ਪੰਜਾਬ ਕਾਂਗਰਸ ‘ਤੇ ਮੰਥਨ ਦਾ ਅੱਜ ਦੂਜਾ ਦਿਨ, ਦਿੱਲੀ ਪਹੁੰਚਣਗੇ ਵਿਧਾਇਕ ਤੇ ਹੋਰ ਸੀਨੀਅਰ ਆਗੂ; ਆਬਜ਼ਰਵਰ ਲੈਣਗੇ ਫੀਡਬੈਕ
ਪਾਰਟੀ ਹਾਈ ਕਮਾਂਡ ਦੁਆਰਾ ਨਿਯੁਕਤ ਤਿੰਨ ਅਬਰਜ਼ਰਵਰਾਂ ਦੀ ਇੱਕ ਟੀਮ ਲਗਾਤਾਰ ਦੂਜੇ ਦਿਨ ਪੰਜਾਬ ਕਾਂਗਰਸ ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਤੋਂ ਫੀਡਬੈਕ ਇਕੱਠੀ ਕਰੇਗੀ। ਇਸ ਫੀਡਬੈਕ ਦਾ ਉਦੇਸ਼ ਸੂਬੇ 'ਚ ਪਾਰਟੀ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨਾ, ਸੰਗਠਨਾਤਮਕ ਕਮਜ਼ੋਰੀਆਂ ਨੂੰ ਸਮਝਣਾ ਤੇ ਆਉਣ ਵਾਲੀਆਂ ਚੋਣਾਂ ਲਈ ਇੱਕ ਮਜ਼ਬੂਤ ਰਣਨੀਤੀ ਤਿਆਰ ਕਰਨਾ ਹੈ।
ਪੰਜਾਬ ਕਾਂਗਰਸ ਦੀ ਮੀਟਿੰਗ ਦੀ ਪੁਰਾਣੀ ਤਸਵੀਰ
ਦਿੱਲੀ ‘ਚ ਪੰਜਾਬ ਕਾਂਗਰਸ ‘ਤੇ ਮੰਥਨ ਦਾ ਅੱਜ ਦੂਜਾ ਦਿਨ ਹੈ। ਪੰਜਾਬ ਲਈ ਪਾਰਟੀ ਵੱਲੋਂ ਨਿਯੁਕਤ 3 ਆਬਜ਼ਰਵਰ ਅੱਜ ਪੰਜਾਬ ਦੇ ਵਿਧਾਇਕ ਤੋਂ ਫੀਡਬੈਕ ਲੈਣਗੇ। ਇਸ ਤੋਂ ਪਹਿਲਾਂ ਬੀਤੇ ਦਿਨ ਇਨ੍ਹਾਂ ਆਬਰਜ਼ਰਵਰਾਂ ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਸੀ ਤੇ ਫੀਡਬੈਕ ਹਾਸਲ ਕੀਤਾ। ਦੱਸ ਦੇਈਏ ਕਿ ਪਾਰਟੀ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਇਹ ਵਿਚਾਰ-ਵਟਾਂਦਰਾ ਕਰ ਰਹੀ ਹੈ।
ਪਾਰਟੀ ਹਾਈ ਕਮਾਂਡ ਦੁਆਰਾ ਨਿਯੁਕਤ ਤਿੰਨ ਅਬਰਜ਼ਰਵਰਾਂ ਦੀ ਇੱਕ ਟੀਮ ਲਗਾਤਾਰ ਦੂਜੇ ਦਿਨ ਪੰਜਾਬ ਕਾਂਗਰਸ ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਤੋਂ ਫੀਡਬੈਕ ਇਕੱਠੀ ਕਰੇਗੀ। ਇਸ ਫੀਡਬੈਕ ਦਾ ਉਦੇਸ਼ ਸੂਬੇ ‘ਚ ਪਾਰਟੀ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨਾ, ਸੰਗਠਨਾਤਮਕ ਕਮਜ਼ੋਰੀਆਂ ਨੂੰ ਸਮਝਣਾ ਤੇ ਆਉਣ ਵਾਲੀਆਂ ਚੋਣਾਂ ਲਈ ਇੱਕ ਮਜ਼ਬੂਤ ਰਣਨੀਤੀ ਤਿਆਰ ਕਰਨਾ ਹੈ।
ਕਾਂਗਰਸ ਲੀਡਰਸ਼ਿਪ ਦੁਆਰਾ ਨਿਯੁਕਤ ਤਿੰਨ ਮੈਂਬਰੀ ਨਿਗਰਾਨ ਟੀਮ ਵਿੱਚ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਸ਼ਾਮਲ ਹਨ। ਤਿੰਨ ਦਿਨਾਂ ਦੇ ਮੀਟਿੰਗਾਂ ਦੇ ਦੌਰ ਦੌਰਾਨ, ਟੀਮ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ, ਮੌਜੂਦਾ ਤੇ ਸਾਬਕਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਸੀਨੀਅਰ ਨੇਤਾਵਾਂ ਨਾਲ ਵਿਅਕਤੀਗਤ ਗੱਲਬਾਤ ਕਰ ਰਹੀ ਹੈ। ਪਹਿਲੇ ਦਿਨ, ਨਿਗਰਾਨਾਂ ਨੇ ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਸੂਬੇ ਦੇ ਰਾਜਨੀਤਿਕ ਦ੍ਰਿਸ਼, ਸੰਗਠਨਾਤਮਕ ਚੁਣੌਤੀਆਂ ਤੇ ਚੋਣ ਸੰਭਾਵਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।
