AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਕਾਂਗਰਸ ਪ੍ਰਧਾਨ ਦੀ ਆਗੂਆਂ ਨੂੰ ਦੋ-ਟੁੱਕ: ਜਿਨ੍ਹਾਂ ਦੀਆਂ ਲੱਤਾਂ ਭਾਰ ਨਹੀਂ ਸਹਿੰਦੀਆਂ, ਉਹ ਪਾਰਟੀ ਛੱਡ ਦੇਣ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਛੱਡਣ ਦੀ ਯੋਜਨਾ ਬਣਾ ਰਹੇ ਆਗੂਆਂ ਨੂੰ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੱਤਾ ਹੈ। ਪਰਗਟ ਸਿੰਘ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਹੈ ਕਿ ਜਿਹੜੇ ਆਗੂ ਡਰਦੇ ਹਨ ਅਤੇ ਜਿਨ੍ਹਾਂ ਦੀਆਂ ਲੱਤਾਂ ਭਾਰ ਨਹੀਂ ਸਹਿੰਦੀਆਂ, ਉਹ ਬੇਸ਼ੱਕ ਪਾਰਟੀ ਛੱਡ ਕੇ ਜਾ ਸਕਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਦੀ ਆਗੂਆਂ ਨੂੰ ਦੋ-ਟੁੱਕ: ਜਿਨ੍ਹਾਂ ਦੀਆਂ ਲੱਤਾਂ ਭਾਰ ਨਹੀਂ ਸਹਿੰਦੀਆਂ, ਉਹ ਪਾਰਟੀ ਛੱਡ ਦੇਣ
tv9-punjabi
| Updated On: 20 Nov 2026 15:25 PM IST
Share

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਛੱਡਣ ਦੀ ਯੋਜਨਾ ਬਣਾ ਰਹੇ ਆਗੂਆਂ ਨੂੰ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੱਤਾ ਹੈ। ਪਰਗਟ ਸਿੰਘ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਹੈ ਕਿ ਜਿਹੜੇ ਆਗੂ ਡਰਦੇ ਹਨ ਅਤੇ ਜਿਨ੍ਹਾਂ ਦੀਆਂ ਲੱਤਾਂ ਭਾਰ ਨਹੀਂ ਸਹਿੰਦੀਆਂ, ਉਹ ਬੇਸ਼ੱਕ ਪਾਰਟੀ ਛੱਡ ਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਆਗੂ ਕਾਂਗਰਸ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ, ਉਨ੍ਹਾਂ ਲਈ ਦਰਵਾਜ਼ੇ ਖੁੱਲ੍ਹੇ ਹਨ। ਪਰਗਟ ਸਿੰਘ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ।

ਪਰਗਟ ਸਿੰਘ ਨੇ ਇਹ ਬਿਆਨ ਲੁਧਿਆਣਾ ਵਿਖੇ ਉਸ ਸਮੇਂ ਦਿੱਤਾ, ਜਦੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਕਈ ਹੋਰ ਆਗੂਆਂ ਵੱਲੋਂ ਵੀ ਪਾਰਟੀ ਬਦਲਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ।

ਪਰਗਟ ਸਿੰਘ ਦੇ ਬਿਆਨ ਦੇ ਮਾਅਨੇ

ਬਾਗ਼ੀ ਆਗੂਆਂ ਨੂੰ ਸਿੱਧਾ ਅਲਟੀਮੇਟਮ: ਪੰਜਾਬ ਕਾਂਗਰਸ ਵਿੱਚ ਇਸ ਸਮੇਂ ਵੱਡੀ ਬਗ਼ਾਵਤ ਦੀ ਕਨਸੋਅ ਚੱਲ ਰਹੀ ਹੈ। ਕਾਂਗਰਸ ਦੇ ਕਈ ਆਗੂ ਟਿਕਟ ਕੱਟੇ ਜਾਣ ਦੇ ਡਰੋਂ ਦੂਜੀਆਂ ਪਾਰਟੀਆਂ ਵਿੱਚ ਆਪਣਾ ਸਿਆਸੀ ਭਵਿੱਖ ਤਲਾਸ਼ ਰਹੇ ਹਨ। ਪਰਗਟ ਸਿੰਘ ਨੇ ਸੂਬਾ ਕਾਂਗਰਸ ਇੰਚਾਰਜ ਸਚਿਨ ਪਾਇਲਟ ਸਮੇਤ ਸਾਰੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਸਪੱਸ਼ਟ ਕਹਿ ਦਿੱਤਾ ਕਿ ਜਿਸ ਨੇ ਜਾਣਾ ਹੈ, ਉਹ ਚਲਾ ਜਾਵੇ। ਪਰਗਟ ਸਿੰਘ ਨੇ ਇਸ ਬਿਆਨ ਰਾਹੀਂ ਬਗ਼ਾਵਤ ਦੀ ਤਿਆਰੀ ਕਰ ਰਹੇ ਆਗੂਆਂ ਨੂੰ ਸਿੱਧਾ ਅਲਟੀਮੇਟਮ ਦੇ ਦਿੱਤਾ ਹੈ ਕਿ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ।

