ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਬੈਠਕ, ਖੜਗੇ ਰਾਹੁਲ ਵੀ ਰਹੇ ਮੌਜੂਦ

Updated On: 

26 Dec 2023 21:59 PM

ਮੀਟਿੰਗ ਚ ਜਾਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕੋਈ ਆਪਣੀ ਨਿੱਜੀ ਰਾਏ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਪਾਰਟੀ ਛੱਡਣੀ ਪਵੇਗੀ। ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਨਿਆ ਕਿ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਆਗੂਆਂ ਵਿੱਚ ਤਾਲਮੇਲ ਦੀ ਘਾਟ ਸੀ। ਇਸ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਹੋਇਆ ਹੈ।

ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਬੈਠਕ, ਖੜਗੇ ਰਾਹੁਲ ਵੀ ਰਹੇ ਮੌਜੂਦ

ਪੰਜਾਬ ਕਾਂਗਰਸ (ਫਾਇਲ ਫੋਟੋ)

Follow Us On

ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਖਤਮ ਹੋ ਗਈ । ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਦੱਸਿਆ ਕਿਪੰਜਾਬ ਕਾਂਗਰਸ ਦੇ ਆਗੂਆਂ ਦੀ ਦਿੱਲੀ ਸਥਿਤ ਏਆਈਸੀਸੀ ਦੇ ਹੈੱਡ ਆਫਿਸ ਵਿੱਚ ਅਹਿਮ ਮੀਟਿੰਗ ਹੋਈ। ਗਠਜੋੜ ਅਤੇ ਸੀਟਾਂ ਦੀ ਵੰਡ ਬਾਰੇ ਕੋਈ ਚਰਚਾ ਨਹੀਂ ਹੋਈ ਹੈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਮੀਟਿੰਗ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਿਸ ਨੂੰ ਨਿੱਜੀ ਵਿਚਾਰ ਦੇਣ ਦਾ ਸ਼ੌਕ ਹੈ, ਉਸ ਨੂੰ ਪਾਰਟੀ ਛੱਡਣੀ ਹੋਵੇਗੀ। ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਫਿਰ ਭਖਣੀ ਸ਼ੁਰੂ ਹੋ ਗਈ ਹੈ। ਵਿਵਾਦ ਦਾ ਕਾਰਨ ਫਿਰ ਤੋਂ ਉਹੀ ਨਵਜੋਤ ਸਿੰਘ ਸਿੱਧੂ (Navjot Singh Sidhu) ਬਣੇ ਹਨ, ਜਿਨ੍ਹਾਂ ਦੇ ਖਿਲਾਫ ਸੂਬਾ ਪਾਰਟੀ ਦੇ ਕਈ ਵੱਡੇ ਨੇਤਾ ਸਾਹਮਣੇ ਆ ਚੁੱਕੇ ਹਨ। ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕਰ ਰਹੇ ਹਨ। ਪੰਜਾਬ ਕਾਂਗਰਸ ‘ਚ ਚੱਲ ਰਹੇ ਵਿਵਾਦ ਦਰਮਿਆਨ ਮੰਗਲਵਾਰ (26 ਦਸੰਬਰ) ਨੂੰ ਦਿੱਲੀ ‘ਚ ਅਹਿਮ ਮੀਟਿੰਗ ਹੋਈ ਹੈ।

ਪੰਜਾਬ ਕਾਂਗਰਸ ਜਥੇਬੰਦੀ ਦੇ ਆਗੂਆਂ ਦੀ ਪਾਰਟੀ ਹਾਈਕਮਾਂਡ ਨਾਲ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਰਹੇ। ਸੂਬਾ ਪੱਧਰੀ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਇਹ ਮੀਟਿੰਗ ਹੋਈ, ਜਿਸਨੂੰ ਲੈ ਕੇ ਵੱਡਾ ਸਵਾਲ ਇਹੀ ਹੈ ਕਿ ਕੀ ਹਾਈਕਮਾਂਡ ਇਸ ਮਾਮਲੇ ਨੂੰ ਸੁਲਝਾ ਸਕੇਗੀ?

ਬਾਜਵਾ ਸਮੇਤ 9 ਆਗੂ ਸਿੱਧੂ ਖਿਲਾਫ

ਪਿਛਲੇ ਹਫ਼ਤੇ ਸੂਬਾ ਕਾਂਗਰਸ ਵਿੱਚ ਇੱਕ ਵਾਰ ਫਿਰ ਅੰਦਰੂਨੀ ਲੜਾਈ ਸ਼ੁਰੂ ਹੁੰਦੀ ਦਿਖਾਈ ਦਿੱਤੀ ਜਦੋਂ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ 9 ਦੇ ਕਰੀਬ ਆਗੂਆਂ ਨੇ ਸਿੱਧੂ ਖ਼ਿਲਾਫ਼ ਆਵਾਜ਼ ਚੁੱਕੀ। ਇਨ੍ਹਾਂ ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਸਿੱਧੂ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਬਦੌਲਤ ਹੀ ਪੰਜਾਬ ਵਿੱਚ ਕਾਂਗਰਸ 78 ਤੋਂ 18 ਸੀਟਾਂ ‘ਤੇ ਆ ਗਈ ਹੈ। ਉਨ੍ਹਾਂ ਦੀ ਨਰਾਜ਼ਗੀ ਕਾਰਨ ਪੰਜਾਬ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਮੁੱਦੇ ‘ਤੇ ਨਵਜੋਤ ਸਿੰਘ ਸਿੱਧੂ ਨੇ ਵੀ ਪ੍ਰਤਾਪ ਸਿੰਘ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਹਾਈਕਮਾਂਡ ਦੇ ਨਾਲ ਰਹਿਣਗੇ ਅਤੇ ਪੰਜਾਬ ਲਈ ਲੜਦੇ ਰਹਿਣਗੇ। ਉਨ੍ਹਾਂ ਨੇ ਪਿਛਲੇ ਸਾਲ ਸੂਬਾਈ ਚੋਣਾਂ ਵਿਚ ਕਾਂਗਰਸ ਦੀ ਹਾਰ ਅਤੇ ਇਸ ਦੇ 78 ਤੋਂ 18 ਸੀਟਾਂ ‘ਤੇ ਆਉਣ ਲਈ ਵੀ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ।