AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ ਦੀ ਬਗਾਵਤ ਦੇ ਬਾਅਦ ਵੀ ਕਿਉਂ ਦਬਾਅ ਹੇਠਾਂ ਨਹੀਂ ਆ ਰਹੀ ਕਾਂਗਰਸ ਹਾਈਕਮਾਂਡ? ਜਾਣੋ ਵੱਡੀ ਵਜ੍ਹਾ

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦਰਮਿਆਨ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਭਾਰੀ ਭੂਪੇਸ਼ ਬਘੇਲ ਦੇ ਸਾਹਮਣੇ 3 ਸੰਸਦ ਮੈਂਬਰਾਂ, 9 ਵਿਧਾਇਕਾਂ ਅਤੇ ਚੋਣ ਹਾਰੇ-ਜਿੱਤੇ 92 ਆਗੂਆਂ ਦੀ ਪਰੇਡ ਕਰਵਾ ਚੁੱਕੇ ਹਨ।

ਚੰਨੀ ਦੀ ਬਗਾਵਤ ਦੇ ਬਾਅਦ ਵੀ ਕਿਉਂ ਦਬਾਅ ਹੇਠਾਂ ਨਹੀਂ ਆ ਰਹੀ ਕਾਂਗਰਸ ਹਾਈਕਮਾਂਡ? ਜਾਣੋ ਵੱਡੀ ਵਜ੍ਹਾ
shubham-anand
| Updated On: 15 Jul 2026 11:24 AM IST
Share

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦਰਮਿਆਨ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਭਾਰੀ ਭੂਪੇਸ਼ ਬਘੇਲ ਦੇ ਸਾਹਮਣੇ 3 ਸੰਸਦ ਮੈਂਬਰਾਂ, 9 ਵਿਧਾਇਕਾਂ ਅਤੇ ਚੋਣ ਹਾਰੇ-ਜਿੱਤੇ 92 ਆਗੂਆਂ ਦੀ ਪਰੇਡ ਕਰਵਾ ਚੁੱਕੇ ਹਨ। ਇਸ ਸਭ ਦੇ ਬਾਵਜੂਦ ਕਾਂਗਰਸ ਹਾਈਕਮਾਨ ਉਨ੍ਹਾਂ ਦੇ ਦਬਾਅ ਵਿੱਚ ਆਉਂਦੀ ਦਿਖਾਈ ਨਹੀਂ ਦੇ ਰਹੀ। ਬਾਗੀ ਗੁੱਟ ਦੀਆਂ ਤਿੰਨ ਅਹਿਮ ਮੀਟਿੰਗਾਂ ਕਰਨ ਤੋਂ ਬਾਅਦ ਹੁਣ ਚਰਨਜੀਤ ਚੰਨੀ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਵੀ ਬੁਲਾ ਲਿਆ ਹੈ, ਪਰ ਫਿਰ ਵੀ ਹਾਈਕਮਾਨ ਇਸ ਦੀ ਬਹੁਤੀ ਪਰਵਾਹ ਨਹੀਂ ਕਰ ਰਹੀ। ਹੁਣ ਸਭ ਤੋਂ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖ਼ਰਕਾਰ ਅਜਿਹਾ ਕਿਉਂ ਹੋ ਰਿਹਾ ਹੈ?

ਇਸ ਦੀ ਸਭ ਤੋਂ ਵੱਡੀ ਵਜ੍ਹਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਦੇ ਨਤੀਜਿਆਂ ਤੋਂ ਬਾਅਦ ਦਾ ਕਰੀਬ 8 ਮਹੀਨਿਆਂ ਦਾ ਸਮਾਂ ਹੈ। ਉਸ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਨਾ ਸਿਰਫ਼ ਕਾਂਗਰਸ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਗਈ ਸੀ, ਸਗੋਂ ਚੰਨੀ ਖ਼ੁਦ ਵੀ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ ਸਨ। ਇਸ ਹਾਰ ਤੋਂ ਬਾਅਦ ਨਿਰਾਸ਼ ਹੋਏ ਸੰਗਠਨ ਨੂੰ ਵਿਚਾਲੇ ਛੱਡ ਕੇ ਉਹ ਅਚਾਨਕ ਵਿਦੇਸ਼ ਚਲੇ ਗਏ ਅਤੇ ਕਰੀਬ 9 ਮਹੀਨੇ ਉੱਥੇ ਹੀ ਡਟੇ ਰਹੇ।

ਰਾਜਾ ਵੜਿੰਗ ਨੂੰ ਨਹੀਂ ਹਟਾਉਣਾ ਚਾਹੁੰਦੀ ਹਾਈਕਮਾਂਡ

ਕਾਂਗਰਸ ਹਾਈਕਮਾਨ ਨਾਲ ਜੁੜੇ ਸੂਤਰਾਂ ਦੇ ਮੁਤਾਬਕ, ਇਹੀ ਮੁੱਖ ਕਾਰਨ ਹੈ ਕਿ ਚੰਨੀ ਦੇ ਪੱਖ ਵਿੱਚ ਸਮਰਥਨ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾਉਣਾ ਨਹੀਂ ਚਾਹੁੰਦੀ। ਹਾਈਕਮਾਨ ਇਹ ਸੰਦੇਸ਼ ਬਿਲਕੁਲ ਨਹੀਂ ਦੇਣਾ ਚਾਹੁੰਦੀ ਕਿ ਉਹ ਸਿਰਫ਼ ਮੌਕੇ ਦੇ ਹਿਸਾਬ ਨਾਲ ਤੇਵਰ ਦਿਖਾਉਣ ਵਾਲਿਆਂ ਨੂੰ ਤਰਜੀਹ ਦਿੰਦੀ ਹੈ ਅਤੇ ਮੁਸ਼ਕਲ ਸਮੇਂ ਵਿੱਚ ਸੰਗਠਨ ਨੂੰ ਸੰਭਾਲਣ ਵਾਲਿਆਂ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ। ਚੋਣਾਂ ਤੋਂ 8 ਮਹੀਨੇ ਪਹਿਲਾਂ ਸ਼ੁਰੂ ਹੋਈ ਇਸ ਕਲਹ ਨੂੰ ਮਿਟਾਉਣ ਦੇ ਲਈ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪ੍ਰਭਾਰੀ ਭੂਪੇਸ਼ ਬਘੇਲ ਨਾਲ ਗੱਲਬਾਤ ਕਰ ਸਕਦੇ ਹਨ। ਦੂਜੇ ਪਾਸੇ, ਚਰਨਜੀਤ ਚੰਨੀ ਅੱਜ ਜਾਲੰਧਰ ਵਿੱਚ ਯੂਥ ਕਾਂਗਰਸ ਦੇ ਆਗੂਆਂ ਨੂੰ ਬੁਲਾ ਕੇ ਇੱਕ ਵਾਰ ਫਿਰ ਆਪਣੀ ਸਿਆਸੀ ਤਾਕਤ ਦਿਖਾਉਣਗੇ।

ਰਾਜਾ ਵੜਿੰਗ ‘ਤੇ ਕਿਉਂ ਭਰੋਸਾ ਜਤਾ ਰਹੀ ਹੈ ਹਾਈਕਮਾਂਡ?

ਸਾਲ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤ ਕੇ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਸੀ। ਉਸ ਸਮੇਂ ਮਾਲਵਾ ਦੀਆਂ 69 ਵਿੱਚੋਂ 66 ਸੀਟਾਂ ‘ਆਪ’ ਦੇ ਖਾਤੇ ਵਿੱਚ ਗਈਆਂ ਸਨ। ਅਜਿਹੀ ਸਥਿਤੀ ਵਿੱਚ ਰਾਜਾ ਵੜਿੰਗ ਇਕੱਲੇ ਅਜਿਹੇ ਕਾਂਗਰਸੀ ਉਮੀਦਵਾਰ ਸਨ, ਜਿਨ੍ਹਾਂ ਨੇ ਗਿੱਦੜਬਾਹਾ ਤੋਂ ਜਿੱਤ ਦਰਜ ਕੀਤੀ ਸੀ। ਉਨ੍ਹਾਂ ਤੋਂ ਇਲਾਵਾ ਦੂਜੇ ਕਾਂਗਰਸੀ ਆਗੂ ਸੰਦੀਪ ਜਾਖੜ ਸਨ, ਜਿਨ੍ਹਾਂ ਨੇ ਅਬੋਹਰ ਤੋਂ ਚੋਣ ਜਿੱਤੀ ਸੀ।

