AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕਾਂਗਰਸ ਦੀ ਨਵੀਂ ਲਿਸਟ ਜਾਰੀ, ਰਾਜਾ ਵੜਿੰਗ ਹੀ ਰਹਿਣਗੇ ਪ੍ਰਧਾਨ; ਪ੍ਰਤਾਪ ਬਾਜਵਾ ਵਿਰੋਧੀ ਧਿਰ ਦੇ ਆਗੂ ਬਰਕਰਾਰ

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਹੀ ਰਹਿਣਗੇ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਪੰਜਾਬ ਕਾਂਗਰਸ ਦੀ ਨਵੀਂ ਲਿਸਟ ਜਾਰੀ, ਰਾਜਾ ਵੜਿੰਗ ਹੀ ਰਹਿਣਗੇ ਪ੍ਰਧਾਨ; ਪ੍ਰਤਾਪ ਬਾਜਵਾ ਵਿਰੋਧੀ ਧਿਰ ਦੇ ਆਗੂ ਬਰਕਰਾਰ
amanpreet-kaur
| Updated On: 02 Jul 2026 11:20 AM IST
Share

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਹੀ ਰਹਿਣਗੇ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਕਾਂਗਰਸ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਧਾਇਕ ਦਲ ਦੇ ਆਗੂ ਬਣੇ ਰਹਿਣਗੇ।

ਇਸ ਤੋਂ ਇਲਾਵਾ, ਇਲੈਕਸ਼ਨ ਮੈਨੇਜਮੈਂਟ ਐਂਡ ਕੋ-ਆਰਡੀਨੇਸ਼ਨ ਕਮੇਟੀ ਦਾ ਚੇਅਰਪਰਸਨ ਵਿਜੇ ਇੰਦਰ ਸਿੰਗਲਾ ਨੂੰ ਲਗਾਇਆ ਗਿਆ ਹੈ। ਕੋਰ ਕਮੇਟੀ ਦਾ ਚੇਅਰਪਰਸਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਡਾ. ਅਮਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।

ਤਿੰਨ ਕਾਰਜਕਾਰੀ ਪ੍ਰਧਾਨ ਨਿਯੁਕਤ

ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ 3 ਨਵੇਂ ਵਰਕਿੰਗ ਪ੍ਰੈਜ਼ੀਡੈਂਟ ਲਗਾਏ ਗਏ ਹਨ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਪੂਰਵ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਜਗ੍ਹਾ ਦਿੱਤੀ ਗਈ ਹੈ।

ਕੈਂਪੇਨ ਕਮੇਟੀ ਵਿੱਚ 3 ਕੋ-ਚੇਅਰਪਰਸਨ ਸ਼ਾਮਲ

ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕੈਂਪੇਨ ਕਮੇਟੀ ਵਿੱਚ 3 ਕੋ-ਚੇਅਰਪਰਸਨ ਲਗਾਏ ਗਏ ਹਨ। ਇਸ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ राणा ਗੁਰਜੀਤ ਸਿੰਘ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਸ਼ਾਮਲ ਕੀਤਾ ਗਿਆ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...