ਪੰਜਾਬ ਕਾਂਗਰਸ ਦੇ ਅੰਦਰ ਸੰਗਠਨਾਤਮਕ ਪੁਨਰਗਠਨ ਤੇ ਲੀਡਰਸ਼ਿਪ ‘ਚ ਤਬਦੀਲੀ ਬਾਰੇ ਚਰਚਾ ਕਾਫ਼ੀ ਸਮੇਂ ਤੋਂ ਚੱਲ ਰਹੀ ਹੈ। ਹਾਲਾਂਕਿ, ਪਾਰਟੀ ਹਾਈਕਮਾਂਡ ਪਹਿਲਾਂ ਹੀ ਦੋ ਮੌਕਿਆਂ ‘ਤੇ ਸਪੱਸ਼ਟ ਕਰ ਚੁੱਕੀ ਹੈ ਕਿ ਇਸ ਵੇਲੇ ਕਿਸੇ ਵੀ ਵੱਡੇ ਲੀਡਰਸ਼ਿਪ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ। ਇਸ ਦੇ ਬਾਵਜੂਦ, ਆਗੂਆਂ ‘ਚ ਲਗਾਤਾਰ ਚਰਚਾ ਚੱਲ ਰਹੀ ਹੈ ਕਿ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੋਵੇਗੀ।
ਬੀਤੇ ਦਿਨ ਦੀ ਮੀਟਿੰਗ ਤੋਂ ਬਾਅਦ ਕੀ ਬੋਲੇ ਆਗੂ?
ਬੀਤੇ ਦਿਨ ਮੀਟਿੰਗ ਤੋਂ ਬਾਅਦ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਨਿਰੀਖਕਾਂ ਨੂੰ ਸਲਾਹ ਦਿੱਤੀ ਹੈ ਕਿ ਪਾਰਟੀ ਹਾਈਕਮਾਂਡ ਨੂੰ ਜਲਦੀ ਤੋਂ ਜਲਦੀ ਕੋਈ ਵੀ ਜ਼ਰੂਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਘੱਟ ਸਮਾਂ ਬਚਿਆ ਹੈ ਤੇ ਰਾਜਨੀਤਿਕ ਮਾਹੌਲ ਨੂੰ ਦੇਖਦੇ ਹੋਏ, ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਵੀ ਹੋ ਸਕਦੀਆਂ ਹਨ। ਅਜਿਹੇ ਹਾਲਾਤ ‘ਚ, ਕਾਂਗਰਸ ਨੂੰ ਪੂਰੀ ਤਰ੍ਹਾਂ ਸੰਗਠਿਤ ਢੰਗ ਨਾਲ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ
ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਨੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਸਮੀਖਿਆ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲਦੀ ਹੀ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਸ ਦੌਰਾਨ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਜ਼ਿਕਰ ਕੀਤਾ ਕਿ ਅਬਜ਼ਰਵਰਾਂ ਨੇ ਪੰਜਾਬ ਦੇ ਰਾਜਨੀਤਿਕ ਮਾਹੌਲ ਤੇ ਵੱਖ-ਵੱਖ ਨੇਤਾਵਾਂ ਦੀਆਂ ਭੂਮਿਕਾਵਾਂ ਬਾਰੇ ਵਿਸਥਾਰਪੂਰਵਕ ਫੀਡਬੈਕ ਇਕੱਠਾ ਕੀਤਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਸੰਗਠਨ ਤੇ ਲੀਡਰਸ਼ਿਪ ਨਾਲ ਸਬੰਧਤ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।
