AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਫਿਲਹਾਲ ਕੋਈ ਬਦਲਾਅ ਨਹੀਂ, ਰਾਹੁਲ-ਖੜਗੇ ਦੀ ਅਗਵਾਈ ਹੇਠ ਲੜਾਂਗੇ ਚੋਣ, ਮੀਟਿੰਗ ਤੋਂ ਬਾਅਦ ਬਘੇਲ ਦਾ ਐਲਾਨ

ਰਾਜਾ ਵੜਿੰਗ ਨੂੰ ਬਦਲਣ ਦੀ ਸੰਭਾਵਨਾ ਬਣ ਰਹੀ ਹੈ। ਜੇਕਰ ਵੜਿੰਗ ਨੂੰ ਬਦਲਿਆ ਜਾਂਦਾ ਹੈ, ਤਾਂ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਇਸ ਅਹੁਦੇ ਲਈ ਸਭ ਤੋਂ ਅੱਗੇ ਦੱਸੇ ਜਾਂਦੇ ਹਨ। ਉਹ ਕਾਂਗਰਸ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਵੀ ਆਉਂਦੇ ਹਨ। ਅਜਿਹੇ ਵਿੱਚ, ਪ੍ਰਤਾਪ ਬਾਜਵਾ ਵਿਧਾਇਕ ਦਲ ਦੇ ਨੇਤਾ ਬਣੇ ਰਹਿਣਗੇ।

ਪੰਜਾਬ ਕਾਂਗਰਸ ਦੀ ਲੀਡਰਸ਼ਿਪ 'ਚ ਫਿਲਹਾਲ ਕੋਈ ਬਦਲਾਅ ਨਹੀਂ, ਰਾਹੁਲ-ਖੜਗੇ ਦੀ ਅਗਵਾਈ ਹੇਠ ਲੜਾਂਗੇ ਚੋਣ, ਮੀਟਿੰਗ ਤੋਂ ਬਾਅਦ ਬਘੇਲ ਦਾ ਐਲਾਨ
kusum-chopra
| Updated On: 02 Jun 2026 14:23 PM IST
Share

ਪੰਜਾਬ ਕਾਂਗਰਸ ਦੀ ਦਿੱਲੀ ਵਿੱਚ ਅੱਜ ਅਹਿਮ ਬੈਠਕ ਹੋਈ ਹੈ। ਚਾਰ ਦਿਨਾਂ ਵਿੱਚ ਇਹ ਦੂਜੀ ਵੱਡੀ ਬੈਠਕ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜਤੋੜ ਪਾਰਟੀ ਵਿੱਚ ਹਿੰਦੂ ਅਤੇ ਸਿੱਖ ਚੇਹਰਿਆਂ ਨੂੰ ਬਰਾਬਰ ਦੀ ਪਾਵਰ ਦੇਣ ਲਈ ਕੀਤੀ ਜਾ ਰਹੀ ਹੈ। ਇਸ ਬੈਠਕ ਵਿੱਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਕੇਸੀ ਵੇਣੁਗੋਪਾਲ ਅਤੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਸ਼ਾਮਲ ਹੋਏ। ਖ਼ਬਰ ਇਹ ਵੀ ਹੈ ਕਿ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਤਾਰੀਫ ਕਰਨ ‘ਤੇ ਵੀ ਚਰਚਾ ਹੋਈ ਹੈ।

ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫਿਲਹਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਜਾ ਰਿਹਾ ਹੈ। ਅਸੀਂ ਸਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗੁਵਾਈ ਹੇਠ ਪੰਜਾਬ ਦੀ ਚੋਣ ਲੜਾਂਗੇ।

ਪੰਜਾਬ ਕਾਂਗਰਸ ਮੁਖੀ ਨੂੰ ਬਦਲਣ ਦੀ ਕਿਉਂ ਪੈ ਰਹੀ ਹੈ ਲੋੜ?

