AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਕਾਂਗਰਸ ਦੇ ਦੋ ਚਰਚਿਤ ਚਿਹਰੇ ਆਹਮੋ-ਸਾਹਮਣੇ, ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ FIR

ਸ਼ਿਵਾਨੀ ਸ਼ਰਮਾ ਮੁਤਾਬਕ, ਸੌਰਭ ਮਦਾਨ ਨੇ ਉਨ੍ਹਾਂ ਨਾਲ ਬਦਸਲੂਕੀ ਤੇ ਗਾਲੀ-ਗਲੌਚ ਕੀਤੀ। ਵਿਰੋਧ ਕਰਨ ਤੇ ਉਨ੍ਹਾਂ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਘਰ ਦੇ ਬਾਹਰ ਰੱਖੇ ਗਮਲੇ ਤੋੜੇ ਗਏ ਤੇ ਘਰ 'ਚ ਕੰਮ ਕਰਨ ਵਾਲੀਆਂ ਔਰਤਾਂ ਨਾਲ ਵੀ ਗਲਤ ਵਿਵਹਾਰ ਕੀਤਾ ਗਿਆ।

ਅੰਮ੍ਰਿਤਸਰ 'ਚ ਕਾਂਗਰਸ ਦੇ ਦੋ ਚਰਚਿਤ ਚਿਹਰੇ ਆਹਮੋ-ਸਾਹਮਣੇ, ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ FIR
lalit-sharma
| Updated On: 04 Oct 2026 12:59 PM IST
Share

ਅੰਮ੍ਰਿਤਸਰ ‘ਚ ਕਾਂਗਰਸ ਦੀ ਪੰਜਾਬ PCC ਡੈਲੀਗੇਟ ਸ਼ਿਵਾਨੀ ਸ਼ਰਮਾ ਦੀ ਸ਼ਿਕਾਇਤ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਉਰਫ਼ ਮਿੱਠੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਵਾਨੀ ਸ਼ਰਮਾ ਨੇ ਇਲਜ਼ਾਮ ਲਗਾਇਆ ਹੈ ਕਿ 3 ਅਕਤੂਬਰ ਨੂੰ ਸੌਰਭ ਮਦਾਨ ਆਪਣੇ ਗਨਮੈਨ ਤੇ ਡਰਾਈਵਰ ਨਾਲ ਉਨ੍ਹਾਂ ਦੇ ਘਰ ਪਹੁੰਚੇ ਸਨ।

ਸ਼ਿਵਾਨੀ ਸ਼ਰਮਾ ਮੁਤਾਬਕ, ਸੌਰਭ ਮਦਾਨ ਨੇ ਉਨ੍ਹਾਂ ਨਾਲ ਬਦਸਲੂਕੀ ਤੇ ਗਾਲੀ-ਗਲੌਚ ਕੀਤੀ। ਵਿਰੋਧ ਕਰਨ ਤੇ ਉਨ੍ਹਾਂ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਘਰ ਦੇ ਬਾਹਰ ਰੱਖੇ ਗਮਲੇ ਤੋੜੇ ਗਏ ਤੇ ਘਰ ‘ਚ ਕੰਮ ਕਰਨ ਵਾਲੀਆਂ ਔਰਤਾਂ ਨਾਲ ਵੀ ਗਲਤ ਵਿਵਹਾਰ ਕੀਤਾ ਗਿਆ।

ਸ਼ਿਵਾਨੀ ਨੇ ਪੁਲਿਸ ਨੂੰ ਦੱਸਿਆ ਕਿ 3 ਅਕਤੂਬਰ ਨੂੰ ਦੁਪਹਿਰ ਕਰੀਬ 12 ਵਜੇ ਉਹ ਆਪਣੇ ਪਰਿਵਾਰ ਨਾਲ ਨਿਊ ਅੰਮ੍ਰਿਤਸਰ ਸਥਿਤ ਘਰ ‘ਚ ਮੌਜੂਦ ਸਨ। ਇਸ ਦੌਰਾਨ ਸੌਰਭ ਮਦਾਨ ਫਾਰਚੂਨਰ ਗੱਡੀ ‘ਚ ਗਨਮੈਨ ਤੇ ਡਰਾਈਵਰ ਨਾਲ ਉਨ੍ਹਾਂ ਦੇ ਘਰ ਪਹੁੰਚੇ। ਸ਼ਿਵਾਨੀ ਮੁਤਾਬਕ, ਉਨ੍ਹਾਂ ਦੀ ਧੀ ਨੇ ਦੱਸਿਆ ਕਿ ਸੌਰਭ ਮਦਾਨ ਆਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਨੂੰ ਘਰ ਅੰਦਰ ਆਉਣ ਲਈ ਕਿਹਾ।

