ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਅੱਜ ਦਿੱਲੀ ‘ਚ ਵੱਡੀ ਮੀਟਿੰਗ, ਸੀਨੀਅਰ ਆਗੂਆਂ ਨੂੰ ਕੀਤਾ ਤਲਬ

Updated On: 

21 Jan 2026 23:59 PM IST

Punjab Congress Delhi Meeting: ਮਿਲੀ ਜਾਣਕਾਰੀ ਮੁਤਾਬਕ, ਅੱਜ ਦੁਪਹਿਰ 3 ਵਜੇ ਦਿੱਲੀ ਦੇ ਇੰਦਰਾ ਹਾਲ ਵਿਖੇ ਇਹ ਬੈਠਕ ਹੋਵੇਗੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਵਿਚਾਲੇ ਜਾਤ-ਪਾਤ ਦੇ ਮੁੱਦੇ ਨੂੰ ਲੈ ਕੇ ਬਹਿਸਬਾਜ਼ੀ ਚੱਲ ਰਹੀ ਹੈ। ਹਲਾਂਕਿ, ਕਾਂਗਰਸ ਹਾਈਕਮਾਨ ਨੂੰ ਕੁਝ ਲੀਡਰਾਂ ਵੱਲੋਂ ਆਪਣੀ ਗੱਲ੍ਹ ਨੂੰ ਰੱਖਣ ਲਈ ਚਿੱਠੀ ਲਿਖੀ ਗਈ ਹੈ ਅਤੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

ਪੰਜਾਬ ਕਾਂਗਰਸ ਦੇ ਕਲੇਸ਼ ਤੇ ਅੱਜ ਦਿੱਲੀ ਚ ਵੱਡੀ ਮੀਟਿੰਗ, ਸੀਨੀਅਰ ਆਗੂਆਂ ਨੂੰ ਕੀਤਾ ਤਲਬ
Follow Us On

ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਅੱਜ ਦਿੱਲੀ ਵਿੱਚ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸ ਦੇ ਦਿੱਲੀ ਦਰਬਾਰ ਨੇ ਪੰਜਾਬ ਦੇ ਕਈ ਸੀਨੀਅਰ ਆਗੂਆਂ ਨੂੰ ਦਿੱਲੀ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ 23 ਜਨਵਰੀ ਨੂੰ ਇਹ ਬੈਠਕ ਨੂੰ ਸ਼ਡਿਊਲ ਕੀਤਾ ਗਿਆ ਸੀ। ਕਾਂਗਰਸ ਦੇ ਸੀਨੀਆਰ ਆਗੂ ਰਾਹੁਲ ਗਾਂਧੀ, ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਕੇਸੀ ਵੇਣੁਗੋਪਾਲ ਨਾਲ ਪੰਜਾਬ ਕਾਂਗਰਸ ਦੇ ਆਗੂਆਂ ਦੀ ਬੈਠਕ ਹੋਵੇਗੀ।

ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧੀਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੇ ਇੰਦਰ ਸਿੰਗਲਾ ਅਤੇ ਅੰਬਿਕਾ ਸੋਨੀ ਨੂੰ ਹਾਈਕਮਾਨ ਵੱਲੋਂ ਸੱਦਿਆ ਗਿਆ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੀ ਮੌਜੂਦ ਰਹਿਣਗੇ।

ਅੰਦਰੂਨੀ ਕਲੇਸ਼ ਨੂੰ ਨਿਪਟਾਉਣ ਦੀ ਕੋਸ਼ਿਸ਼ਾਂ

ਹਲਾਂਕਿ, ਪੰਜਾਬ ਕਾਂਗਰਸ ਇਸ ਵੇਲੇ ਜਾਤ-ਪਾਤ ਦੇ ਮੁੱਦੇ ‘ਤੇ ਉਲਝੀ ਹੋਈ ਨਜ਼ਰ ਆ ਰਹੀ ਹੈ। 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ਦੇ ਇਸ ਅੰਦਰੂਨੀ ਕਲੇਸ਼ ਨੂੰ ਨਿਪਟਾਉਣ ਦੀ ਕੋਸ਼ਿਸ਼ਾਂ ਵਿੱਚ ਲਗੀ ਹੋਈ ਹੈ। ਜਿਸ ਤੋਂ ਬਾਅਦ ਕਾਂਗਰਸ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ ਜਾਣ। ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਕੱਲ੍ਹ ਦੁਪਹਿਰ 3 ਵਜੇ ਦਿੱਲੀ ਦੇ ਇੰਦਰਾ ਹਾਲ ਵਿਖੇ ਇਹ ਬੈਠਕ ਹੋਵੇਗੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਵਿਚਾਲੇ ਜਾਤ-ਪਾਤ ਦੇ ਮੁੱਦੇ ਨੂੰ ਲੈ ਕੇ ਬਹਿਸਬਾਜ਼ੀ ਚੱਲ ਰਹੀ ਹੈ। ਹਲਾਂਕਿ, ਕਾਂਗਰਸ ਹਾਈਕਮਾਨ ਨੂੰ ਕੁਝ ਲੀਡਰਾਂ ਵੱਲੋਂ ਆਪਣੀ ਗੱਲ੍ਹ ਨੂੰ ਰੱਖਣ ਲਈ ਚਿੱਠੀ ਲਿਖੀ ਗਈ ਹੈ ਅਤੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