ਬੇਸ਼ਕ ਬਘੇਲ ਨੇ ਫਿਲਹਾਲ ਪੰਜਾਬ ਪ੍ਰਧਾਨ ਨੂੰ ਬਦਲਣ ਦੀਆਂ ਖਬਰਾਂ ਤੋਂ ਇਨਕਾਰ ਕਰ ਦਿੱਤਾ ਹੈ, ਪਰ ਸੂਤਰਾਂ ਦੀ ਮੰਨੀਏ ਤਾਂ ਛੇਤੀ ਹੀ ਰਾਜਾ ਵੜਿੰਗ ਨੂੰ ਬਦਲਣ ਦੀ ਸੰਭਾਵਨਾ ਬਣ ਰਹੀ ਹੈ। ਜੇਕਰ ਵੜਿੰਗ ਨੂੰ ਬਦਲਿਆ ਜਾਂਦਾ ਹੈ, ਤਾਂ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਇਸ ਅਹੁਦੇ ਲਈ ਸਭ ਤੋਂ ਅੱਗੇ ਦੱਸੇ ਜਾਂਦੇ ਹਨ। ਉਹ ਕਾਂਗਰਸ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਵੀ ਆਉਂਦੇ ਹਨ। ਅਜਿਹੇ ਵਿੱਚ, ਪ੍ਰਤਾਪ ਬਾਜਵਾ ਵਿਧਾਇਕ ਦਲ ਦੇ ਨੇਤਾ ਬਣੇ ਰਹਿਣਗੇ।

ਜੇਕਰ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਦਲਿਆ ਜਾਂਦਾ ਹੈ, ਤਾਂ ਇਹ ਅਹੁਦਾ ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ ਨੂੰ ਮਿਲ ਸਕਦਾ ਹੈ। ਉਹ ਹਿੰਦੂ ਚਿਹਰਾ ਹਨ ਅਤੇ ਦਲਿਤ ਭਾਈਚਾਰੇ ਨਾਲ ਵੀ ਸਬੰਧਤ ਹਨ। ਬਦਲੇ ਵਿੱਚ, ਪ੍ਰਤਾਪ ਬਾਜਵਾ ਨੂੰ ਸੰਗਠਨ ਦੀ ਵਾਗਡੋਰ ਸੌਂਪੀ ਜਾ ਸਕਦੀ ਹੈ। ਇਸ ਮਾਮਲੇ ਵਿੱਚ, ਪਾਰਟੀ ਦੀ ਕਮਾਂਡ ਲੀਡਰਸ਼ਿਪ ਇੱਕ ਜੱਟ ਸਿੱਖ ਆਗੂ ਦੇ ਹੱਥਾਂ ਵਿੱਚ ਰਹੇਗੀ।

ਸੰਭਾਵਨਾ ਇਹ ਵੀ ਹੈ ਕਿ ਕਾਂਗਰਸ ਜੱਟ ਸਿੱਖ ਆਗੂ ਨੂੰ ਪਾਰਟੀ ਲੀਡਰਸ਼ਿਪ ਦੇ ਅਹੁਦੇ ਤੋਂ ਨਹੀਂ ਹਟਾਏਗੀ, ਕਿਉਂਕਿ ਭਾਜਪਾ ਨੇ ਹਾਲ ਹੀ ਵਿੱਚ ਇੱਕ ਜੱਟ ਸਿੱਖ ਆਗੂ, ਕੇਵਲ ਢਿੱਲੋਂ ਨੂੰ ਨਿਯੁਕਤ ਕੀਤਾ ਹੈ। ਜੇਕਰ ਕਾਂਗਰਸ ਵੜਿੰਗ ਦੀ ਥਾਂ ਹਿੰਦੂ ਆਗੂ ਨੂੰ ਪ੍ਰਧਾਨ ਬਣਾਉਂਦਾ ਹੈ, ਤਾਂ ਇਸ ਨਾਲ ਜੱਟ ਸਿੱਖ ਭਾਈਚਾਰੇ ਨੂੰ ਨਕਾਰਾਤਮਕ ਸੁਨੇਹਾ ਜਾ ਸਕਦਾ ਹੈ, ਜਿਸਦਾ ਨੁਕਸਾਨ ਜੋ 2022 ਦੀਆਂ ਚੋਣਾਂ ਵਿੱਚ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਪਹਿਲਾਂ ਹੀ ਝੱਲ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਹੋਵੇਗੀ ਵਾਪਸੀ?

