ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ
ਪੰਜਾਬ ਅੰਦਰ ਪਹੁੰਚੀ ਹੋਈ ਰਾਹੁਲ ਗਾਂਧੀ ਦੀ ਭਾਂਰਤ ਜੋੜੋ ਯਾਤਰਾ ਦੇ ਤੀਸਰੇ ਦਿਨ ਅੱਜ ਜਲੰਧਰ ਵਿਚ ਉਸ ਸਮੇਂ ਇਸ ਯਾਤਰਾ ਨੂੰ ਬਰੇਕਾਂ ਲੱਗ ਗਈਆਂ ਜਦੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਇਸ ਯਾਤਰਾ ਚ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਚੌਧਰੀ ਸੰਤੋਖ ਸਿੰਘ ਦੂਸਰੀ ਵਾਰ ਬਣੇ ਸਨ ਸੰਸਦ ਮੈਂਬਰ
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੂਜੀ ਵਾਰ ਸੰਸਦ ਮੈਂਬਰ ਬਣੇ ਸਨ। ਇਸ ਤੋਂ ਪਹਿਲਾਂ ਉਹ ਫਿਲੌਰ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦਿਆਂ 1992 ਤੋਂ 1997 ਤੱਕ ਕਾਂਗਰਸ ਸਰਕਾਰ ਵਿੱਚ ਰਾਜਿੰਦਰ ਕੌਰ ਭੱਠਲ ਅਤੇ ਹਰਚਰਨ ਸਿੰਘ ਬਰਾੜ ਦੀ ਕੈਬਨਿਟ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਅਜਿਹੇ ਵਿਚ ਉਨ੍ਹਾਂ ਦੀ ਮੌਤ ਹੋਣ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜਿਕਰਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਦੀ ਮ੍ਰਿਤਕ ਦੇਹ ਜਲੰਧਰ ਸ਼ਹਿਰ ਦੇ ਨਿਊ ਵਿਜੇ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਜਾ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ”ਮੈਂ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਸਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵਲੋਂ ਵੀ ਸੰਸਦ ਮੈਂਬਰ ਚੌਧਰੀ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023