ਜਾਣੋ ਕੀ ਹੈ ਪੂਰਾ ਮਾਮਲਾ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੀਤੇ ਦਿਨੀਂ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਉਹ ਦਲਿਤ ਭਾਈਚਾਰੇ ਬਾਰੇ ਲੋਕਾਂ ਨੂੰ ਦੱਸ ਰਹੇ ਹਨ ਕਿ ਐਸਸੀ ਭਾਈਚਾਰੇ ਦੇ ਲੋਕਾਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਵਿਰੋਧੀ ਧੀਰ ਦੇ ਆਗੂ, ਮਹਿਲਾ ਵਿੰਗ ਦੀ ਪ੍ਰਧਾਨ ਅਤੇ ਜਨਰਲ ਸੈਕਟਰੀ ਇਹ ਸਭ ਉੱਚ ਜਾਤੀਆਂ ਦੇ ਹਨ, ਤਾਂ ਅਸੀਂ ਕਿੱਥੇ ਜਾਵਾਂਗੇ। ਉਨ੍ਹਾਂ ਨੇ ਇਹ ਕਿਹਾ ਕਿ ਦਲਿਤਾ ਨੂੰ ਪ੍ਰਤੀਨਿਧੀ ਕਿਵੇਂ ਮਿਲੇਗਾ। ਚੰਨੀ ਨੇ ਕਿਹਾ ਕਿ ਜੇਕਰ ਪਾਰਟੀ ਮੰਨਦੀ ਹੈ ਕਿ ਪੰਜਾਬ ਵਿੱਚ 32 ਫ਼ੀਸਦੀ ਦਲਿਤ ਆਬਾਦੀ ਹਨ ਤਾਂ ਦਲਿਤਾਂ ਨੂੰ ਮੌਕਾ ਕਿਉਂ ਨਹੀਂ ਦਿੱਤਾ ਗਿਆ।

ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੁਚਾਲ ਆ ਗਿਆ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਚਰਨਜੀਤ ਚੰਨੀ ਦੀ ਵੀਡੀਓ ਦੇਖ ਕੇ ਕਾਫੀ ਹੈਰਾਨ ਹਨ। ਜਿਸ ਵਿੱਚ ਉਹ ਕਾਂਗਰਸ ਦੇ ਅੰਦਰ ਉੱਚ ਜਾਤੀ ਦੇ ਆਗੂਆਂ ਦੀ ਨਿਯੁਕਤੀ ਬਾਰੇ ਕਹਿ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਉਹ ਕਿਵੇਂ ਭੁਲ ਸਕਦੇ ਹਨ ਕਿ ਪਾਰਟੀ ਨੇ ਸਾਰੀਆਂ ਨੂੰ ਇੱਕ ਪਾਸੇ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਿਆ ਸੀ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਲਿਤ ਭਾਈਚਾਰਾ ਸਾਡੇ ਸਿਰ ਦਾ ਤਾਜ ਸੀ, ਹੈ ਅਤੇ ਰਹੇਗਾ। ਜੇਕਰ ਚੰਨੀ ਨੇ ਅਣਜਾਣੇ ਵਿੱਚ ਅਜਿਹਾ ਬਿਆਨ ਦਿੱਤਾ ਹੈ ਤਾਂ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ ਇੱਕਜੁਟ ਹੋਣ ਦਾ ਦਾਅਵਾ

ਪੰਜਾਬ ਕਾਂਗਰਸ ਦੇ ਆਗੂ ਸੂਬੇ ਵਿੱਚ ਪਾਰਟੀ ਇੱਕਜੁਟ ਹੋਣ ਦਾ ਵੱਡਾ ਦਾਅਵਾ ਕਰਦੇ ਹਨ। ਬੀਤੇ ਸਾਲ ਯਾਨੀ 2025 ਵਿੱਚ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਨਿਵਾਸ ‘ਤੇ ਇੱਕ ਪ੍ਰੋਗਰਾਮ ਸੀ। ਜਿੱਥੇ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂ ਮੌਜੂਦ ਸਨ। ਜਿਸ ਵਿੱਚ ਕਾਂਗਰਸ ਇੱਕਜੁਟ ਹੋਣ ਦਾ ਚੰਨੀ ਵੱਲੋਂ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਚਰਨਜੀਤ ਚੰਨੀ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਪਾਈ ਗਈ। ਜਿਸ ਵਿੱਚ ਯੂਨਾਇਟੇਡ ਲਿਖਿਆ ਗਿਆ ਅਤੇ ਕਾਂਗਰਸ ਇੱਕਜੁਟ ਹੋਣ ਦਾ ਵੀਡੀਓ ਵੀ ਸਾਂਝਾ ਕੀਤਾ ਗਿਆ।

ਕਾਂਗਰਸ ਦੇ ਵਿਵਾਦ ਵਿਚਾਲੇ ਬੀਜੇਪੀ ਨੇ ਦਿੱਤਾ ਸੱਦਾ

ਚੰਨੀ ਦੇ ਬਿਆਨ ਅਤੇ ਕਾਂਗਰਸ ਦੇ ਅੰਦਰੂਨੀ ਤਣਾਅ ਵਿਚਾਲੇ ਬੀਜੇਪੀ ਦੇ ਆਗੂਆਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੀਜੇਪੀ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਚੰਨੀ ਨੂੰ ਟੈਗ ਕਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ। ਉੱਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਕਾਂਗਰਸ ਆਗੂਆਂ ਨੂੰ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।