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ 60 ਸਾਲ ਰਹਿਣ ਤੋਂ ਬਾਅਦ 2021 ਵਿੱਚ ਪਾਰਟੀ ਛੱਡ ਗਏ ਸਨ। ਉਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਸਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਬਣਾਈ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੇ ਬਾਵਜੂਦ, ਹੁਣ ਉਹ ਲਗਾਤਾਰ ਕਾਂਗਰਸ ਦੀ ਤਾਰੀਫ ਕਰਦੇ ਨਜਰ ਆ ਰਹੇ ਹਨ।

ਕੈਪਟਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਕਾਂਗਰਸ ਵਿੱਚ, ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਸਲਾਹ-ਮਸ਼ਵਰਾ ਕੀਤਾ ਜਾਂਦਾ ਸੀ, ਜਦੋਂ ਕਿ ਭਾਜਪਾ ਵਿੱਚ, ਉਨ੍ਹਾਂ ਨਾਂ ਤਾਂ ਕੁਝ ਪੁੱਛਿਆ ਜਾਂਦਾ ਹੈ ਅਤੇ ਨਾ ਹੀ ਦੱਸਿਆ ਜਾਂਦਾ ਹੈ। ਸਭ ਕੁਝ ਉੱਪਰੋਂ ਹੀ ਤੈਅ ਹੁੰਦਾ ਹੈ ਅਤੇ ਹੇਠਾਂ ਤੋਂ ਲਾਗੂ ਕੀਤਾ ਜਾਂਦਾ ਹੈ। ਕੈਪਟਨ ਇਸ ਗੱਲ ਤੋਂ ਵੀ ਨਿਰਾਸ਼ ਜਾਪਦੇ ਸਨ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਚਚੇਰੇ ਭਰਾ ਰਾਜਾ ਰਣਧੀਰ ਦੇ ਦੇਹਾਂਤ ‘ਤੇ ਸ਼ੋਕ ਪ੍ਰਗਟ ਕੀਤਾ ਅਤੇ ਉਸਤੋਂ ਪਹਿਲਾਂ, ਉਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਸਨ, ਪਰ ਕਿਸੇ ਵੀ ਭਾਜਪਾ ਨੇਤਾ ਨੇ ਅਜਿਹਾ ਨਹੀਂ ਕੀਤਾ।

ਪੰਜਾਬ ਵਿੱਚ ਜਾਤੀ ਸੰਤੁਲਨ ਕਿਉਂ ਜ਼ਰੂਰੀ?

ਪੰਜਾਬ ਵਿੱਚ ਸਭ ਤੋਂ ਵੱਧ ਸਿੱਖ ਆਬਾਦੀ ਹੈ। ਹਿੰਦੂ ਭਾਈਚਾਰਾ ਦੂਜੇ ਨੰਬਰ ‘ਤੇ ਹੈ। ਦੋਵਾਂ ਭਾਈਚਾਰਿਆਂ ਦੀਆਂ ਵੋਟਾਂ ਹਾਸਲ ਕਰਨ ਲਈ ਸੰਤੁਲਨ ਬਣਾਇਆ ਜਾਂਦਾ ਹੈ। ਅਕਾਲੀ ਦਲ ਦੀ ਸਰਕਾਰ ਦੌਰਾਨ, ਇੱਕ ਨਿਯਮ ਸੀ ਕਿ ਡੀਜੀਪੀ ਅਤੇ ਮੁੱਖ ਸਕੱਤਰ ਵਿੱਚੋਂ ਇੱਕ ਹਿੰਦੂ ਅਤੇ ਦੂਜਾ ਸਿੱਖ ਅਧਿਕਾਰੀ ਹੋਣਾ ਚਾਹੀਦਾ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......