ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ
ਸਚਿਨ ਪਾਇਲਟ ਨੇ ਕਿਹਾ ਕਿ ਸਾਂਝੀ ਮਿਹਨਤ, ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ 'ਚ ਮੁੜ ਸੱਤਾ 'ਚ ਵਾਪਸੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਦੇ ਨਾਲ-ਨਾਲ ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਨੇ ਅੱਜ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਾਇਲਟ ਨੇ ਕਿਹਾ ਕਿ ਸਾਂਝੀ ਮਿਹਨਤ, ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ ‘ਚ ਮੁੜ ਸੱਤਾ ‘ਚ ਵਾਪਸੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਦੇ ਨਾਲ-ਨਾਲ ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
आज सुबह नेता प्रतिपक्ष @RahulGandhi जी और महासचिव @priyankagandhi जी से मुलाकात की और पंजाब का दायित्व सौंपने के लिए उनका आभार व्यक्त किया।
मुझे पूरा विश्वास है कि सामूहिक मेहनत, सशक्त संगठन और कार्यकर्ताओं की ऊर्जा के साथ मिलकर कांग्रेस की पंजाब में सत्ता में वापसी होगी। pic.twitter.com/x7ArvhWBOk — Sachin Pilot (@SachinPilot) September 8, 2026
ਰਾਜਾ ਵੜਿੰਗ ਵੀ ਕਰ ਚੁੱਕੇ ਹਨ ਪਾਇਲਟ ਨਾਲ ਮੁਲਾਕਾਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਸੀ। ਦੋਵਾਂ ਆਗੂਆਂ ਵਿਚਾਲੇ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਚਰਚਾ ਹੋਈ।
आज @INCPunjab के नवनियुक्त महासचिव प्रभारी @SachinPilot जी से मुलाकात कर उन्हें इस महत्वपूर्ण जिम्मेदारी के लिए हार्दिक बधाई एवं शुभकामनाएं दीं। हमें पूर्ण विश्वास है कि उनके अनुभवी नेतृत्व में पंजाब कांग्रेस और अधिक मजबूत होगी और 2027 में पंजाब में कांग्रेस की सरकार बनेगी। pic.twitter.com/nvvl2kCtPM
— Amarinder Singh Raja Warring (@RajaBrar_INC) September 7, 2026ਇਹ ਵੀ ਪੜ੍ਹੋ
ਜਲਦ ਪੰਜਾਬ ਦਾ ਦੌਰਾ ਕਰ ਸਕਦੇ ਹਨ ਪਾਇਲਟ
ਸੂਤਰਾਂ ਮੁਤਾਬਕ ਸਚਿਨ ਪਾਇਲਟ ਜਲਦ ਹੀ ਪੰਜਾਬ ਦਾ ਦੌਰਾ ਕਰ ਸਕਦੇ ਹਨ। ਆਪਣੇ ਪਹਿਲੇ ਦੌਰੇ ਦੌਰਾਨ ਉਹ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂਆਂ, ਮੌਜੂਦਾ ਵਿਧਾਇਕਾਂ, ਸਾਬਕਾ ਮੰਤਰੀਆਂ ਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਸਕਦੇ ਹਨ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤੇ ਸੰਗਠਨਾਤਮਕ ਰੋਡਮੈਪ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
ਭੁਪੇਸ਼ ਬਘੇਲ ਦੀ ਥਾਂ ਮਿਲੀ ਪੰਜਾਬ ਦੀ ਜ਼ਿੰਮੇਵਾਰੀ
ਕਾਂਗਰਸ ਹਾਈਕਮਾਨ ਨੇ 5 ਸਤੰਬਰ ਨੂੰ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਸੀ। ਬਘੇਲ ਨੂੰ ਹੁਣ ਅਸਾਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਫੈਸਲਾ ਪੰਜਾਬ ਕਾਂਗਰਸ ‘ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਦੌਰਾਨ ਲਿਆ ਗਿਆ ਹੈ।
ਧੜੇਬੰਦੀ ਖ਼ਤਮ ਕਰਨਾ ਪਾਇਲਟ ਲਈ ਸਭ ਤੋਂ ਵੱਡੀ ਚੁਣੌਤੀ
ਸਚਿਨ ਪਾਇਲਟ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਕੇ ਆਗੂਆਂ ਅਤੇ ਵਰਕਰਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਨ ਦੀ ਹੋਵੇਗੀ। ਪਾਰਟੀ ‘ਚ ਰਾਜਾ ਵੜਿੰਗ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜਿਆਂ ਵਿਚਾਲੇ ਮਤਭੇਦ ਲੰਮੇ ਸਮੇਂ ਤੋਂ ਚਰਚਾ ‘ਚ ਰਹੇ ਹਨ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਪੰਜਾਬ ‘ਚ ਆਪਣਾ ਸੰਗਠਨ ਮਜ਼ਬੂਤ ਕਰਨਾ ਤੇ ਆਗੂਆਂ ਵਿਚਾਲੇ ਏਕਤਾ ਕਾਇਮ ਕਰਨਾ ਅਹਿਮ ਹੋਵੇਗਾ। ਪਾਇਲਟ ਨੂੰ ਨਾ ਸਿਰਫ਼ ਸੀਨੀਅਰ ਆਗੂਆਂ ਵਿਚਾਲੇ ਮਤਭੇਦ ਦੂਰ ਕਰਨੇ ਪੈਣਗੇ, ਸਗੋਂ ਜ਼ਮੀਨੀ ਪੱਧਰ ‘ਤੇ ਪਾਰਟੀ ਵਰਕਰਾਂ ਨੂੰ ਵੀ ਮੁੜ ਸਰਗਰਮ ਕਰਨਾ ਹੋਵੇਗਾ।