ਇਲਜ਼ਾਮ ਹੈ ਕਿ ਗੱਲਬਾਤ ਦੌਰਾਨ ਸੌਰਭ ਮਦਾਨ ਨੇ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ। ਜਦੋਂ ਸ਼ਿਵਾਨੀ ਨੇ ਇਸ ਦਾ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਜਾਣ ਲਈ ਕਿਹਾ ਤਾਂ ਕਥਿਤ ਤੌਰ ਤੇ ਉਨ੍ਹਾਂ ਨੇ ਗਾਲੀ-ਗਲੌਚ ਕੀਤੀ ਤੇ ਧੱਕਾ ਦੇ ਦਿੱਤਾ। ਸ਼ਿਵਾਨੀ ਨੇ ਇਹ ਵੀ ਕਿਹਾ ਕਿ ਮਦਾਨ ਨੇ ਘਰ ਦਾ ਗੇਟ ਜ਼ੋਰ ਨਾਲ ਬੰਦ ਕੀਤਾ ਤੇ ਬਾਹਰ ਰੱਖੇ ਗਮਲੇ ਤੋੜ ਦਿੱਤੇ।

ਸੌਰਭ ਮਦਾਨ ਨੇ ਇਲਜ਼ਾਮ ਨੂੰ ਦੱਸਿਆ ਝੂਠਾ

ਦੂਜੇ ਪਾਸੇ ਸੌਰਭ ਮਦਾਨ ਨੇ ਸ਼ਿਵਾਨੀ ਸ਼ਰਮਾ ਵੱਲੋਂ ਲਗਾਏ ਗਏ ਇਲਜ਼ਾਮ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਸ਼ਿਵਾਨੀ ਦੇ ਘਰ ਗਏ ਸਨ ਪਰ ਘਰ ਦੇ ਅੰਦਰ ਨਹੀਂ ਗਏ ਤੇ ਗੇਟ ਤੇ ਹੀ ਖੜ੍ਹੇ ਰਹੇ। ਉਨ੍ਹਾਂ ਨੇ ਗਮਲੇ ਤੋੜਨ ਦੇ ਇਲਜ਼ਾਮਾਂ ਨੂੰ ਵੀ ਪੂਰੀ ਤਰ੍ਹਾਂ ਝੂਠਾ ਦੱਸਿਆ।

ਸੌਰਭ ਮਦਾਨ ਨੇ ਦਾਅਵਾ ਕੀਤਾ ਕਿ ਸ਼ਿਵਾਨੀ ਦੇ ਪਰਿਵਾਰ ਤੋਂ ਉਨ੍ਹਾਂ ਨੂੰ 12 ਲੱਖ ਰੁਪਏ ਲੈਣੇ ਹਨ ਤੇ ਇਸ ਲੈਣ-ਦੇਣ ਦਾ ਰਿਕਾਰਡ ਵੀ ਉਨ੍ਹਾਂ ਕੋਲ ਹੈ। ਉਨ੍ਹਾਂ ਮੁਤਾਬਕ ਇਹ ਪੈਸੇ ਪਰਿਵਾਰ ਦੇ ਇੱਕ ਮੈਂਬਰ ਦੇ ਵਿਦੇਸ਼ ਜਾਣ ਲਈ ਦਿੱਤੇ ਗਏ ਸਨ।

ਪੁਲਿਸ ਨੇ ਦਰਜ ਕੀਤਾ ਮਾਮਲਾ

ਥਾਣਾ ਮਕਬੂਲਪੁਰਾ ਪੁਲਿਸ ਨੇ ਸ਼ਿਵਾਨੀ ਸ਼ਰਮਾ ਦੇ ਬਿਆਨਾਂ ਦੇ ਆਧਾਰ ਤੇ ਸੌਰਭ ਮਦਾਨ ਖ਼ਿਲਾਫ਼ BNS ਦੀਆਂ ਧਾਰਾਵਾਂ 115(2), 324(4), 79 ਤੇ 333 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸ਼ਿਕਾਇਤ ‘ਚ ਲਗਾਏ ਗਏ ਇਲਜ਼ਾਮਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...