AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਤੇਜ਼ ਕੀਤੀਆਂ ਤਿਆਰੀਆਂ, ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਚਰਚਾ

ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਸੰਭਾਵੀ ਪੰਜਾਬ ਦੌਰੇ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਪਾਰਟੀ ਵੱਲੋਂ ਇਸ ਦੌਰੇ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਨ ਲਈ ਸੂਬ ਇਕਾਈ ਨੂੰ ਐਕਟਿਵ ਹੋਣ ਤੇ ਜ਼ੋਰ ਦਿੱਤਾ ਗਿਆ। ਹਾਲਾਂਕਿ, ਦੌਰੇ ਦੀ ਤਰੀਕ ਤੇ ਪ੍ਰੋਗਰਾਮ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਤੇਜ਼ ਕੀਤੀਆਂ ਤਿਆਰੀਆਂ, ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਚਰਚਾ
tv9-punjabi
| Updated On: 13 Oct 2026 12:27 PM IST
Share

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਆਗੂਆਂ ਵਿਚਕਾਰ ਤਾਲਮੇਲ ਵਧਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਭਵਨ ‘ਚ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਸੰਗਠਨ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ ਤੇ ਚਰਚਾ

ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਸੰਭਾਵੀ ਪੰਜਾਬ ਦੌਰੇ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਪਾਰਟੀ ਵੱਲੋਂ ਇਸ ਦੌਰੇ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਨ ਲਈ ਸੂਬ ਇਕਾਈ ਨੂੰ ਐਕਟਿਵ ਹੋਣ ਤੇ ਜ਼ੋਰ ਦਿੱਤਾ ਗਿਆ। ਹਾਲਾਂਕਿ, ਦੌਰੇ ਦੀ ਤਰੀਕ ਤੇ ਪ੍ਰੋਗਰਾਮ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਪਾਰਟੀ ਆਗੂਆਂ ਤੋਂ ਸੂਬੇ ਦੇ ਸਿਆਸੀ ਹਾਲਾਤ ਤੇ ਪਾਰਟੀ ਗਤੀਵਿਧੀਆਂ ਬਾਰੇ ਫੀਡਬੈਕ ਵੀ ਲਿਆ ਗਿਆ। ਇਸ ਦੌਰਾਨ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਐਕਟਿਵ ਕਰਨ ਤੇ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਬਾਰੇ ਸੁਝਾਅ ਵਿਚਾਰੇ ਗਏ।

ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਸੱਦਾ

ਮੀਟਿੰਗ ਦਾ ਮੁੱਖ ਕੇਂਦਰ ਪਾਰਟੀ ਅੰਦਰ ਏਕਤਾ ਕਾਇਮ ਕਰਨਾ ਰਿਹਾ। ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਆਗੂਆਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪਾਰਟੀ ਦੀ ਮਜ਼ਬੂਤੀ ਤੇ ਜਿੱਤ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਆਗੂਆਂ ਨੂੰ ਕਿਹਾ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਨਾਲ ਸੰਪਰਕ ਵਧਾਉਣਾ ਜ਼ਰੂਰੀ ਹੈ।

ਮੀਟਿੰਗ ਦੌਰਾਨ ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਕਰੀਬ 25 ਮਿੰਟ ਤੱਕ ਵੱਖਰੇ ਤੌਰ ਤੇ ਵੀ ਗੱਲਬਾਤ ਕੀਤੀ। ਇਸ ਦੌਰਾਨ ਚੋਣਾਂ ਦੀਆਂ ਤਿਆਰੀਆਂ, ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਤੇ ਛੋਟੇ-ਵੱਡੇ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣ ਵਰਗੇ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Follow Us
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...