ਖੁਦ ਨੂੰ ਪਾਰਟੀ ਤੋਂ ਵੱਡਾ ਸਮਝਣ ਵਾਲਿਆਂ ਨੂੰ ਸਖ਼ਤ ਸੰਦੇਸ਼: ਪੰਜਾਬ ਕਾਂਗਰਸ ਵਿੱਚ ਕਈ ਅਜਿਹੇ ਆਗੂ ਹਨ, ਜੋ ਖੁਦ ਨੂੰ ਪਾਰਟੀ ਤੋਂ ਉੱਪਰ ਦਿਖਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਪਰਗਟ ਸਿੰਘ ਨੇ ਇਹ ਬਿਆਨ ਦੇ ਕੇ ਸਾਫ਼ ਕਰ ਦਿੱਤਾ ਹੈ ਕਿ ਸਾਰੇ ਆਗੂਆਂ ਦੀ ਤਾਕਤ ਪਾਰਟੀ ਦੇ ਨਾਲ ਰਹਿਣ ਕਰਕੇ ਹੀ ਹੈ ਅਤੇ ਪਾਰਟੀ ਤੋਂ ਉੱਪਰ ਕੋਈ ਨਹੀਂ ਹੈ। ਜਿਹੜੇ ਆਗੂ ਖੁਦ ਨੂੰ ਪਾਰਟੀ ਤੋਂ ਵੱਡਾ ਸਮਝਦੇ ਹਨ, ਉਹ ਆਪਣੀ ਗ਼ਲਤਫ਼ਹਿਮੀ ਦੂਰ ਕਰ ਲੈਣ। ਉਨ੍ਹਾਂ ਮੁੜ ਦੁਹਰਾਇਆ ਕਿ ਕਿਸੇ ਇੱਕ ਵਿਅਕਤੀ ਦੇ ਜਾਣ ਨਾਲ ਪਾਰਟੀ ਦਾ ਕੋਈ ਨੁਕਸਾਨ ਨਹੀਂ ਹੁੰਦਾ।

ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਿੱਧੀ ਚੁਣੌਤੀ: ਪਰਗਟ ਸਿੰਘ ਨੇ ‘ਨੌਜਵਾਨਾਂ ਦੀ ਲੰਬੀ ਫ਼ੌਜ ਕੰਮ ਕਰਨ ਲਈ ਤਿਆਰ ਹੈ’ ਕਹਿ ਕੇ ਸੀਨੀਅਰ ਆਗੂਆਂ ਨੂੰ ਵੀ ਸਾਫ਼ ਸੰਦੇਸ਼ ਦੇ ਦਿੱਤਾ ਕਿ ਉਹ ਕਿਸੇ ਭੁਲੇਖੇ ਵਿੱਚ ਨਾ ਰਹਿਣ। ਪਾਰਟੀ ਕੋਲ ਉਨ੍ਹਾਂ ਦੇ ਬਦਲ ਵਜੋਂ ਨੌਜਵਾਨ ਆਗੂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਕੋਲ ਅਥਾਹ ਸ਼ਕਤੀ ਹੈ ਅਤੇ ਉਹ ਚੋਣਾਂ ਜਿੱਤਣ ਦਾ ਦਮ ਰੱਖਦੇ ਹਨ।

ਯੂਥ ਲੀਡਰਾਂ ਨੂੰ ਦਿੱਤੀ ਜਾ ਰਹੀ ਹੈ ਤਰਜੀਹ: ਕਾਂਗਰਸ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਉਦੈਪੁਰ ਚਿੰਤਨ ਸ਼ਿਵਿਰ ਦੇ ਸੰਕਲਪ ਮੁਤਾਬਕ ਨੌਜਵਾਨ ਆਗੂਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰੇਗੀ। ਸਚਿਨ ਪਾਇਲਟ ਨੇ ਵੀ ਪੰਜਾਬ ਇੰਚਾਰਜ ਬਣਦਿਆਂ ਹੀ ਕਿਹਾ ਸੀ ਕਿ ਸੂਬੇ ਵਿੱਚ ਉਨ੍ਹਾਂ ਦਾ ਮੁੱਖ ਫ਼ੋਕਸ ਨੌਜਵਾਨ ਆਗੂਆਂ ‘ਤੇ ਰਹੇਗਾ। ਜ਼ਿਕਰਯੋਗ ਹੈ ਕਿ ਉਦੈਪੁਰ ਐਲਾਨਨਾਮੇ ਵਿੱਚ ਕਾਂਗਰਸ ਨੇ ’50 ਅੰਡਰ-50’ (50 ਸਾਲ ਤੋਂ ਘੱਟ ਉਮਰ ਦੇ 50 ਫ਼ੀਸਦੀ ਆਗੂ) ਦਾ ਫ਼ਾਰਮੂਲਾ ਤੈਅ ਕੀਤਾ ਹੋਇਆ ਹੈ ਅਤੇ ਪਾਰਟੀ ਪੰਜਾਬ ਵਿੱਚ ਇਸੇ ਫ਼ਾਰਮੂਲੇ ਤਹਿਤ ਕੰਮ ਕਰ ਰਹੀ ਹੈ। ਇਹੀ ਕਾਰਨ ਹੈ ਕਿ ਪਰਗਟ ਸਿੰਘ ਵਾਰ-ਵਾਰ ਨੌਜਵਾਨ ਆਗੂਆਂ ਦੀ ਤਾਕਤ ਦਾ ਜ਼ਿਕਰ ਕਰ ਰਹੇ ਹਨ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...