ਪੰਜ ਸਾਲ ਲਈ ਸੱਤਾ ਤੋਂ ਬਾਹਰ ਦੇਖ ਕੇ ਉਸ ਔਖੇ ਸਮੇਂ ਕੋਈ ਵੀ ਆਗੂ ਸੰਗਠਨ ਦੀ ਕਮਾਨ ਸੰਭਾਲਣ ਲਈ ਤਿਆਰ ਨਹੀਂ ਸੀ, ਤਦ ਰਾਜਾ ਵੜਿੰਗ ਇਸ ਜ਼ਿੰਮੇਵਾਰੀ ਲਈ ਅੱਗੇ ਆਏ ਸਨ। ਉਹ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਸੰਗਠਨ ਨੂੰ ਚਲਾ ਰਹੇ ਹਨ। ਇਸ ਪੂਰੇ ਸਮੇਂ ਦੌਰਾਨ ਕਿਸੇ ਵੀ ਹੋਰ ਆਗੂ ਨੇ ਪ੍ਰਧਾਨ ਦੇ ਅਹੁਦੇ ‘ਤੇ ਆਪਣੀ ਦਾਅਵੇਦਾਰੀ ਨਹੀਂ ਠੋਕੀ ਸੀ। ਹੁਣ ਜਦੋਂ ਚੋਣਾਂ ਵਿੱਚ ਸਿਰਫ਼ 8 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ, ਤਾਂ ਸਭ ਆਗੂ ਵੜਿੰਗ ਦੀ ਕੁਰਸੀ ਦੇ ਪਿੱਛੇ ਪੈ ਗਏ ਹਨ। ਇਹੀ ਕਾਰਨ ਹੈ ਕਿ ਹਾਈਕਮਾਨ ਇਸ ਮੌਕੇ ਰਾਜਾ ਵੜਿੰਗ ਦਾ ਸਾਥ ਛੱਡਣ ਦੇ ਹੱਕ ਵਿੱਚ ਨਹੀਂ ਹੈ।

ਭੂਪੇਸ਼ ਬਘੇਲ ਦੀ ਰਿਪੋਰਟ ਵੀ ਰਾਜਾ ਵੜਿੰਗ ਦੇ ਪੱਖ ‘ਚ

ਪੰਜਾਬ ਪ੍ਰਭਾਰੀ ਭੂਪੇਸ਼ ਬਘੇਲ ਨੇ ਆਪਣੇ ਛੇ ਦਿਨਾਂ ਦੇ ਪੰਜਾਬ ਦੌਰੇ ਤੋਂ ਬਾਅਦ ਜਿਹੜੀ ਰਿਪੋਰਟ ਹਾਈਕਮਾਨ ਨੂੰ ਸੌਂਪੀ ਹੈ, ਉਹ ਵੀ ਰਾਜਾ ਵੜਿੰਗ ਦੇ ਫੇਵਰ ਵਿੱਚ ਹੀ ਗਈ ਹੈ। ਰਿਪੋਰਟ ਮੁਤਾਬਕ ਜਿੱਥੇ ਚੰਨੀ ਗੁੱਟ ਲਗਾਤਾਰ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ‘ਤੇ ਅੜਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਰਾਜਾ ਵੜਿੰਗ ਲਗਾਤਾਰ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾਰਟੀ ਦੇ ਸੀਨੀਅਰ ਆਗੂ ਦੱਸਦੇ ਆ ਰਹੇ ਹਨ। ਵੜਿੰਗ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੇ ਆਗੂ ਇੱਕੋ ਸਟੇਜ ‘ਤੇ ਇਕੱਠੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਰਾਜਾ ਵੜਿੰਗ ਨੂੰ ਪੰਜਾਬ ਦੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਪੂਰਾ ਸਮਰਥਨ ਹਾਸਲ ਹੈ। ਪ੍ਰਭਾਰੀ ਬਘੇਲ ਨੇ ਆਪਣੀ ਰਿਪੋਰਟ ਵਿੱਚ ਇਹ ਸਾਰੀਆਂ ਗੱਲਾਂ ਲਿਖ ਕੇ ਹਾਈਕਮਾਨ ਦੇ ਅੱਗੇ ਪੇਸ਼ ਕੀਤੀਆਂ ਹਨ।

