ਜਲੰਧਰ ਵੈਸਟ ਤੋਂ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਦਿੱਤੀ ਟਿਕਟ, ਹੋਰ ਪਾਰਟੀਆਂ ਨੇ ਵੀ ਐਲਾਨੇ ਉਮੀਦਵਾਰ | Punjab Congress gave ticket to Surinder Kaur from Jalandhar West know in Punjabi Punjabi news - TV9 Punjabi

ਜਲੰਧਰ ਵੈਸਟ ਤੋਂ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਦਿੱਤੀ ਟਿਕਟ, ਹੋਰ ਪਾਰਟੀਆਂ ਨੇ ਵੀ ਐਲਾਨੇ ਉਮੀਦਵਾਰ

Updated On: 

19 Jun 2024 23:57 PM

ਕਾਂਗਰਸ ਪਾਰਟੀ ਤੋਂ ਹੁਣ ਤੱਕ ਚੋਣਾਂ ਵਿੱਚ ਜੇਤੂ ਰਹੀ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਜਲੰਧਰ ਵੈਸਟ ਦੇ ਹਲਕੇ ਵਿੱਚ ਕਾਫੀ ਪ੍ਰਭਾਵ ਹੈ। ਸੁਰਿੰਦਰ ਕੌਰ ਤੋਂ ਇਲਾਵਾ ਤਿੰਨ ਹੋਰ ਆਗੂਆਂ ਨੇ ਵੀ ਪੱਛਮੀ ਹਲਕੇ ਤੋਂ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।

ਜਲੰਧਰ ਵੈਸਟ ਤੋਂ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਦਿੱਤੀ ਟਿਕਟ, ਹੋਰ ਪਾਰਟੀਆਂ ਨੇ ਵੀ ਐਲਾਨੇ ਉਮੀਦਵਾਰ
Follow Us On

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸੁਰਿੰਦਰ ਕੌਰ ‘ਤੇ ਭਰੋਸਾ ਪ੍ਰਗਟਾਇਆ ਹੈ। ਬੁੱਧਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਕਾਂਗਰਸ ਨੇ ਪੱਛਮੀ ਹਲਕੇ ਤੋਂ ਜੇਤੂ ਰਹੀ ਸੁਰਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਨੇ ਸਾਬਕਾ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।

ਕਾਂਗਰਸ ਪਾਰਟੀ ਤੋਂ ਹੁਣ ਤੱਕ ਚੋਣਾਂ ਵਿੱਚ ਜੇਤੂ ਰਹੀ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਜਲੰਧਰ ਵੈਸਟ ਦੇ ਹਲਕੇ ਵਿੱਚ ਕਾਫੀ ਪ੍ਰਭਾਵ ਹੈ। ਸੁਰਿੰਦਰ ਕੌਰ ਤੋਂ ਇਲਾਵਾ ਤਿੰਨ ਹੋਰ ਆਗੂਆਂ ਨੇ ਵੀ ਪੱਛਮੀ ਹਲਕੇ ਤੋਂ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਦੀ ਜਿਮਣੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਇਹ ਕਮੇਟੀ ਜਲੰਧਰ ਜਿਮਣੀ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਵੱਲੋਂ ਕਮੇਟੀ ਗਠਿਤ, ਉਮੀਦਵਾਰ ਦੇ ਨਾ ਸਮੇਤ ਸਮੁੱਚੀ ਚੋਣ ਮੁਹਿੰਮ ਦੀ ਕਰੇਗੀ ਨਿਗਰਾਨੀ

AAP ਤੇ ਭਾਜਪਾ ਨੇ ਐਲਾਨੇ ਉਮੀਦਵਾਰ

ਜਲੰਧਰ ਜਿਮਣੀ ਚੋਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਹੈ ਕਿ ਕਾਂਗਰਸ ਵੀ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਇਸ ਤੋਂ ਇਲਾਵਾ ਬਸਪਾ ਵੀ ਚੋਣਾਂ ਨੂੰ ਲੈ ਕੇ ਲਖਨਊ ਚ ਮੀਟਿੰਗ ਕਰ ਰਹੀ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version