AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਬਾ ਬਕਾਲਾ ਰੈਲੀ ‘ਚ ਚੰਨੀ ਦੀ ਕਾਂਗਰਸ ਹਾਈਕਮਾਨ ਨੂੰ ਸਿੱਧੀ ਚੁਣੌਤੀ, ਚੁੱਕਿਆ ਅਗਲੇ CM ਚਿਹਰੇ ਦਾ ਮੁੱਦਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਲਾਈਨ ਤੋਂ ਵੱਖਰਾ ਰਾਹ ਅਪਣਾ ਲਿਆ ਹੈ। ਸਾਬਕਾ ਮੁੱਖ ਮੰਤਰੀ ਹੁਣ ਸੂਬੇ ਅੰਦਰ ਆਪਣੀਆਂ ਵੱਖਰੀਆਂ ਸਿਆਸੀ ਰੈਲੀਆਂ ਕਰਨ ਲੱਗੇ ਹਨ। ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੂਰੀ ਤਰ੍ਹਾਂ ਦੂਰ ਰੱਖਿਆ ਜਾ ਰਿਹਾ ਹੈ।

ਬਾਬਾ ਬਕਾਲਾ ਰੈਲੀ 'ਚ ਚੰਨੀ ਦੀ ਕਾਂਗਰਸ ਹਾਈਕਮਾਨ ਨੂੰ ਸਿੱਧੀ ਚੁਣੌਤੀ, ਚੁੱਕਿਆ ਅਗਲੇ CM ਚਿਹਰੇ ਦਾ ਮੁੱਦਾ
tv9-punjabi
| Updated On: 28 Aug 2026 16:57 PM IST
Share

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਲਾਈਨ ਤੋਂ ਵੱਖਰਾ ਰਾਹ ਅਪਣਾ ਲਿਆ ਹੈ। ਸਾਬਕਾ ਮੁੱਖ ਮੰਤਰੀ ਹੁਣ ਸੂਬੇ ਅੰਦਰ ਆਪਣੀਆਂ ਵੱਖਰੀਆਂ ਸਿਆਸੀ ਰੈਲੀਆਂ ਕਰਨ ਲੱਗੇ ਹਨ। ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੂਰੀ ਤਰ੍ਹਾਂ ਦੂਰ ਰੱਖਿਆ ਜਾ ਰਿਹਾ ਹੈ।

ਚੰਨੀ ਧੜੇ ਵੱਲੋਂ ਸਭ ਤੋਂ ਪਹਿਲਾਂ ਲੁਧਿਆਣਾ ਦੇ ਇਤਿਹਾਸਕ ਪਿੰਡ ਈਸੜੂ ਵਿਖੇ ਕਾਂਗਰਸ ਦੀ ਵੱਖਰੀ ਰੈਲੀ ਕੀਤੀ ਗਈ ਸੀ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਤੌਰ ‘ਤੇ ਸੱਦਿਆ ਗਿਆ। ਉਸ ਰੈਲੀ ਤੋਂ ਵੀ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਦੂਰੀ ਬਣਾਈ ਰੱਖੀ ਸੀ। ਹੁਣ ਇਸੇ ਕੜੀ ਤਹਿਤ ਚੰਨੀ ਸਮਰਥਕ ਆਗੂਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਰੈਲੀ ਦਾ ਆਯੋਜਨ ਕੀਤਾ ਅਤੇ ਇਸ ਵਿੱਚ ਵੀ ਚੰਨੀ ਨੂੰ ਹੀ ਪ੍ਰਮੁੱਖਤਾ ਨਾਲ ਬੁਲਾਇਆ ਗਿਆ ਸੀ।

ਸਟੇਜ ਦੇ ਬੈਕਡ੍ਰੌਪ ‘ਤੇ ਫੋਟੋ ਵਿਵਾਦ

ਬਾਬਾ ਬਕਾਲਾ ਸਾਹਿਬ ਦੀ ਰੈਲੀ ਲਈ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਸੀ, ਪਰ ਕੋਈ ਵੀ ਪ੍ਰਮੁੱਖ ਆਗੂ ਇਸ ਵਿੱਚ ਸ਼ਾਮਲ ਨਹੀਂ ਹੋਇਆ। ਇਸ ਦਾ ਮੁੱਖ ਕਾਰਨ ਸਟੇਜ ਦੇ ਪਿਛੋਕੜ (ਬੈਕਡ੍ਰੌਪ) ‘ਤੇ ਲੱਗਿਆ ਫ਼ਲੈਕਸ ਬੋਰਡ ਬਣਿਆ, ਜਿੱਥੇ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਲ ਚਰਨਜੀਤ ਸਿੰਘ ਚੰਨੀ ਦੀ ਵੱਡੇ ਆਕਾਰ ਦੀ ਤਸਵੀਰ ਲਗਾਈ ਗਈ ਸੀ, ਜਦਕਿ ਰਾਜਾ ਵੜਿੰਗ ਦੀ ਫੋਟੋ ਬਾਕੀ ਆਗੂਆਂ ਦੇ ਨਾਲ ਇੱਕ ਛੋਟੇ ਕੋਨੇ ਵਿੱਚ ਲਗਾਈ ਗਈ ਸੀ।