ਫ਼ੈਸਲੇ ਤੋਂ ਪਹਿਲਾਂ ਬਘੇਲ ਨੂੰ ਸੁਣਨਾ ਚਾਹੁੰਦੇ ਹਨ ਰਾਹੁਲ

ਪੰਜਾਬ ਕਾਂਗਰਸ ਵਿੱਚ ਛਿੜੀ ਬਗਾਵਤ ਨੂੰ ਸ਼ਾਂਤ ਕਰਵਾਉਣ ਅਤੇ ਪਾਰਟੀ ਨੂੰ ਇੱਕਜੁੱਟ ਕਰਨ ਦੀ ਵੱਡੀ ਜ਼ਿੰਮੇਵਾਰੀ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਸੌਂਪੀ ਗਈ ਸੀ। ਇਸ ਦੇ ਲਈ ਬਘੇਲ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਅਤੇ 11 ਜੁਲਾਈ ਤੱਕ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਤਕਰੀਬਨ ਸਾਰੇ ਨਾਰਾਜ਼ ਆਗੂਆਂ ਨਾਲ ਸਮੂਹਿਕ ਅਤੇ ਵਨ-ਟੂ-ਵਨ ਚਰਚਾ ਕੀਤੀ। 13 ਜੁਲਾਈ ਨੂੰ ਬਘੇਲ ਨੇ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਸੀ। ਇਸ ਮਸਲੇ ‘ਤੇ ਸੀਨੀਅਰ ਆਗੂਆਂ ਦੀ ਚਰਚਾ ਤੋਂ ਬਾਅਦ ਹੁਣ ਕਿਸੇ ਵੱਡੇ ਫ਼ੈਸਲੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ, ਪਰ ਫ਼ੈਸਲਾ ਲੈਣ ਤੋਂ ਪਹਿਲਾਂ ਰਾਹੁਲ ਗਾਂਧੀ ਖ਼ੁਦ ਰੂ-ਬ-ਰੂ ਹੋ ਕੇ ਇੰਚਾਰਜ ਬਘੇਲ ਨੂੰ ਸੁਣਨਾ ਅਤੇ ਉਨ੍ਹਾਂ ਨਾਲ ਕੁਝ ਤੱਥਾਂ ‘ਤੇ ਚਰਚਾ ਕਰਨਾ ਚਾਹੁੰਦੇ ਹਨ। ਇਸੇ ਲਈ ਉਨ੍ਹਾਂ ਨੂੰ ਤੁਰੰਤ ਰਾਏਪੁਰ ਤੋਂ ਦਿੱਲੀ ਤਲਬ ਕੀਤਾ ਗਿਆ ਹੈ।

ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ ਚੰਨੀ ਖੇਮਾ

ਇਨ੍ਹਾਂ ਸਭ ਹਾਲਾਤ ਦੇ ਵਿਚਾਲੇ ਚਰਨਜੀਤ ਸਿੰਘ ਚੰਨੀ ਖੇਮਾ ਹੁਣ ਇੱਕ ਵਾਰ ਸਿੱਧੇ ਤੌਰ ‘ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਚਾਹੁੰਦਾ ਹੈ। ਚੰਨੀ ਖੇਮਾ ਅਸਲ ਵਿੱਚ ਰਾਹੁਲ ਗਾਂਧੀ ਦੇ ਸਾਹਮਣੇ ਖ਼ੁਦ ਆਪਣਾ ਪੱਖ ਰੱਖਣ ਦੀ ਇੱਛਾ ਰੱਖਦਾ ਹੈ। ਚੰਨੀ ਦੇ ਧੜੇ ਨੂੰ ਅਜਿਹਾ ਲੱਗਦਾ ਹੈ ਕਿ ਪ੍ਰਭਾਰੀ ਭੂਪੇਸ਼ ਬਘੇਲ ਨੇ ਰਾਹੁਲ ਗਾਂਧੀ ਦੇ ਸਾਹਮਣੇ ਇੱਕਤਰਫ਼ਾ ਰਿਪੋਰਟ ਪੇਸ਼ ਕੀਤੀ ਹੋ ਸਕਦੀ ਹੈ। ਇਹੀ ਕਾਰਨ ਹੈ ਕਿ ਉਹ ਰਾਹੁਲ ਗਾਂਧੀ ਨੂੰ ਮਿਲਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਕਾਂਗਰਸ ਦੇ ਚੋਟੀ ਦੇ ਸੀਨੀਅਰ ਆਗੂਆਂ ਦੇ ਸੰਪਰਕ ਵਿੱਚ ਹਨ, ਤਾਂ ਜੋ ਜਲਦੀ ਤੋਂ ਜਲਦੀ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਮੀਟਿੰਗ ਫਿਕਸ ਕਰਵਾਈ ਜਾ ਸਕੇ।

Follow Us
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ...
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ...
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ...
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...