋਗਾ ਰੈਲੀ 21 ਜਨਵਰੀ ਨੂੰ ਹੋਣੀ ਹੈ। ਅਜਿਹੇ ‘ਚ ਇਸ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਸਿੱਧੂ ਹਾਈਕਮਾਂਡ ਨਾਲ ਵੀ ਸਿੱਧੇ ਸੰਪਰਕ ਵਿੱਚ ਹਨ।

ਜਿਨ੍ਹਾਂ ਤੇ ਜ਼ਿੰਮੇਵਾਰੀ, ਉਹ ਹੀ ਬਣਾ ਰਹੇ ਦੂਰੀ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਕਾਂਗਰਸ ਵੱਲੋਂ 16 ਜਨਵਰੀ ਨੂੰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਹ ਪ੍ਰਦਰਸ਼ਨ ਵਿਧਾਨ ਸਭਾ ਹਲਕਾ ਖਰੜ ਵਿੱਚ ਕੀਤਾ ਗਿਆ। ਪਾਰਟੀ ਇੰਚਾਰਜ ਦਾ ਇਹ ਪਹਿਲਾ ਜਨਤਕ ਪ੍ਰੋਗਰਾਮ ਸੀ। ਉਥੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੌਜੂਦ ਸਨ ਪਰ ਜ਼ਿਲ੍ਹੇ ਦੇ ਕਈ ਸੀਨੀਅਰ ਆਗੂ ਗਾਇਬ ਸਨ। ਇਸ ਵਿੱਚ ਉਹ ਆਗੂ ਵੀ ਸ਼ਾਮਲ ਸਨ ਜਿਨ੍ਹਾਂ ਕੋਲ ਹਲਕੇ ਦੀ ਸਿੱਧੀ ਕਮਾਂਡ ਹੈ। ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾ ਰਿਹਾ ਸੀ।

ਕੁਝ ਆਗੂਆਂ ਨੇ ਇਹ ਮੁੱਦਾ ਸਟੇਜ ਤੇ ਵੀ ਉਠਾਇਆ। ਸੂਤਰਾਂ ਦੀ ਮੰਨੀਏ ਤਾਂ ਇਸ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਖਰੜ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਇੱਕ ਆਗੂ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ‘ਤੇ ਜਾਰੀ ਹੋਏ ਨੋਟਿਸ ‘ਚ ਪਾਰਟੀ ਅਨੁਸ਼ਾਸਨ ਤੋੜਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚੋਂ ਅਜਿਹੇ ਆਗੂਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਪਟਿਆਲਾ ਦੇ ਆਗੂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਇਸ ਸਖਤੀ ਦਾ ਕਾਰਨ ਇਹ ਹੈ

ਕਾਂਗਰਸ ਇਸ ਮਹੀਨੇ ਪੰਜਾਬ ਵਿੱਚ ਯਾਤਰਾ ਕੱਢਣ ਜਾ ਰਹੀ ਹੈ। ਇਹ ਯਾਤਰਾ ਰੋਜ਼ਾਨਾ ਦੋ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਇਸ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਮੈਂਬਰ ਹਾਜ਼ਰ ਹੋਣ ਜਾ ਰਹੇ ਹਨ। ਅਜਿਹੇ ‘ਚ ਜੇਕਰ ਸੀਨੀਅਰ ਨੇਤਾ ਉਸ ਸਮੇਂ ਗਾਇਬ ਰਹਿੰਦੇ ਹਨ ਤਾਂ ਪਾਰਟੀ ਵਰਕਰਾਂ ‘ਚ ਗਲਤ ਸੰਦੇਸ਼ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਇਹ ਫੈਸਲਾ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਲੈ ਰਹੀ ਹੈ ਕਿ ਲੋਕ ਸਭਾ ਚੋਣਾਂ ਵੀ ਇਸੇ ਸਾਲ ਹੋਣੀਆਂ ਹਨ।

ਪਾਰਟੀ ਚੋਣਾਂ ਤੋਂ ਪਹਿਲਾਂ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਨਾ ਚਾਹੁੰਦੀ ਹੈ। ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਹਿਲੇ ਦਿਨ ਤੋਂ ਕਹਿ ਰਹੇ ਹਨ ਕਿ ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਛੱਡ ਚੁੱਕੇ ਲੋਕਾਂ ਦੀ ਘਰ ਵਾਪਸੀ ਲਈ ਵੀ ਯਤਨ ਕੀਤੇ ਜਾ ਰਹੇ ਹਨ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...