ਹਾਈਕਮਾਨ ਨੂੰ ਖੁੱਲ੍ਹੀ ਚੁਣੌਤੀ, ਸਮਰਥਕਾਂ ਵੱਲੋਂ CM ਚਿਹਰੇ ਦਾ ਦਾਅਵਾ

ਸੂਬੇ ਭਰ ਵਿੱਚ ਵੱਖਰੀਆਂ ਸਿਆਸੀ ਰੈਲੀਆਂ ਕਰਕੇ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਧੜੇ ਨੇ ਹੁਣ ਕਾਂਗਰਸ ਹਾਈਕਮਾਨ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਬਾਬਾ ਬਕਾਲਾ ਦੀ ਰੈਲੀ ਦੌਰਾਨ ਤਾਂ ਚੰਨੀ ਦੇ ਸਮਰਥਕਾਂ ਨੇ ਇੱਥੋਂ ਤੱਕ ਐਲਾਨ ਕਰ ਦਿੱਤਾ ਕਿ ਉਹ ਚੰਨੀ ਨੂੰ ਹੀ ਆਪਣਾ ਅਗਲਾ ਮੁੱਖ ਮੰਤਰੀ ਚਿਹਰਾ ਐਲਾਨਣਗੇ ਅਤੇ ਇਸ ਫ਼ੈਸਲੇ ਲਈ ਦਿੱਲੀ ਹਾਈਕਮਾਨ ਦੀ ਮਨਜ਼ੂਰੀ ਦਾ ਇੰਤਜ਼ਾਰ ਨਹੀਂ ਕਰਨਗੇ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਵੀਡੀਓ ਰੀਲ ਦਾ ਮੁੱਦਾ

ਦੂਜੇ ਪਾਸੇ, ਚਰਨਜੀਤ ਸਿੰਘ ਚੰਨੀ ਨੇ ਇੱਕ ਦਿਨ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਇੱਕ ਵੀਡੀਓ ਰੀਲ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ, ਜਿਸ ਵਿੱਚ ਤਰਸੇਮ ਸਿੰਘ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਕਦਮ ਨੇ ਵੀ ਪਾਰਟੀ ਅੰਦਰ ਕਈ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ।

ਰਾਹੁਲ ਗਾਂਧੀ ਦੀ ਨਾਰਾਜ਼ਗੀ

ਸਾਬਕਾ ਮੁੱਖ ਮੰਤਰੀ ਦੇ ਇਸ ਰੁਖ਼ ਕਾਰਨ ਰਾਹੁਲ ਗਾਂਧੀ ਵੀ ਬੇਹੱਦ ਨਾਰਾਜ਼ ਦੱਸੇ ਜਾ ਰਹੇ ਹਨ, ਕਿਉਂਕਿ ਚੰਨੀ ਲਗਾਤਾਰ ਹਾਈਕਮਾਨ ਦੇ ਆਦੇਸ਼ਾਂ ਦੇ ਉਲਟ ਜਾ ਕੇ ਕੰਮ ਕਰ ਰਹੇ ਹਨ। ਰਾਹੁਲ ਗਾਂਧੀ ਦੀ ਕੇਂਦਰੀ ਟੀਮ ਨੇ ਸਾਰੇ ਸੀਨੀਅਰ ਕਾਂਗਰਸੀ ਲੀਡਰਾਂ ਨੂੰ ਰਾਹੁਲ ਗਾਂਧੀ ਦੇ ਪ੍ਰੋਗਰਾਮਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਸਨ, ਪਰ ਚੰਨੀ ਨੇ ਉਨ੍ਹਾਂ ਹਦਾਇਤਾਂ ਦੀ ਵੀ ਪਾਲਣਾ ਨਹੀਂ ਕੀਤੀ।

ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਪਾਰਟੀ ਲਾਈਨ ਤੋਂ ਬਾਹਰ ਜਾ ਕੇ ਚੱਲਣ ਕਾਰਨ ਕਾਂਗਰਸ ਹਾਈਕਮਾਨ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਜਲਦ ਹੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਨਾਲ ਜੁੜੇ ਬਾਗ਼ੀ ਸੁਰ ਅਪਣਾਉਣ ਵਾਲੇ ਆਗੂਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰ ਸਕਦੇ ਹਨ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...