ਪੰਜਾਬ ਕਾਂਗਰਸ ਦੀ ਨਵੀਂ ਲਿਸਟ ਜਾਰੀ, ਰਾਜਾ ਵੜਿੰਗ ਹੀ ਰਹਿਣਗੇ ਪ੍ਰਧਾਨ; ਪ੍ਰਤਾਪ ਬਾਜਵਾ ਵਿਰੋਧੀ ਧਿਰ ਦੇ ਆਗੂ ਬਰਕਰਾਰ

Updated On: 

01 Jul 2026 20:06 PM IST

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਹੀ ਰਹਿਣਗੇ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਪੰਜਾਬ ਕਾਂਗਰਸ ਦੀ ਨਵੀਂ ਲਿਸਟ ਜਾਰੀ, ਰਾਜਾ ਵੜਿੰਗ ਹੀ ਰਹਿਣਗੇ ਪ੍ਰਧਾਨ; ਪ੍ਰਤਾਪ ਬਾਜਵਾ ਵਿਰੋਧੀ ਧਿਰ ਦੇ ਆਗੂ ਬਰਕਰਾਰ
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਆਪਣੀਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਹੀ ਰਹਿਣਗੇ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਧਾਇਕ ਦਲ ਦੇ ਆਗੂ ਬਣੇ ਰਹਿਣਗੇ। ਇਸ ਤੋਂ ਇਲਾਵਾ, ਇਲੈਕਸ਼ਨ ਮੈਨੇਜਮੈਂਟ ਐਂਡ ਕੋ-ਆਰਡੀਨੇਸ਼ਨ ਕਮੇਟੀ ਦਾ ਚੇਅਰਪਰਸਨ ਵਿਜੇ ਇੰਦਰ ਸਿੰਗਲਾ ਨੂੰ ਲਗਾਇਆ ਗਿਆ ਹੈ। ਕੋਰ ਕਮੇਟੀ ਦਾ ਚੇਅਰਪਰਸਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਡਾ. ਅਮਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।

ਤਿੰਨ ਕਾਰਜਕਾਰੀ ਪ੍ਰਧਾਨ ਨਿਯੁਕਤ

ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ 3 ਨਵੇਂ ਵਰਕਿੰਗ ਪ੍ਰੈਜ਼ੀਡੈਂਟ ਲਗਾਏ ਗਏ ਹਨ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਪੂਰਵ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਜਗ੍ਹਾ ਦਿੱਤੀ ਗਈ ਹੈ।

ਕੈਂਪੇਨ ਕਮੇਟੀ ਵਿੱਚ 3 ਕੋ-ਚੇਅਰਪਰਸਨ ਸ਼ਾਮਲ

ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕੈਂਪੇਨ ਕਮੇਟੀ ਵਿੱਚ 3 ਕੋ-ਚੇਅਰਪਰਸਨ ਲਗਾਏ ਗਏ ਹਨ। ਇਸ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ राणा ਗੁਰਜੀਤ ਸਿੰਘ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਸ਼ਾਮਲ ਕੀਤਾ ਗਿਆ ਹੈ।
Follow Us