ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਂਗਰਸ ਨੇ ਬਠਿੰਡਾ ਦੇ ਛੇ ਕੌਂਸਲਰਾਂ ‘ਤੇ ਕੀਤੀ ਕਾਰਵਾਈ, AAP ਨੂੰ ਵੋਟ ਦੇਣ ਦਾ ਦੋਸ਼

Punjab Congress Expels 6 Bathinda Councillors: ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਬਠਿੰਡਾ ਦੇ ਛੇ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਬਰਖਾਸਤਗੀ 5 ਸਾਲਾਂ ਲਈ ਲਗਾਈ ਗਈ ਹੈ। ਹੈਨਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੇਅਰ ਚੋਣਾਂ ਦੌਰਾਨ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ ਹੈ।

ਕਾਂਗਰਸ ਨੇ ਬਠਿੰਡਾ ਦੇ ਛੇ ਕੌਂਸਲਰਾਂ ‘ਤੇ ਕੀਤੀ ਕਾਰਵਾਈ, AAP ਨੂੰ ਵੋਟ ਦੇਣ ਦਾ ਦੋਸ਼
Discipline Committee Chairman Avtar Henry
Follow Us
gobind-saini-bathinda
| Updated On: 01 Mar 2025 16:21 PM

ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਬਠਿੰਡਾ ਦੇ ਛੇ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਬਰਖਾਸਤਗੀ 5 ਸਾਲਾਂ ਲਈ ਲਗਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅਵਤਾਰ ਹੈਨਰੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਨ੍ਹਾਂ ਕੌਂਸਲਰਾਂ ‘ਤੇ ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਦੋਸ਼ ਹੈ।

ਜਿਸ ਕਾਰਨ ਕੌਂਸਲਰਾਂ ਅਨੀਤਾ ਗੋਇਲ, ਸੋਨੀਆ, ਮਮਤਾ, ਕਿਰਨ ਰਾਣੀ, ਸੁਰੇਸ਼ ਕੁਮਾਰ ਅਤੇ ਵਿਕਰਮ ਕ੍ਰਾਂਤੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ।

ਜਾਣੋ ਕਿਉਂ ਹੋਈ ਕਾਰਵਾਈ

ਹੈਨਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੇਅਰ ਚੋਣਾਂ ਦੌਰਾਨ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ ਹੈ। ਜਿਸ ਕਾਰਨ ਲੋੜੀਂਦੀਆਂ ਸੀਟਾਂ ਨਾ ਮਿਲਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੇ ਬਠਿੰਡਾ ਸੀਟ ‘ਤੇ ਕਬਜ਼ਾ ਕਰ ਲਿਆ।

ਜਿਸ ਤੋਂ ਬਾਅਦ ਸ਼ਿਕਾਇਤ ਦੇ ਆਧਾਰ ‘ਤੇ 19 ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਜਿਨ੍ਹਾਂ ਵਿੱਚੋਂ 13 ਕੌਂਸਲਰਾਂ ਨੇ ਆਪਣੇ ਕਾਰਨ ਦੱਸੇ ਤੇ ਬਾਕੀ 6 ਕੌਂਸਲਰਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਾਰਨ ਉਕਤ ਕੌਂਸਲਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਵੇਲੇ ਉਨ੍ਹਾਂ ਨੂੰ 5 ਸਾਲਾਂ ਲਈ ਕੱਢ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਹਾਈਕਮਾਨ ਦੇ ਆਗੂਆਂ ਨੂੰ ਵੀ ਇਸ ਪੂਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।

ਪੰਜਾਬ ਦੀ ਸੱਤਾ ਤੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਪੰਜਾਬ ਕਾਂਗਰਸ ਇਸ ਵੇਲੇ ਵਿਰੋਧੀ ਧੀਰ ਦੀ ਭੁਮਿਕਾ ਨਿਭਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਦੇ ਆਗੂ ਹਨ। ਉਹ ਅਕਸਰ ਸੂਬਾ ਸਰਕਾਰ ਨੂੰ ਘਰੇਦੇ ਨਜ਼ਰ ਆਉਂਦੇ ਹਨ। ਪੰਜਾਬ ਕਾਂਗਰਸ 2027 ਚੋਣਾਂ ਲਈ ਆਪਣੇ ਆਪ ਨੂੰ ਮਜ਼ਬੂਤ ਕਰਨ ਵਿੱਚ ਲੱਗ ਹੋਈ ਹੈ। ਲੁਧਿਆਣਾ ਵੈਸਟ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਜ਼ਿਮਨੀ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਵੀ ਕਾਂਗਰਸ ਪੱਬਾਂ ਭਾਰ ਹੈ। ਲੁਧਿਆਣਾ ਜ਼ਿਮਨੀ ਚੋਣ ਇਸ ਵੇਲੇ ਸਾਰੀਆਂ ਪਾਰਟੀਆਂ ਲਈ ਵਕਾਰ ਦਾ ਸਵਾਲ ਬਣੀ ਹੋਈ ਹੈ।

ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ
ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ...
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!...
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...