ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਵਦ, ਵੜਿੰਗ-ਸਿੱਧੂ ਵਿਖੇ ਇਕੱਠੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਵਿੰਦਰ ਯਾਦਵ ਨੇ ਇੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਮੌਕੇ ਦਵਿੰਦਰ ਯਾਦਵ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸ ਲੀਡਰਸ਼ਿਪ ਮੌਜੂਦ ਸੀ।

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ (Davinder Yadav) ਅੱਜ ਅੰਮ੍ਰਿਤਸਰ ਪਹੁੰਚੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਵਿੰਦਰ ਯਾਦਵ ਨੇ ਇੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਮੌਕੇ ਦਵਿੰਦਰ ਯਾਦਵ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸ ਲੀਡਰਸ਼ਿਪ ਮੌਜੂਦ ਸੀ। ਪੰਜਾਬ ਚ ਕਾਂਗਰਸ ਅਤੇ ਆਪ ਵਿਚਾਲੇ ਸੀਟਾਂ ਨੂੰ ਲੈ ਕੇ ਵੰਡ ਦੇ ਲਈ ਮੀਟਿੰਗ ਦਿੱਲੀ ਚ ਹੋਣੀ ਹੈ। ਇਸ ਤੋਂ ਪਹਿਲਾਂ ਕਾਂਗਰਸ ਇੰਚਾਰਜ ਵੱਲੋਂ ਅੰਮ੍ਰਿਤਸਰ ਚ ਦੌਰਾ ਕੀਤਾ ਗਿਆ ਹੈ।
ਇਸ ਮੌਕੇ ਦੇਵੇਂਦਰ ਯਾਦਵ ਤੋਂ ਸਵਾਲ ਪੁੱਛਿਆ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਦੀ ਕੀ ਤਿਆਰੀ ਹੈ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਤੇ ਫੈਸਲਾ ਹੋਣਾ ਬਾਕੀ ਹੈ। ਇਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਨੇ ਮੀਟਿੰਗ ਕੀਤੀ ਹੈ ਅਤੇ ਉਸ ਮੀਟਿੰਗ ਤੋਂ ਬਾਅਦ ਇਹ ਆਗੂ ਦੱਸਣਗੇ ਕੀ ਫੈਸਲਾ ਹੋਇਆ ਹੈ। ਪਾਰਟੀ ਤੇ ਗੱਲ ਕਰਦਿਆ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਵਰਕਰਾਂ ਨੂੰ ਅਨੁਸ਼ਾਸ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ।
ਦਵਿੰਦਰ ਯਾਦਵ ਨੂੰ ਮਿਲੇ ਸਿੱਧੂ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਉਨ੍ਹਾਂ ਕਿਹਾ ਕਿ ਅੱਜ ਯਾਦਵ ਸਾਹਿਬ ਬੜੇ ਹੀ ਸੂਝਵਾਨ ਨੇ ਬੜੇ ਪਿਆਰ ਨਾਲ ਗੱਲ ਸੁਣੀ ਹੈ। ਅਸੀਂ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਵਿਚਾਰਧਾਰਾ ਏਕਤਾ ਚ ਅਨੇਕਤਾ ਦੀ ਹੈ। ਸਾਡਾ ਖਾਣ ਪੀਣ ਅੱਡ ਹੋ ਸਕਦਾ, ਕਲਚਰ ਵੱਖ ਹੋ ਸਕਦਾ ਹੈ, ਪਰ ਅਸੀਂ ਸਾਰੇ ਇੱਕ ਹਾਂ ਪਰਿਵਾਰ ਦੀ ਏਕਤਾ ਦੇ ਵਿੱਚ ਸਿਰਜੇ ਹੋਏਆਂ।
ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਇਹ ਹੀ ਕਹਿੰਦੇ ਹਨ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਨੂੰ ਟੁੱਟਣ ਨਹੀਂ ਦੇਣਾ। ਉਨ੍ਹਾਂ ਕਿਹਾ ਕਿ ਕੋਈ ਪੰਜਾਬ ਦਾ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਦੀ ਗੱਲ ਕਰੇ ਤਾਂ ਚੰਗਾ ਲੱਗਦਾ, ਪਰ ਕਿਸੇ ਦੇ ਸਵਾਰਥ ਦੀ ਪੂਰਤੀ ਲਈ ਉਹ ਅਜਿਹਾ ਨਹੀਂ ਕਰਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸੁਖਪਾਲ ਖਹਿਰਾ ਦੇ ਖਿਲਾਫ ਪੋਲੀਟੀਕਲ ਵੈਨਡੇਟਾ ਕਰ ਰਹੀ ਹੈ। ਡੈਮੋਕਰੇਸੀ ਲੋਕਾਂ ਦੀ ਆਵਾਜ਼ ਹੈ ਤੇ ਲੋਕਾਂ ਦੀ ਆਵਾਜ਼ ਨੂੰ ਤੁਸੀਂ ਨਹੀਂ ਰੋਕ ਸਕਦੇ। ਉਨ੍ਹਾਂ ਕਿਹਾ ਕਿ ਉਹ 15 ਬੰਦਿਆ ਲਈ ਨਹੀਂ ਪੰਜਾਬ ਦੇ ਲੋਕਾਂ ਨਾਲ ਹਨ ਅਤੇ ਪੰਜਾਬ ਦੇ ਲੋਕਾਂ ਨਾਲ ਹੀ ਰਹਿਣਗੇ