AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਗਟ ਸਿੰਘ ਦੀ ਅੱਜ ਹੋਵੇਗੀ ਤਾਜਪੋਸ਼ੀ, ਸਚਿਨ ਪਾਇਲਟ ਰਹਿਣਗੇ ਮੌਜੂਦ; 2027 ਚੋਣਾਂ ‘ਚ ਰਾਹੁਲ ਗਾਂਧੀ ਹੋਣਗੇ ਕਾਂਗਰਸ ਦਾ ਚਿਹਰਾ

ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਮਤਭੇਦਾਂ ਤੇ ਧੜੇਬੰਦੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਪਰਗਟ ਸਿੰਘ ਲਈ ਸਭ ਤੋਂ ਵੱਡੀ ਚੁਣੌਤੀ ਵੱਖ-ਵੱਖ ਧੜਿਆਂ ਦੇ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣਾ ਅਤੇ ਪਾਰਟੀ 'ਚ ਆਪਸੀ ਤਾਲਮੇਲ ਵਧਾਉਣਾ ਹੋਵੇਗੀ। ਪਰਗਟ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪਾਰਟੀ ਦੇ ਆਗੂਆਂ ਨੂੰ ਨਿੱਜੀ ਸਿਆਸੀ ਇੱਛਾਵਾਂ ਤੋਂ ਉੱਪਰ ਉੱਠ ਕੇ ਸਮੂਹਿਕ ਲੀਡਰਸ਼ਿਪ ਨਾਲ ਕੰਮ ਕਰਨਾ ਪਵੇਗਾ।

ਪਰਗਟ ਸਿੰਘ ਦੀ ਅੱਜ ਹੋਵੇਗੀ ਤਾਜਪੋਸ਼ੀ, ਸਚਿਨ ਪਾਇਲਟ ਰਹਿਣਗੇ ਮੌਜੂਦ; 2027 ਚੋਣਾਂ 'ਚ ਰਾਹੁਲ ਗਾਂਧੀ ਹੋਣਗੇ ਕਾਂਗਰਸ ਦਾ ਚਿਹਰਾ
tv9-punjabi
| Updated On: 11 Oct 2026 08:14 AM IST
Share

ਪੰਜਾਬ ਕਾਂਗਰਸ ‘ਚ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਅੱਜ ਐਤਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਸਮਾਗਮ ਨੂੰ ਪਾਰਟੀ ਅੰਦਰ ਏਕਤਾ ਕਾਇਮ ਕਰਨ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਪਰਗਟ ਸਿੰਘ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਪਾਰਟੀ ਦੀ ਭਵਿੱਖੀ ਰਣਨੀਤੀ ਤੇ ਸਮੂਹਿਕ ਲੀਡਰਸ਼ਿਪ ਨੂੰ ਲੈ ਕੇ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਪਹੁੰਚੇ ਪਰਗਟ ਸਿੰਘ ਨੇ ਕਿਹਾ ਕਿ ਏਕਤਾ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਉਨ੍ਹਾਂ ਸਮੇਤ ਕਈ ਆਗੂ ਮੁੱਖ ਮੰਤਰੀ ਬਣਨ ਦੀ ਸਮਰੱਥਾ ਰੱਖਦੇ ਹਨ, ਪਰ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਚਿਹਰਾ ਰਾਹੁਲ ਗਾਂਧੀ ਹੋਣਗੇ।

