ਪੰਜਾਬ ‘ਚ ਇਕੱਲਿਆਂ ਚੋਣ ਲੜੇਗੀ ਕਾਂਗਰਸ! ਸਿੱਧੂ ਖਿਲਾਫ ਐਕਸ਼ਨ ਲੈਣ ਦੇ ਵੀ ਸੰਕੇਤ, ਪੰਜਾਬ ਕਾਂਗਰਸ ਦੀ ਅਹਿਮ ਬੈਠਕ

amanpreet-kaur
Updated On: 

10 Jan 2024 19:26 PM

ਇੱਕ ਪਾਸੇ ਜਿੱਥੇ ਕਾਂਗਰਸ ਪੰਜਾਬ ਵਿੱਚ ਮੌਜੂਦਾ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਾ ਕਰਕੇ ਇਕੱਲਿਆਂ ਚੋਣ ਲੜਣ ਦਾ ਦਮ ਭਰ ਰਹੀ ਹੈ ਤਾਂ ਉੱਥੇ ਹੀ ਪੰਜਾਬ ਕਾਂਗਰਸ ਅੰਦਰ ਕਾਟੋ-ਕਲੇਸ਼ ਪਹਿਲਾਂ ਵਾਂਗ ਜਾਰੀ ਹੈ। ਜਿੱਥੇ ਪੰਜਾਬ ਕਾਂਗਰਸ ਇੰਚਾਰਜ ਦੇਵੇਦਰ ਯਾਦਵ ਦੀਆਂ ਬੈਠਕਾਂ ਤੋਂ ਸੀਨੀਅਰ ਕਾਂਗਰਸੀ ਆਗੂ ਦੂਰੀਆਂ ਬਣਾ ਰਹੇ ਹਨ ਉੱਥੇ ਹੀ ਨਵਜੋਤ ਸਿੱਧੂ ਪਾਰਟੀ ਲੀਡਰਸ਼ਿਪ ਤੋਂ ਵੱਖ ਰੈਲੀਆਂ ਕਰ ਰਹੇ ਹਨ। ਅਜਿਹੇ ਵਿੱਚ ਸਵਾਲ ਖੜ੍ਹਾ ਹੁੰਦਾ ਹੈ ਕਿ ਕਾਂਗਰਸ ਪਹਿਲਾਂ ਵਾਂਗ ਅੰਦਰਲੀ ਕਲੇਸ਼ ਦਾ ਸ਼ਿਕਾਰ ਤਾਂ ਨਹੀਂ ਹੋ ਜਾਵੇਗੀ।

ਪੰਜਾਬ ਚ ਇਕੱਲਿਆਂ ਚੋਣ ਲੜੇਗੀ ਕਾਂਗਰਸ! ਸਿੱਧੂ ਖਿਲਾਫ ਐਕਸ਼ਨ ਲੈਣ ਦੇ ਵੀ ਸੰਕੇਤ, ਪੰਜਾਬ ਕਾਂਗਰਸ ਦੀ ਅਹਿਮ ਬੈਠਕ

ਅੰਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ. Pic Credit: X/RajaWarring

Follow Us On

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਦੂਜੇ ਦਿਨ ਵੀ ਮੀਟਿੰਗ ਲੋਕ ਸਭਾ ਚੋਣਾਂ ਲਈ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਨਾਲ ਹੋਈ। ਇਸ ਬੈਠਕ ਵਿੱਚ ਕਈ ਸਾਬਕਾ ਵਿਧਾਇਕ ਵੀ ਪਹੁੰਚੇ। ਮੀਟਿੰਗ ਦੌਰਾਨ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਸਾਡਾ ਸੰਗਠਨ 2024 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਂ 13 ਸੀਟਾਂ ‘ਤੇ ਲੜਨ ਲਈ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਉਹ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪਣਗੇ। ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ 7 ਅਤੇ 6 ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਨਵਜੋਤ ਸਿੰਘ ਸਿੱਧੂ ਮੀਟਿੰਗ ਵਿੱਚ ਸ਼ਾਮਲ ਹੋਣ ਆਉਣਗੇ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅੱਜ ਵਾਲੀ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ।

ਰਾਜਾ ਵੜਿੰਗ ਦਾ ਟਵੀਟ

‘ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਹੋਵੇਗੀ ਕਾਰਵਾਈ’

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੀਆਂ ਰੈਲੀਆਂ ਸਬੰਧੀ ਨਾਂ ਲਏ ਬਿਨਾਂ ਕਿਹਾ ਕਿ ਰਾਜਾ ਵੜਿੰਗ ਭਾਵੇਂ ਛੋਟਾ ਹੋਵੇ ਪਰ ਮੇਰਾ ਦਿਲ ਵੱਡਾ ਹੈ। ਕਈਆਂ ਦਾ ਕੱਦ ਵੱਡਾ ਹੁੰਦਾ ਹੈ, ਪਰ ਦਿਲ ਛੋਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਟੇਜ ਤੇ ਚੜ੍ਹ ਕੇ ਕਾਂਗਰਸੀ ਵਰਕਰਾਂ ਖ਼ਿਲਾਫ਼ ਬੋਲੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੱਡੇ ਲੀਡਰ ਬੈਠਕਾਂ ਤੋਂ ਦੂਰ

ਦੇਵੇਂਦਰ ਯਾਦਵ ਦੀਆਂ ਬੈਠਕਾਂ ‘ਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 11 ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ‘ਤੇ ਸਸਪੈਂਸ ਬਣਿਆ ਹੋਇਆ ਹੈ। ਉਂਝ ਪੰਜਾਬ ਦੇ ਨਵੇਂ ਇੰਚਾਰਜਾਂ ਦੀ ਇਹ ਪਹਿਲੀ ਮੀਟਿੰਗ ਹੈ। ਇਨ੍ਹਾਂ ਮੀਟਿੰਗਾਂ ਵਿੱਚ ਉਹ ਸਿੱਧੇ ਤੌਰ ਤੇ ਪਾਰਟੀ ਆਗੂਆਂ ਨੂੰ ਮਿਲ ਰਹੇ ਹਨ, ਤਾਂ ਜੋ ਉਨ੍ਹਾਂ ਦਾ ਪਾਰਟੀ ਵਿੱਚ ਭਰੋਸਾ ਬਣਿਆ ਰਹੇ।