AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“Go Back Baghel” ਤੋਂ “Welcome Pilot”, ਪੰਜਾਬ ਕਾਂਗਰਸ ‘ਚ ਬਦਲਾਅ ਤੋਂ ਚੰਨੀ ਧੜਾ ਖੁਸ਼

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਦੀ ਨਿਯੁਕਤੀ 'ਤੇ ਚਰਨਜੀਤ ਸਿੰਘ ਚੰਨੀ ਨੇ ਲਿਖਿਆ- "ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਵਜੋਂ ਨਿਯੁਕਤੀ ਤੇ ਸ੍ਰੀ ਸਚਿਨ ਪਾਇਲਟ ਜੀ ਦਾ ਨਿੱਘਾ ਸਵਾਗਤ ਹੈ। ਇਸ ਅਹਿਮ ਫ਼ੈਸਲੇ ਲਈ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ। ਜੀ ਆਇਆਂ ਨੂੰ, ਸਚਿਨ ਪਾਇਲਟ।"

Go Back Baghel ਤੋਂ Welcome Pilot, ਪੰਜਾਬ ਕਾਂਗਰਸ 'ਚ ਬਦਲਾਅ ਤੋਂ ਚੰਨੀ ਧੜਾ ਖੁਸ਼
ramandeep
| Updated On: 06 Sep 2026 11:00 AM IST
Share

ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਭੂਪੇਸ਼ ਬਘੇਲ ਦੀ ਥਾਂ ‘ਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਇੰਚਾਰਜ ਬਣਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਧੜਾ ਜੋ ਕਿ ਭੂਪੇਸ਼ ਬਘੇਲ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪਿਛਲੇ ਕੁਝ ਸਮੇਂ ਤੋਂ ਦੂਰੀ ਬਣਾਏ ਹੋਏ ਹੈ, ਹੁਣ ਇਸ ਫੈਸਲੇ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਚੰਨੀ ਨੇ ਸਚਿਨ ਪਾਇਲਟ ਦੀ ਇਸ ਨਿਯੁਕਤੀ ‘ਤੇ ਖੁਸ਼ੀ ਜ਼ਾਹਰ ਕੀਤੀ ਹੈ ਤੇ ਉਨ੍ਹਾਂ ਦਾ ‘ਜੀ ਆਇਆ ਨੂੰ’ ਕਹਿ ਕੇ ਸਵਾਗਤ ਕੀਤਾ ਹੈ।

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਦੀ ਨਿਯੁਕਤੀ ‘ਤੇ ਚਰਨਜੀਤ ਸਿੰਘ ਚੰਨੀ ਨੇ ਲਿਖਿਆ- “ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਵਜੋਂ ਨਿਯੁਕਤੀ ‘ਤੇ ਸ੍ਰੀ ਸਚਿਨ ਪਾਇਲਟ ਜੀ ਦਾ ਨਿੱਘਾ ਸਵਾਗਤ ਹੈ। ਇਸ ਅਹਿਮ ਫ਼ੈਸਲੇ ਲਈ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ। ਜੀ ਆਇਆਂ ਨੂੰ, ਸਚਿਨ ਪਾਇਲਟ।”

ਹਾਲਾਂਕਿ, ਇਹ ਸੰਦੇਸ਼ ਲਿਖਣ ਲਈ ਚਰਨਜੀਤ ਸਿੰਘ ਚੰਨੀ ਨੂੰ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪਿਆ ਹੈ। ਚੰਨੀ ਧੜਾ ਸਾਬਕਾ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰੋਗਰਾਮਾਂ ਤੋਂ ਲਗਾਤਾਰ ਦੂਰੀ ਬਣਾਏ ਹੋਏ ਸੀ, ਜਿਸ ਤੋਂ ਬਾਅਦ ਹਾਈਕਮਾਂਡ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬਿਨਾਂ ਕੋਈ ਬਦਲਾਅ ਦੇ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ, ਜੋ ਕਿ ਨਾਕਾਮ ਹੀ ਰਹੀ।