ਧੜੇਬੰਦੀ ਖ਼ਤਮ ਕਰਨਾ ਹੋਵੇਗੀ ਨਵੇਂ ਪ੍ਰਧਾਨ ਦੀ ਪਹਿਲੀ ਚੁਣੌਤੀ

ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਮਤਭੇਦਾਂ ਤੇ ਧੜੇਬੰਦੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਅਜਿਹੇ ‘ਚ ਪਰਗਟ ਸਿੰਘ ਲਈ ਸਭ ਤੋਂ ਵੱਡੀ ਚੁਣੌਤੀ ਵੱਖ-ਵੱਖ ਧੜਿਆਂ ਦੇ ਆਗੂਆਂ ਨੂੰ ਇੱਕ ਮੰਚ ‘ਤੇ ਲਿਆਉਣਾ ਅਤੇ ਪਾਰਟੀ ‘ਚ ਆਪਸੀ ਤਾਲਮੇਲ ਵਧਾਉਣਾ ਹੋਵੇਗੀ। ਪਰਗਟ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪਾਰਟੀ ਦੇ ਆਗੂਆਂ ਨੂੰ ਨਿੱਜੀ ਸਿਆਸੀ ਇੱਛਾਵਾਂ ਤੋਂ ਉੱਪਰ ਉੱਠ ਕੇ ਸਮੂਹਿਕ ਲੀਡਰਸ਼ਿਪ ਨਾਲ ਕੰਮ ਕਰਨਾ ਪਵੇਗਾ। ਉਨ੍ਹਾਂ ਦੇ ਰੁਖ਼ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਅੰਦਰ ਏਕਤਾ ਤੇ ਸਾਂਝੀ ਰਣਨੀਤੀ ‘ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵਰਕਰਾਂ ਦਾ ਮਨੋਬਲ ਵਧਾਉਣਾ, ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਸਰਗਰਮ ਕਰਨਾ ਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਵੀ ਨਵੇਂ ਪ੍ਰਧਾਨ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਸੂਬੇ ਦੇ ਸਿਆਸੀ ਮੁੱਦਿਆਂ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਸਚਿਨ ਪਾਇਲਟ ਰਹਿਣਗੇ ਮੌਜੂਦ

ਪਰਗਟ ਸਿੰਘ ਦੇ ਅਹੁਦਾ ਸੰਭਾਲਣ ਸਮੇਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਮਾਗਮ ਰਾਹੀਂ ਪਾਰਟੀ ਸੂਬਾਈ ਲੀਡਰਸ਼ਿਪ ਤੇ ਹਾਈਕਮਾਨ ਵਿਚਕਾਰ ਤਾਲਮੇਲ ਤੇ ਇਕਜੁੱਟਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਸਕਦੀ ਹੈ। ਹਾਲਾਂਕਿ, ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦਾ ਚੰਡੀਗੜ੍ਹ ਆਉਣ ਦਾ ਪ੍ਰੋਗਰਾਮ ਰੁਝੇਵਿਆਂ ਕਾਰਨ ਰੱਦ ਹੋ ਗਿਆ ਹੈ। ਰਾਹੁਲ ਗਾਂਧੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਵੀ ਕੋਈ ਪੁਸ਼ਟੀ ਨਹੀਂ ਹੈ, ਪਰ ਪਰਗਟ ਸਿੰਘ ਨੇ 2027 ਦੀਆਂ ਚੋਣਾਂ ਲਈ ਉਨ੍ਹਾਂ ਨੂੰ ਪਾਰਟੀ ਦਾ ਚਿਹਰਾ ਦੱਸ ਕੇ ਆਪਣਾ ਸਿਆਸੀ ਸੰਦੇਸ਼ ਸਪੱਸ਼ਟ ਕਰ ਦਿੱਤਾ ਹੈ।

2027 ਦੀਆਂ ਚੋਣਾਂ ਲਈ ਹੁਣ ਤੋਂ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ, ਇਸ ਲਈ ਕਾਂਗਰਸ ਨੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਪਣੀ ਸਿਆਸੀ ਪਕੜ ਵਧਾਉਣ ਲਈ ਤਿਆਰੀਆਂ ਤੇਜ਼ ਕਰਨੀਆਂ ਹੋਣਗੀਆਂ। ਨਵੇਂ ਪ੍ਰਧਾਨ ਦੇ ਸਾਹਮਣੇ ਪਾਰਟੀ ਨੂੰ ਬੂਥ ਪੱਧਰ ਤੱਕ ਸਰਗਰਮ ਕਰਨਾ, ਵਰਕਰਾਂ ਨੂੰ ਇਕਜੁੱਟ ਕਰਨਾ ਤੇ ਸਰਕਾਰ ਖ਼ਿਲਾਫ਼ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਹਿਮ ਰਹੇਗਾ।

Follow Us
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...