AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਕਾਂਗਰਸ ‘ਚ ਸਾਈਡਲਾਈਨ ਕਰਨ ਤੋਂ ਨਾਰਾਜ਼ ਮਨੀਸ਼ ਤਿਵਾਰੀ ਨੇ ਕੱਢੀ ਭੜਾਸ, ਚੰਨੀ ਨੇ ਸੱਦੀ ਬੈਠਕ, ਰੰਧਾਵਾ ਵੀ ਨਾਖੁਸ਼

Punjab Congress Clash: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਬੀਤੇ ਦਿਨੀਂ ਆਪਣੀਆਂ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ। ਇਸ ਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਹੀ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਮੁੜ ਤੋਂ ਸੀਨੀਅਰ ਆਗੂਆਂ 'ਚ ਨਰਾਜਗੀ ਦਿਖਾਈ ਦੇ ਰਹੀ ਹੈ।

ਪੰਜਾਬ ਕਾਂਗਰਸ 'ਚ ਸਾਈਡਲਾਈਨ ਕਰਨ ਤੋਂ ਨਾਰਾਜ਼ ਮਨੀਸ਼ ਤਿਵਾਰੀ ਨੇ ਕੱਢੀ ਭੜਾਸ, ਚੰਨੀ ਨੇ ਸੱਦੀ ਬੈਠਕ, ਰੰਧਾਵਾ ਵੀ ਨਾਖੁਸ਼
kusum-chopra
| Updated On: 02 Jul 2026 16:54 PM IST
Share

ਪੰਜਾਬ ਕਾਂਗਰਸ ਵਿੱਚ ਹਾਈਕਮਾਂਡ ਵਿੱਚ ਬਦਲਾਅ ਤੋਂ ਬਾਅਦ ਨਾਰਾਜ਼ਗੀ ਵਧ ਗਈ ਹੈ। ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਨੂੰ ਲਾਂਭੇ ਕੀਤੇ ਜਾਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲਿਖਿਆ, “ਕਾਸ਼ ਮੇਰੇ ਕੋਲ ਵਿਅਕਤੀਆਂ ਅਤੇ ਸੰਸਥਾਵਾਂ ਦੀ ਅਸੁਰੱਖਿਆ (ਹੀਣਭਾਵਨਾ) ਦਾ ਕੋਈ ਪ੍ਰਤੀਰੋਧਕ (ਐਂਟੀਡੋਟ) ਹੁੰਦਾ।”

ਹਾਲਾਂਕਿ, ਇੰਡੀਅਨ ਨੈਸ਼ਨਲ ਕਾਂਗਰਸ ਨੇ ਪਿਛਲੇ 45 ਸਾਲਾਂ ਵਿੱਚ ਮੈਨੂੰ ਬਹੁਤ ਕੁਝ ਦਿੱਤਾ ਹੈ, ਅਤੇ ਮੈਂ ਆਪਣੀ ਜਵਾਨੀ ਦੇ ਦਹਾਕੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਜੋ ਹੋਵੇਗਾ, ਸੋ ਹੋਵੇਗਾ…

ਉੱਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੀ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਨਾਰਾਜ਼ ਹੋ ਗਏ ਹਨ। ਇਸੇ ਕਰਕੇ ਦੋਵਾਂ ਆਗੂਆਂ ਨੇ ਅਹੁਦਾ ਮਿਲਣ ਤੋਂ ਬਾਅਦ ਅਜੇ ਤੱਕ ਹਾਈਕਮਾਂਡ ਦਾ ਧੰਨਵਾਦ ਨਹੀਂ ਕੀਤਾ ਹੈ, ਅਤੇ ਸੋਸ਼ਲ ਮੀਡੀਆ ‘ਤੇ ਵੀ ਪੋਸਟ ਨਹੀਂ ਕੀਤੀ ਹੈ। ਇੱਥੋਂ ਤੱਕ ਕਿ ਚੰਨੀ ਨੇ ਕੱਲ੍ਹ ਸਵੇਰੇ 11 ਵਜੇ ਆਪਣੇ ਘਰ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾ ਲਈ ਹੈ। ਤਾਜ਼ਾ ਬਦਲਾਅ ਵਿੱਚ, ਕਾਂਗਰਸ ਨੇ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸੁਖਜਿੰਦਰ ਰੰਧਾਵਾ ਨੂੰ ਟਿਕਟ-ਵੰਡ ਕੋਰ ਕਮੇਟੀ ਦਾ ਚੇਅਰਮੈਨ ਬਣਾ ਕੇ ਉਨ੍ਹਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਕਾਂਗਰਸ ਸੂਤਰਾਂ ਅਨੁਸਾਰ, ਲਗਭਗ 10-15 ਸੀਨੀਅਰ ਪਾਰਟੀ ਆਗੂ ਨਵੀਂ ਟੀਮ ਦੇ ਗਠਨ ਤੋਂ ਜਿਆਦਾ ਨਾਰਾਜ਼ ਹਨ। ਉਹ ਵੜਿੰਗ ਖਿਲਾਫ ਉਸੇ ਤਰ੍ਹਾਂ ਮੁਹਿੰਮ ਸ਼ੁਰੂ ਕਰ ਸਕਦੇ ਹਨ ਜਿਵੇਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਲਈ 2021 ਦੀ ਮੁਹਿੰਮ ਚਲਾਈ ਸੀ।

ਚੰਨੀ-ਰੰਧਾਵਾ ਵੀ ਨਰਾਜ!

ਚਰਨਜੀਤ ਚੰਨੀ ਖੁਦ ਪ੍ਰਧਾਨ ਦਾ ਅਹੁਦਾ ਚਾਹੁੰਦੇ ਸਨ। ਕਾਂਗਰਸ ਦੇ ਅੰਦਰੂਨੀ ਸੂਤਰਾਂ ਅਨੁਸਾਰ, ਇਸ ‘ਤੇ ਸਹਿਮਤੀ ਬਣ ਗਈ ਸੀ, ਪਰ ਆਖਰੀ ਸਮੇਂ ‘ਤੇ, ਜੱਟ ਸਿੱਖਾਂ ਦੀ ਨਾਰਾਜ਼ਗੀ ਤੋਂ ਡਰਦੇ ਹੋਏ, ਕਾਂਗਰਸ ਨੇ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣਾਈ ਰੱਖਣ ਦਾ ਫੈਸਲਾ ਕੀਤਾ। ਉੱਧਰ, ਰੰਧਾਵਾ ਕਥਿਤ ਤੌਰ ‘ਤੇ ਇਸ ਲਈ ਨਾਰਾਜ਼ ਹਨ ਕਿਉਂਕਿ ਜੇਕਰ ਕਿਸੇ ਜੱਟ ਸਿੱਖ ਨੂੰ ਹੀ ਪ੍ਰਧਾਨ ਨਿਯੁਕਤ ਕਰਨਾ ਸੀ, ਤਾਂ ਉਨ੍ਹਾਂ ਨੂੰ ਕਿਉਂ ਨਹੀਂ ਨਿਯੁਕਤ ਕੀਤਾ ਗਿਆ? ਇਸ ਤੋਂ ਪਹਿਲਾਂ 2021 ਵਿੱਚ, ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ, ਹਾਈ ਕਮਾਂਡ ਦੀ ਪ੍ਰਵਾਨਗੀ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਸੀ।

ਉੱਦੋਂ, ਇਹ ਅਹੁਦਾ ਚਰਨਜੀਤ ਚੰਨੀ ਨੂੰ ਦੇ ਦਿੱਤਾ ਗਿਆ ਸੀ। ਤਾਜ਼ਾ ਬਦਲਾਅ ਵਿੱਚ, ਕਾਂਗਰਸ ਨੇ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸੁਖਜਿੰਦਰ ਰੰਧਾਵਾ ਨੂੰ ਟਿਕਟ ਵੰਡ ਲਈ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਬਿੱਟੂ ਬੋਲੇ, “ਜਿਨ੍ਹਾਂ ਨੂੰ ਥਾਂ ਨਹੀਂ ਮਿਲੀ, ਉਹ ਆਪਣੇ ਆਪ ਨੂੰ ਕਾਂਗਰਸੀ ਨਾ ਸਮਝਣ”

ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕੀਤਾ ਕਿ ਜਿਨ੍ਹਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਥਾਂ ਨਹੀਂ ਮਿਲੀ ਹੈ, ਉਹ ਆਪਣੇ ਆਪ ਨੂੰ ਕਾਂਗਰਸੀ ਨਾ ਸਮਝਣ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਕੋ- ਚੇਅਰਮੈਨ ਅਤੇ ਹੋਰ ਅਹੁਦੇ ਨਿਯੁਕਤ ਕੀਤੇ ਗਏ ਹਨ। ਹੋਰ ਕੋਈ ਅਹੁਦਾ ਨਹੀਂ ਦਿੱਤਾ ਗਿਆ ਹੈ। ਬਿੱਟੂ ਨੇ ਕਿਹਾ ਕਿ ਜਿਆਦਾਤਰ ਲੋਕਾਂ ਨੇ ਚੰਨੀ ਨੂੰ ਪ੍ਰਾਧਾਨ ਬਣਾਉਣ ਲਈ ਹਾਈਕਮਾਂਡ ਨੂੰ ਚਿੱਠੀ ਲਿਖੀ। ਹੁਣ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਨਾਲ ਉਹ ਵੜਿੰਗ ਨਾਲ ਕਿਵੇਂ ਕੰਮ ਕਰਨਗੇ? ਬਿੱਟੂ ਨੇ ਦਾਅਵਾ ਕੀਤਾ ਕਿ ਸੀਨੀਅਰ ਕਾਂਗਰਸੀ ਆਗੂ ਇਸ ਤੋਂ ਨਾਖੁਸ਼ ਹਨ।