ਪੰਜਾਬ ਕਾਂਗਰਸ ਵਿਚਕਾਰ ਤਾਲਮੇਲ ਬਣਾਉਣ ਲਈ ਭੂਪੇਸ਼ ਬਘੇਲ ਨੇ ਲਗਾਤਾਰ ਪੰਜਾਬ ਦੇ ਕਈ ਦੌਰੇ ਕੀਤੇ। ਇੱਥੋਂ ਤੱਕ ਕਿ ਸਭ ਚੀਜ਼ਾਂ ਦਰਕਿਨਾਰ ਕਰਕੇ ‘ਹਰ ਬੂਥ-ਕਾਂਗਰਸ ਮਜ਼ਬੂਤ’ ਮੁਹਿੰਮ ਵੀ ਚਲਾਈ ਗਈ। ਇਸ ਦੌਰਾਨ ਤਾਲਮੇਲ ਬਣਾਉਣ ‘ਚ ਸਫ਼ਲਤਾ ਤਾਂ ਦੂਰ ਦੀ ਗੱਲ ਰਹੀ, ਬਘੇਲ ਨੂੰ ਖ਼ੁਦ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਚੰਨੀ ਬਨਾਮ ਵੜਿੰਗ ‘ਚ ਪੱਖਪਾਤੀ ਬਘੇਲ?

ਭੂਪੇਸ਼ ਬਘੇਲ ਦੇ ਪੰਜਾਬ ਦੌਰਿਆਂ ਦੌਰਾਨ ਚੰਨੀ ਸਮਰਥਕਾਂ ਨੇ ਬਘੇਲ ਤੇ ਰਾਜਾ ਵੜਿੰਗ ਦਾ ਖੁਲ੍ਹ ਕੇ ਵਿਰੋਧ ਕੀਤਾ। ਹਾਲਾਂਕਿ, ਚੰਨੀ ਧੜਾ ਮੁੱਖ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨਗੀ ਦੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਨਾਖੁਸ਼ ਸੀ। ਇਸ ਵਿਚਕਾਰ ਜਦੋਂ ਇਸ ਨੂੰ ਸੁਲਝਾਉਣ ਲਈ ਬਘੇਲ ਨੂੰ ਭੇਜਿਆ ਗਿਆ ਤਾਂ ਉਨ੍ਹਾਂ ‘ਤੇ ਪੱਖਪਾਤੀ ਹੋਣ ਦੇ ਇਲਜ਼ਾਮ ਲੱਗੇ। ਚੰਨੀ ਧੜੇ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਭੂਪੇਸ਼ ਬਘੇਲ ਨੇ ਜ਼ਮੀਨੀ ਹਕੀਕਤ ਹਾਈ ਕਮਾਂਡ ਨੂੰ ਨਹੀਂ ਦੱਸੀ।

‘Go Back Baghel’ ਦੇ ਪੋਸਟਰ

ਇਸ ਦੌਰਾਨ ਬਘੇਲ ਨੂੰ “ਹਰ ਬੂਥ- ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਖ਼ੁਦ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭੂਪੇਸ਼ ਬਘੇਲ ਦੇ ਮੁਕਤਸਰ ਤੇ ਬਠਿੰਡਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਵਿਰੋਧ ‘ਚ ਸ਼ਹਿਰ ਦੀਆਂ ਸੜਕਾਂ ‘ਤੇ ਪੋਸਟਰ ਤੇ ਵੱਡੇ ਫਲੈਕਸ ਲੱਗੇ ਨਜ਼ਰ ਆਏ। ਮੁਕਤਸਰ ‘ਚ ਲੱਗੇ ਪੋਸਟਰਾਂ ‘ਚ ਭੂਪੇਸ਼ ਬਘੇਲ ਨੂੰ ਬ੍ਰਿਟਿਸ਼ ਰਾਜ ਦੇ ਅਧਿਕਾਰੀ ਦੀ ਵਰਦੀ ‘ਚ ਦਰਸਾਇਆ ਗਿਆ ਹੈ ਤੇ ਥੱਲੇ ‘Go Back Baghel’ ਲਿਖਿਆ ਗਿਆ ਸੀ। ਇਹ ਪੋਸਟਰ ਆਜ਼ਾਦੀ ਤੋਂ ਪਹਿਲਾਂ ‘Simon Go Back’ ਅੰਦੋਲਨ ਦੀ ਤਰਜ਼ ‘ਤੇ ਤਿਆਰ ਕੀਤੇ ਗਏ ਸਨ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...