AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਟਿਕਟ ਵੰਡ ‘ਤੇ ਦਿੱਤਾ ਅਪਡੇਟ

ਪਾਰਟੀ ਦੀਆਂ ਚੋਣ ਤਿਆਰੀਆਂ ਤੇ ਟਿਕਟਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਸਚਿਨ ਪਾਇਲਟ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਇਲੈਕਸ਼ਨ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਤੇ ਸਕ੍ਰੀਨਿੰਗ ਕਮੇਟੀ ਦਾ ਵੀ ਗਠਨ ਹੋ ਚੁੱਕਾ ਹੈ। ਜਲਦ ਹੀ ਪਾਰਟੀ ਦੇ ਮੁੱਖ ਦਫ਼ਤਰ 'ਚ ਮੀਟਿੰਗ ਕਰਕੇ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਟਿਕਟ ਵੰਡ 'ਤੇ ਦਿੱਤਾ ਅਪਡੇਟ
ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ
lalit-sharma
| Updated On: 23 Nov 2026 11:10 AM IST
Share

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ ਗਠਜੋੜਾਂ ਤੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਆਪਣੀ ਗੱਲ ਰੱਖੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨੇ ਸਾਧੇ ਤੇ ਕਾਂਗਰਸ ਦੀਆਂ ਚੋਣਾਂ ਸਬੰਧੀ ਤਿਆਰੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਕਾਂਗਰਸ ਦੀ ਟਿਕਟ ਵੰਡ ‘ਤੇ ਦਿੱਤਾ ਅਪਡੇਟ

ਪਾਰਟੀ ਦੀਆਂ ਚੋਣ ਤਿਆਰੀਆਂ ਤੇ ਟਿਕਟਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਸਚਿਨ ਪਾਇਲਟ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਇਲੈਕਸ਼ਨ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਤੇ ਸਕ੍ਰੀਨਿੰਗ ਕਮੇਟੀ ਦਾ ਵੀ ਗਠਨ ਹੋ ਚੁੱਕਾ ਹੈ। ਜਲਦ ਹੀ ਪਾਰਟੀ ਦੇ ਮੁੱਖ ਦਫ਼ਤਰ ‘ਚ ਮੀਟਿੰਗ ਕਰਕੇ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਹਰੇਕ ਸੀਟ ਤੋਂ ਕਈ ਦਾਅਵੇਦਾਰ ਹੋਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ, ਇਸੇ ਕਰਕੇ ਦਾਅਵੇਦਾਰਾਂ ਦੀ ਗਿਣਤੀ ਵੱਧ ਹੈ। ਹਾਲਾਂਕਿ, ਟਿਕਟਾਂ ਸਿਰਫ਼ ਯੋਗਤਾ, ਲੋਕਾਂ ਦੇ ਫੀਡਬੈਕ ਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕਾਂਗਰਸ ਦਾ ਪੂਰਾ ਪਰਿਵਾਰ ਇਕਜੁੱਟ ਹੋ ਕੇ ਚੋਣਾਂ ਲੜੇਗਾ।

ਭਾਜਪਾ-ਅਕਾਲੀ ਦਲ ਦੇ ਸੰਭਾਵੀ ਗਠਜੋੜ ‘ਤੇ ਚੁੱਕੇ ਸਵਾਲ

ਮੀਡੀਆ ਵੱਲੋਂ ਭਾਜਪਾ ਤੇ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਚਿਨ ਪਾਇਲਟ ਨੇ ਇਸ ਨੂੰ ਮੌਕਾਪ੍ਰਸਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟਿਆ ਸੀ, ਉਸ ਸਮੇਂ ਭਾਜਪਾ ਨੇ ਅਕਾਲੀ ਦਲ ਖ਼ਿਲਾਫ਼ ਕਈ ਗੰਭੀਰ ਬਿਆਨ ਦਿੱਤੇ ਸਨ। ਪਾਇਲਟ ਨੇ ਸਵਾਲ ਕੀਤਾ ਕਿ ਕੀ ਹੁਣ ਉਹ ਸਾਰੇ ਕਾਰਨ ਖ਼ਤਮ ਹੋ ਗਏ ਹਨ, ਜਿਨ੍ਹਾਂ ਕਰਕੇ ਇਹ ਗਠਜੋੜ ਟੁੱਟਿਆ ਸੀ?