ਕਾਂਗਰਸ ਵਿੱਚ ਮੁੜ ਬਣ ਰਹੇ 2022 ਵਰਗੇ ਹਾਲਾਤ!

ਕਾਂਗਰਸ ਵਿੱਚ ਜੋ ਹਾਲਾਤ 2022 ਵਿੱਚ ਪੰਜਾਬ ਵਿੱਚ ਹੋਏ ਸਨ, ਉਹ 2027 ਦੀਆਂ ਚੋਣਾਂ ਤੋਂ ਪਹਿਲਾਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ, ਪਰ ਹਾਈਕਮਾਂਡ ਨੇ ਇਨਕਾਰ ਕਰ ਦਿੱਤਾ ਸੀ। ਜਦੋਂ ਹਾਈਕਮਾਂਡ ਨੇ ਸੁਖਜਿੰਦਰ ਰੰਧਾਵਾ ਦਾ ਨਾਮ ਫਾਈਨਲ ਕੀਤਾ ਤਾਂ ਸਿੱਧੂ ਨਰਾਜ ਹੋ ਗਏ ਸਨ।

ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ ਜੱਟ ਸਿੱਖ ਮੁੱਖ ਮੰਤਰੀ ਬਣੇਗਾ ਤਾਂ ਮੈਂ ਬਣਾਂਗਾਂ ਨਹੀਂ ਤਾਂ ਕਿਸੇ ਦੂਜੇ ਭਾਈਚਾਰੇ ਤੋਂ ਸੀਐਮ ਬਣਾ ਦਿਓ। ਇਸ ਤੋਂ ਬਾਅਦ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਇਸ ਤੋਂ ਨਾਰਾਜ਼ ਹੋ ਕੇ ਨਵਜੋਤ ਸਿੱਧੂ ਘਰ ਬਹਿ ਗਏ। ਪੰਜਾਬ ਕਾਂਗਰਸ ਪ੍ਰਧਾਨ ਹੋਣ ਦੇ ਬਾਵਜੂਦ, ਉਨ੍ਹਾਂ ਨੇ ਕਿਤੇ ਵੀ ਪ੍ਰਚਾਰ ਵੀ ਨਹੀਂ ਕੀਤਾ।

ਰਾਜਾ ਵੜਿੰਗ ਇਸ ਸਮੇਂ ਸੂਬਾ ਪ੍ਰਧਾਨ ਦੇ ਅਹੁਦੇ ਤੇ ਨਿਯੁਕਤ ਹਨ। ਕਾਂਗਰਸ ਪਾਰਟੀ ਵਿੱਚ ਇਹ ਮੰਨਿਆ ਜਾਂਦਾ ਹੈ ਕਿ ਚੋਣਾਂ ਦੌਰਾਨ ਜੋ ਪ੍ਰਧਾਨ ਹੁੰਦਾ ਹੈ, ਉਹੀ ਮੁੱਖ ਮੰਤਰੀ ਬਣਦਾ ਹੈ। ਚੰਨੀ ਅਤੇ ਰੰਧਾਵਾ ਕਥਿਤ ਤੌਰ ‘ਤੇ ਨਾਰਾਜ਼ ਹਨ। ਇਹ ਸਪੱਸ਼ਟ ਹੈ ਕਿ 2022 ਵਿੱਚ ਨਵਜੋਤ ਸਿੱਧੂ ਵਾਂਗ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਆਗੂਆਂ ਦੀ ਭੂਮਿਕਾ ਵੀ ਸੀਮਤ ਹੋ ਸਕਦੀ ਹੈ। ਅੰਤ ਵਿੱਚ, ਇਸ ਦਾ ਨੁਕਸਾਨ ਕਾਂਗਰਸ ਨੂੰ ਹੀ ਹੋ ਸਕਦਾ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...