AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ 'ਚ ਖਿਲਾਰਾ ਵਧਦਾ ਦੇਖ ਕੇ ਪਾਰਟੀ ਨੂੰ ਭੁਪੇਸ਼ ਬਘੇਲ ਨੂੰ ਲਾਂਭੇ ਕਰਕੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਕੁਝ ਹੀ ਸਮੇਂ 'ਚ ਕਰੀਬ ਸਾਢੇ ਚਾਰ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ।

'ਕਾਂਗਰਸ 'ਚ ਵਧਿਆ ਖਿਲਾਰਾ',ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ
tv9-punjabi
| Updated On: 05 Oct 2026 12:36 PM IST
Share

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਦੇ ਅੰਦਰੂਨੀ ਹਾਲਾਤਾਂ ਤੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਈ ਸਵਾਲ ਚੁੱਕੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ‘ਚ ਖਿਲਾਰਾ ਵਧਦਾ ਦੇਖ ਕੇ ਪਾਰਟੀ ਨੂੰ ਭੁਪੇਸ਼ ਬਘੇਲ ਨੂੰ ਲਾਂਭੇ ਕਰਕੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਕੁਝ ਹੀ ਸਮੇਂ ‘ਚ ਕਰੀਬ ਸਾਢੇ ਚਾਰ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ।

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨੇ ਅੰਦਰੂਨੀ ਕਲੇਸ਼ ਕੀਤਾ ਜ਼ਾਹਰ

ਅਮਨ ਅਰੋੜਾ ਨੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਨਿਯੁਕਤੀ ਨੇ ਪਾਰਟੀ ਦੇ ਅੰਦਰ ਚੱਲ ਰਹੇ ਕਲੇਸ਼ ਨੂੰ ਜ਼ਾਹਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹ ਪਿਛਲੇ 4 ਦਿਨਾਂ ਤੋਂ ਦਿੱਲੀ ‘ਚ ਹਨ ਤੇ ਅਜੇ ਤੱਕ ਪੰਜਾਬ ਨਹੀਂ ਪਹੁੰਚੇ। ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਪਰਗਟ ਸਿੰਘ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਮੀਟਿੰਗ ਲਈ ਸਮਾਂ ਮੰਗ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਮੰਨ ਰਿਹਾ। ਉਨ੍ਹਾਂ ਕਿਹਾ ਇਸ ਗੱਲ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਦੀ ਲੀਡਰਸ਼ਿਪ ਦੇ ਲਈ ਪੰਜਾਬ ਲਈ ਕਿੰਨਾ ਮਹੱਤਵਪੂਰਨ ਹੈ। ਪਰਗਟ ਸਿੰਘ ਨੂੰ ਸਮਾਂ ਨਾ ਦੇਣ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਕਿੰਨੀ ਵੱਡੀ ਅਣਦੇਖੀ ਹੈ।

ਕਾਂਗਰਸੀ ਵਰਕਰਾਂ ਦੀ ਚੁੱਪੀ ‘ਤੇ ਵੀ ਚੁੱਕੇ ਸਵਾਲ

ਅਮਨ ਅਰੋੜਾ ਨੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਕਾਂਗਰਸੀ ਵਰਕਰਾਂ ਦੀ ਚੁੱਪੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਚੁੱਪੀ ਪਾਰਟੀ ਅੰਦਰ ਨਿਰਾਸ਼ਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰ ਚੱਲ ਰਹੇ ਬਦਲਾਅ ਤੇ ਲੀਡਰਸ਼ਿਪ ਨੂੰ ਲੈ ਕੇ ਬਣੀ ਸਥਿਤੀ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਨੂੰ ਆਪਣੇ ਅੰਦਰੂਨੀ ਮਸਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Follow Us
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......