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਤੋਂ ਪੰਜ ਸਾਲਾਂ ਤੱਕ ਦੋਵੇਂ ਪਾਰਟੀਆਂ ਵੱਖ-ਵੱਖ ਰਹੀਆਂ ਤੇ ਤਿੰਨ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਤੇ ਨਸ਼ਿਆਂ ਦੇ ਮੁੱਦੇ ‘ਤੇ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੀਆਂ ਰਹੀਆਂ। ਪਾਇਲਟ ਮੁਤਾਬਕ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ‘ਚ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਪੰਜਾਬ ‘ਚ ਆਪਣੀ ਗੁਆਚੀ ਸਿਆਸੀ ਜ਼ਮੀਨ ਲੱਭਣ ਲਈ ਚੋਣਾਂ ਤੋਂ ਠੀਕ ਪਹਿਲਾਂ ਮਜ਼ਬੂਰੀ ‘ਚ ਇੱਕ-ਦੂਜੇ ਦਾ ਹੱਥ ਫੜ ਰਹੀਆਂ ਹਨ।

ਆਪ ਸਰਕਾਰ ‘ਤੇ ਵੀ ਸਾਧਿਆ ਨਿਸ਼ਾਨਾ

ਕਾਂਗਰਸ ਇੰਚਾਰਜ ਨੇ ਕਿਹਾ ਕਿ ਸੂਬੇ ‘ਚ ਸਰਕਾਰ ਦਾ ਇਕਬਾਲ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਤੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਕ ਬੇਹੱਦ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ, ਜਿੱਥੇ ਇੱਕ ਜ਼ਿੰਮੇਵਾਰ ਅਤੇ ਗੰਭੀਰ ਸਰਕਾਰ ਦੀ ਲੋੜ ਹੈ। ਪਾਇਲਟ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਬਦਲ ਸਿਰਫ਼ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ।

ਭਾਜਪਾ ਦੇ ‘ਡਬਲ ਇੰਜਣ’ ਦੇ ਦਾਅਵੇ ‘ਤੇ ਵੀ ਕੱਸਿਆ ਤੰਜ

ਭਾਜਪਾ ਵੱਲੋਂ ਲੋਕਾਂ ਤੋਂ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਨੰਬਰ ਤੇ ‘ਡਬਲ ਇੰਜਣ’ ਸਰਕਾਰ ਦੇ ਦਾਅਵਿਆਂ ‘ਤੇ ਤੰਜ ਕੱਸਦਿਆਂ ਪਾਇਲਟ ਨੇ ਕਿਹਾ ਕਿ ਦੇਸ਼ ਦੀ ਜਨਤਾ ਤੇ ਹਾਲ ਹੀ ‘ਚ ਰਾਜਸਥਾਨ ਦੇ ਪੰਚਾਇਤੀ ਚੋਣ ਨਤੀਜਿਆਂ ਨੇ ਭਾਜਪਾ ਨੂੰ ਆਪਣਾ ਸੁਝਾਅ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨੂੰ ਆਤਮ-ਮੰਥਨ ਕਰਨ ਦੀ ਲੋੜ ਹੈ ਕਿ ਉਸ ਦੇ ‘ਡਬਲ ਇੰਜਣ’ ਵਾਲੇ ਦਾਅਵੇ ਕਿਉਂ ਸਫ਼ਲ ਨਹੀਂ ਹੋ ਰਹੇ।

ਯੂਪੀ ‘ਚ ਸਪਾ-ਕਾਂਗਰਸ ਮਿਲ ਕੇ ਲੜਨਗੇ ਚੋਣਾਂ

ਉੱਤਰ ਪ੍ਰਦੇਸ਼ ਦੀ ਸਿਆਸਤ ਬਾਰੇ ਗੱਲ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਉੱਥੇ ਪਿਛਲੇ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ, ਪਰ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਵੀ ਸਮਾਜਵਾਦੀ ਪਾਰਟੀ ਤੇ ਕਾਂਗਰਸ ਮਿਲ ਕੇ ਲੜਨਗੀਆਂ। ਜਲਦ ਹੀ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਤੈਅ ਕੀਤੀ ਜਾਵੇਗੀ। ਉਨ੍ਹਾਂ ਗਠਜੋੜ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...