AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਪੁਰਾਣੀ ਵੋਟਰ ਸੂਚੀ ਮੁਤਾਬਕ ਹੋਣ ਚੋਣਾਂ”, ਰਾਜਾ ਵੜਿੰਗ ਬੋਲੇ- ਵੋਟ ਚੋਰੀ ਕਰਕੇ ਬਣਾਈਆਂ ਜਾ ਰਹੀਆਂ ਸਰਕਾਰਾਂ

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦੇਸ਼ ਭਰ 'ਚ ਜ਼ਿਲ੍ਹਾ ਪੱਧਰ 'ਤੇ ਚੋਣ ਕਮਿਸ਼ਨ ਅਤੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵਾਰ-ਵਾਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਵੋਟਾਂ ਦੀ ਕਥਿਤ ਚੋਰੀ ਕਰਕੇ ਸਰਕਾਰਾਂ ਬਣਾਈਆਂ ਜਾ ਰਹੀਆਂ ਹਨ।

ਪੁਰਾਣੀ ਵੋਟਰ ਸੂਚੀ ਮੁਤਾਬਕ ਹੋਣ ਚੋਣਾਂ, ਰਾਜਾ ਵੜਿੰਗ ਬੋਲੇ- ਵੋਟ ਚੋਰੀ ਕਰਕੇ ਬਣਾਈਆਂ ਜਾ ਰਹੀਆਂ ਸਰਕਾਰਾਂ
sunny-chopra-ferozepur
| Published: 28 Sep 2026 15:07 PM IST
Share

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਫਿਰੋਜ਼ਪੁਰ ਪਹੁੰਚੇ, ਜਿੱਥੇ ਕਾਂਗਰਸ ਵੱਲੋਂ ਚੋਣ ਕਮਿਸ਼ਨ ਤੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਤੇ ਰੋਸ ਮਾਰਚ ਕੱਢਣ ਤੋਂ ਬਾਅਦ ਪੁਤਲੇ ਵੀ ਫੂਕੇ ਗਏ।

ਦੱਸ ਦੇਈਏ ਕਿ ਕਾਂਗਰਸ ਵੱਲੋਂ ਬੀਤੇ ਲੰਬੇ ਸਮੇਂ ਤੋਂ SIR ਪ੍ਰਕਿਰਿਆ ਤੇ ਚੋਣ ਕਮਿਸ਼ਨ ਦੀ ਭੂਮਿਕਾ ਦੇ ਸਵਾਲ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਮੀਡੀਆ ਰਿਪੋਰਟਾਂ ਤੋਂ ਬਾਅਦ ਚੋਣ ਕਮੀਸ਼ਨ, ਚੀਫ਼ ਇਲੈਕਸ਼ਨ ਕਮਿਸ਼ਨਰ (CEC) ਦੀ ਕਾਰਗੁਜ਼ਾਰੀ ‘ਤੇ ਮੁੜ ਸਵਾਲ ਖੜ੍ਹੇ ਕੀਤੀ ਜਾ ਰਹੇ ਹਨ। ਪੰਜਾਬ ‘ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੀ ਇਹ ਮੁੱਦਾ ਚੁੱਕਿਆ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦੇਸ਼ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਚੋਣ ਕਮਿਸ਼ਨ ਅਤੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵਾਰ-ਵਾਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਵੋਟਾਂ ਦੀ ਕਥਿਤ ਚੋਰੀ ਕਰਕੇ ਸਰਕਾਰਾਂ ਬਣਾਈਆਂ ਜਾ ਰਹੀਆਂ ਹਨ।

‘ਪੁਰਾਣੀ ਵੋਟਰ ਸੂਚੀ ਮੁਤਾਬਕ ਹੋਣ ਚੋਣਾਂ’

ਰਾਜਾ ਵੜਿੰਗ ਨੇ ਮੰਗ ਕੀਤੀ ਕਿ ਪੰਜਾਬ ਵਿੱ’ਚ ਚੋਣਾਂ ਪੁਰਾਣੀ ਵੋਟਰ ਸੂਚੀ ਦੇ ਆਧਾਰ ‘ਤੇ ਕਰਵਾਈਆਂ ਜਾਣ ਤੇ SIR ਦੀ ਪ੍ਰਕਿਰਿਆ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ।

LPU ਮਾਮਲੇ ‘ਤੇ ਪ੍ਰਤੀਕਿਰਿਆ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ LPU ਨਾਲ ਸਬੰਧਤ ਵੀਡੀਓਜ਼ ‘ਚ ਬਾਹਰੋਂ ਨੌਜਵਾਨਾਂ ਦੇ ਆਉਣ ਦੀ ਗੱਲ ਸਾਹਮਣੇ ਆ ਰਹੀ ਹੈ ਤੇ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮਾਹੌਲ ਨੂੰ ਲੈ ਕੇ ਚਿੰਤਾ ਹੈ।

ਨਸ਼ਿਆਂ ਦੇ ਮੁੱਦੇ ‘ਤੇ ਭਾਜਪਾ ‘ਤੇ ਨਿਸ਼ਾਨਾ

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਰਾਜਾ ਵੜਿੰਗ ਨੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦਾ ਹੈ ਤੇ ਕੇਂਦਰੀ ਗ੍ਰਹਿ ਮੰਤਰਾਲੇ, ਸੁਰੱਖਿਆ ਬਲਾਂ ਤੇ ਨਾਰਕੋਟਿਕਸ ਨਾਲ ਸਬੰਧਤ ਏਜੰਸੀਆਂ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਅਜੇ ਖ਼ਤਮ ਨਹੀਂ ਹੋਇਆ ਅਤੇ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ਨੂੰ ਲੈ ਕੇ ਵੀ ਉਨ੍ਹਾਂ ਨੇ ਸਵਾਲ ਚੁੱਕੇ। ਵੜਿੰਗ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਰਾਜਪਾਲ ਵੱਲੋਂ ਯਾਤਰਾ ਕੱਢੀ ਗਈ ਸੀ ਤੇ ਹੁਣ ਭਾਜਪਾ ਵੱਲੋਂ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...