AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ-ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

Punjab Congress Meeting: ਬੀਤੇ ਕੁਝ ਦਿਨਾਂ ਵਿੱਚ ਪੰਜਾਬ ਕਾਂਗਰਸ ਵਿੱਚ ਬਗਾਵਤ ਦੀਆਂ ਖਬਰਾਂ ਬੜੇ ਜੋਰ-ਸ਼ੋਰ ਨਾਲ ਚੱਲ ਰਹੀਆਂ ਸਨ। ਰਾਜ ਵੜਿੰਗ ਦੀ ਪ੍ਰਧਾਨਗੀ ਨੂੰ ਲੈ ਕੇ ਚੰਨੀ ਅਤੇ ਰੰਧਾਵਾ ਸਮੇਤ ਕਈ ਵੱਡੇ ਆਗੂ ਨਰਾਜ ਚੱਲ ਰਹੇ ਸਨ। ਪਰ ਇੰਚਾਰਜ ਭੁਪੇਸ਼ ਬਘੇਲ ਨੇ ਸਾਫ ਕਰ ਦਿੱਤਾ ਸੀ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਬਦਲਣਾ ਕੋਈ ਗੁੱਡਾ-ਗੁੱਡੀ ਦੀ ਖੇਡ ਨਹੀਂ ਹੈ।

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ-ਵੜਿੰਗ, ਦਿੱਲੀ ਬੈਠਕ 'ਚ ਕਾਂਗਰਸ ਨੇ ਦਿਖਾਇਆ ਏਕਾ
Photo : @kcvenugopalmp
kusum-chopra
| Updated On: 23 Jul 2026 11:52 AM IST
Share

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ ਸੀ। ਪਰ ਹੁਣ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿਸਨੂੰ ਵੇਖ ਕੇ ਲੱਗਦਾ ਹੈ ਕਾਂਗਰਸ ਦਾ ਇਹ ਪੁਆੜਾ ਹੁਣ ਨਿਪਟਦਾ ਹੋਇਆ ਨਜਰ ਆ ਰਿਹਾ ਹੈ। ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਨਾਲੋ-ਨਾਲ ਬੈਠੇ ਦਿਖਾਈ ਦੇ ਰਹੇ ਹਨ। ਦਰਅਸਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਦਿੱਲੀ ਵਿੱਚ ਇਨ੍ਹਾਂ ਸਾਰੇ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।

ਵੇਣੂਗੋਪਾਲ ਨੇ ਆਪਣੀ ਪੋਸਟ ਵਿੱਚ ਲਿਖਿਆ, ਟੀਮ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ, ਅਤੇ ਛੇਤੀ ਹੀ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਮੁਹਿੰਮਾਂ ਸ਼ੁਰੂ ਕਰਨ ਜਾ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਰੇ ਮਿਲ ਕੇ ਅਣਥੱਕ ਮਿਹਨਤ ਕਰਨ ਦੀ ਤਿਆਰੀ ਵਿੱਚ ਹਨ।

ਨਰਾਜ ਚੱਲ ਰਿਹਾ ਸੀ ਚੰਨੀ ਗੁੱਟ

ਕੁਝ ਦਿਨ ਪਹਿਲਾਂ ਪੰਜਾਬ ਇੰਚਾਰਜ ਭੁਪੇਸ਼ ਬਘੇਲ 6 ਦਿਨਾਂ ਲਈ ਪੰਜਾਬ ਦੇ ਦੌਰੇ ਤੇ ਆਏ ਸਨ, ਇਸ ਦੌਰਾਨ ਨਰਾਜ ਚੰਨੀ ਧੜੇ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਨਾਲ ਆਪਣੇ ਧੜੇ ਦੀ ਮੀਟਿੰਗ ਕਰ ਸੋਸ਼ਲ ਮੀਡੀਆ ਤੇ ਤਸਵੀਰਾਂ ਸ਼ੇਅਰ ਕਰ ਦਿੱਤੀਆਂ ਬਘੇਲ ਦੇ ਦੌਰੇ ਦੇ ਦੌਰੇ ਦੀ ਆਖਰੀ ਦਿਨ ਇਹ ਮੀਟਿੰਗ ਹੋਈ। ਮੀਟਿੰਗ ਵਿੱਚ, ਚੰਨੀ ਧੜੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਲੀਡਰਸ਼ਿਪ ਪਸੰਦ ਨਹੀਂ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪਾਰਟੀ ਸਮਝੌਤਾ ਕਰਨ ਵਾਲਾ ਆਗੂ ਨਹੀਂ ਚਾਹੁੰਦੀ। ਭੁਪੇਸ਼ ਬਘੇਲ ਨਾਲ ਮੁਲਾਕਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਕਾਂਗਰਸ ਦੇ ਪ੍ਰਦਰਸ਼ਨ ‘ਚ ਵੀ ਨਜਰ ਆਏ ਚੰਨੀ

ਚੰਨੀ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਮਿਲ ਕੇ ਆਪਣੀ ਨਰਾਜਗੀ ਪ੍ਰਗਟ ਕਰਨਾ ਚਾਹੁੰਦੇ ਸਨ, ਪਰ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਉਨ੍ਹਾਂ ਨੂੰ ਮਿਲਣ ਦਾ ਟਾਈਮ ਨਹੀਂ ਦਿੱਤਾ ਗਿਆ। ਪਰ ਪ੍ਰਤਾਪ ਸਿੰਘ ਬਾਜਵਾ ਨੂੰ ਅਚਾਨਕ ਦਿੱਲੀ ਬੁਲਾ ਲਿਆ। ਬਾਜਵਾ ਨੇ ਵਾਪਸ ਆ ਕੇ ਚੰਨੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਚੰਨੀ ਦੇ ਤੇਵਰ ਥੋੜੇ ਢਿੱਲੇ ਪੈਂਦੇ ਨਜਰ ਆਏ ਅਤੇ ਉਨ੍ਹਾਂ ਨੇ ਮੀਡੀਆ ਸਾਹਮਣੇ All Is Well ਕਹਿ ਕੇ ਇਸ ਕਲੇਸ਼ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ। ਉਸਤੋਂ ਬਾਅਦ ਚੰਨੀ ਅਤੇ ਰੰਧਾਵਾ ਦਿੱਲੀ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਵੀ ਅੱਗੇ ਨਜਰ ਆਏ। ਜਿਸਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਦਾ ਕਲੇਸ਼ ਖ਼ਤਮ ਹੋ ਗਿਆ ਹੈ। ਹਾਲਾਂਕਿ ਸੱਚ ਕੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...