ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ

ਪੰਜਾਬ ਅੰਦਰ ਪਹੁੰਚੀ ਹੋਈ ਰਾਹੁਲ ਗਾਂਧੀ ਦੀ ਭਾਂਰਤ ਜੋੜੋ ਯਾਤਰਾ ਦੇ ਤੀਸਰੇ ਦਿਨ ਅੱਜ ਜਲੰਧਰ ਵਿਚ ਉਸ ਸਮੇਂ ਇਸ ਯਾਤਰਾ ਨੂੰ ਬਰੇਕਾਂ ਲੱਗ ਗਈਆਂ ਜਦੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਇਸ ਯਾਤਰਾ ਚ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ
Follow Us
tv9-punjabi
| Updated On: 14 Jan 2023 11:19 AM

ਪੰਜਾਬ ਅੰਦਰ ਪਹੁੰਚੀ ਹੋਈ ਰਾਹੁਲ ਗਾਂਧੀ ਦੀ ਭਾਂਰਤ ਜੋੜੋ ਯਾਤਰਾ ਦੇ ਤੀਸਰੇ ਦਿਨ ਅੱਜ ਜਲੰਧਰ ਵਿਚ ਉਸ ਸਮੇਂ ਇਸ ਯਾਤਰਾ ਨੂੰ ਬਰੇਕਾਂ ਲੱਗ ਗਈਆਂ ਜਦੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਇਸ ਯਾਤਰਾ ਚ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਜਦੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਫ਼ਗਵਾੜਾ ਵਿਖੇ ਵਿਰਕ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਭਾਰਤ ਜੋੜੋ ਯਾਤਰਾ ਦੇ ਤੀਸਰੇ ਦਿਨ ਪੰਜਾਬ ਚ ਰਾਹੁਲ ਗਾਂਧੀ ਵਲੋਂ ਜਲੰਧਰ ਚ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ ਇਸ ਦੌਰਾਨ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੀ ਇਸ ਯਾਤਰਾ ਵਿਚ ਸ਼ਾਮਲ ਹੋਏ ਸਨ ਜਿਵੇਂ ਹੀ ਇਹ ਯਾਤਰਾ ਲਾਡੋਵਾਲ ਟੋਲ ਪਲਾਜਾ ਤੋਂ ਸ਼ੁਰੂ ਹੋ ਕੇ ਆਪਣੇ ਅਗਲੇ ਰੂਟ ਲਈ ਵੱਧ ਰਹੀ ਸੀ ਤਾਂ ਅਚਾਨਕ ਸੰਸਦ ਮੈਂਬਰ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਇਹ ਯਾਤਰਾ ਹੁਣ ਰੋਕ ਦਿੱਤੀ ਗਈ ਹੈ।

ਚੌਧਰੀ ਸੰਤੋਖ ਸਿੰਘ ਦੂਸਰੀ ਵਾਰ ਬਣੇ ਸਨ ਸੰਸਦ ਮੈਂਬਰ

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੂਜੀ ਵਾਰ ਸੰਸਦ ਮੈਂਬਰ ਬਣੇ ਸਨ। ਇਸ ਤੋਂ ਪਹਿਲਾਂ ਉਹ ਫਿਲੌਰ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦਿਆਂ 1992 ਤੋਂ 1997 ਤੱਕ ਕਾਂਗਰਸ ਸਰਕਾਰ ਵਿੱਚ ਰਾਜਿੰਦਰ ਕੌਰ ਭੱਠਲ ਅਤੇ ਹਰਚਰਨ ਸਿੰਘ ਬਰਾੜ ਦੀ ਕੈਬਨਿਟ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਅਜਿਹੇ ਵਿਚ ਉਨ੍ਹਾਂ ਦੀ ਮੌਤ ਹੋਣ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜਿਕਰਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਦੀ ਮ੍ਰਿਤਕ ਦੇਹ ਜਲੰਧਰ ਸ਼ਹਿਰ ਦੇ ਨਿਊ ਵਿਜੇ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ”ਮੈਂ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਸਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵਲੋਂ ਵੀ ਸੰਸਦ ਮੈਂਬਰ ਚੌਧਰੀ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...