AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕਾਂਗਰਸ ਆਗੂਆਂ ਦੀ ਅੱਜ ਫਿਰ ਦਿੱਲੀ ‘ਚ ਬੈਠਕ, ਕੇਸੀ ਵੇਣੂਗੋਪਾਲ ਦੇ ਘਰ ਹੋਏ ਇਕੱਠੇ

ਇਹ ਬੈਠਕ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਦਿੱਲੀ ਰਿਹਾਇਸ਼ 'ਤੇ ਹੋ ਰਹੀ ਹੈ। ਮੀਟਿੰਗ 'ਚ ਪੰਜਾਬ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਜਾਣਕਾਰੀ ਹੈ। ਬੀਤੇ ਕੁੱਝ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਤੇ ਪਾਰਟੀ ਹਾਈ ਕਮਾਂਡ 'ਚ ਮੀਟਿੰਗਾਂ ਦੌਰ ਜਾਰੀ ਹੈ।

ਪੰਜਾਬ ਕਾਂਗਰਸ ਆਗੂਆਂ ਦੀ ਅੱਜ ਫਿਰ ਦਿੱਲੀ 'ਚ ਬੈਠਕ, ਕੇਸੀ ਵੇਣੂਗੋਪਾਲ ਦੇ ਘਰ ਹੋਏ ਇਕੱਠੇ
ਪੰਜਾਬ ਕਾਂਗਰਸ ਆਗੂਆਂ ਦੀ ਅੱਜ ਫਿਰ ਦਿੱਲੀ ‘ਚ ਬੈਠਕ, ਕੇਸੀ ਵੇਣੂਗੋਪਾਲ ਦੇ ਘਰ ਹੋਏ ਇਕੱਠੇ
tv9-punjabi
| Published: 25 Jun 2026 11:35 AM IST
Share

ਪੰਜਾਬ ਕਾਂਗਰਸ ਅੰਦਰ ਵੱਡੇ ਬਦਲਾਅ ਦੀਆਂ ਅਟਕਲਾਂ ਵਿਚਕਾਰ ਕਾਂਗਰਸੀ ਆਗੂਆਂ ਦੀ ਇੱਕ ਹੋਰ ਬੈਠਕ ਦਿੱਲੀ ‘ਚ ਹੋ ਰਹੀ ਹੈ। ਇਹ ਬੈਠਕ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਦਿੱਲੀ ਰਿਹਾਇਸ਼ ‘ਤੇ ਹੋ ਰਹੀ ਹੈ। ਮੀਟਿੰਗ ‘ਚ ਪੰਜਾਬ ਦੇ ਕੁੱਝ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਜਾਣਕਾਰੀ ਹੈ। ਬੀਤੇ ਕੁੱਝ ਦਿਨਾਂ ਤੋਂ ਪੰਜਾਬ ਕਾਂਗਰਸ ਤੇ ਪਾਰਟੀ ਹਾਈ ਕਮਾਂਡ ‘ਚ ਮੀਟਿੰਗਾਂ ਦੌਰ ਜਾਰੀ ਹੈ। ਅਜਿਹੇ ‘ਚ ਅੱਜ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੀਆਂ ਅੰਦਰੂਨੀ ਚਰਚਾਵਾਂ ਤੇ ਬਦਲਾਅ ਦੇ ਫੈਸਲੇ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਸਕਦੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੀ ਸਥਿਤੀ ਦੇ ਫੀਡਬੈਕ ਲੈਣ ਲਈ ਤਿੰਨ ਆਬਜ਼ਰਵਰਾਂ ਦੀ ਕਮੇਟੀ ਦਾ ਗਠਨ ਕੀਤਾ ਸੀ। ਮੀਨਾਕਸ਼ੀ ਨਟਰਾਜਨ, ਭਜਨ ਨਾਲ ਜਾਟਵ ਤੇ ਅਜੇ ਮਾਕਨ ਨੇ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਫੀਡਬੈਕ ਲਿਆ ਸੀ ਤੇ ਹਾਈਕਮਾਂਡ ਨੂੰ ਸੌਂਪਿਆ ਸੀ। ਇਸ ਤੋਂ ਬਾਅਦ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾ ਇਕੱਲੇ ‘ਚ ਬੈਠਕ ਕੀਤੀ ਸੀ। ਇਸ ਦੌਰਾਨ ਪਾਰਟੀ ਸੂਤਰਾਂ ਤੇ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਖ਼ਬਰ ਆਈ ਕਿ ਪੰਜਾਬ ਕਾਂਗਰਸ ‘ਚ ਪ੍ਰਧਾਨ ਬਦਲਣ ਸਮੇਤ ਕਈ ਵੱਡੇ ਬਦਲਾਅ ਹੋ ਸਕਦੇ ਹਨ।

ਕਾਂਗਰਸ ‘ਚ ਬਗਾਵਤ ਦਾ ਡਰਾਵਾ, ਐਮਪੀ ਦੀ ਪੋਸਟ ‘ਤੇ ਸਵਾਲ

ਬੀਤੀ ਦਿਨੀਂ ਪਟਿਆਲਾ ਤੋਂ ਲੋਕ ਸਭਾ ਸਾਂਸਦ ਧਰਮਵੀਰ ਗਾਂਧੀ ਦੀ ਇੱਕ ਪੋਸਟ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਸਨ। ਮੀਡੀਆ ਰਿਪੋਰਟਾਂ ਮੁਤਾਬਕ, ਧਰਮਵੀਰ ਗਾਂਧੀ ਨੇ ਇੱਕ ਪੋਸਟ ਕੀਤੀ, ਜਿਸ ਚ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਕਿਸੇ ਵੱਡੇ ਆਗੂ ਵੱਲੋਂ ਪਾਰਟੀ ਚ ਵੱਡੇ ਬਦਲਾਅ ਜਾਂ ਪਾਰਟੀ ਦੇ ਪੁਨਰ ਸੁਰਜੀਤ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਬਗਾਵਤ ਦੀ ਧਮਕੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਬਾਅਦ ਚ ਧਰਮਵੀਰ ਗਾਂਧੀ ਨੇ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ।

ਧਰਮਵੀਰ ਗਾਂਧੀ ਨੇ ਪੋਸਟ ਚ ਲਿਖਿਆ, ਕਿਸੇ ਵੱਡੇ ਵੱਲੋਂ, ਕਾਂਗਰਸ ਪਾਰਟੀ ਅੰਦਰ ਕਿਸੇ ਵੀ ਰੱਦੋ ਬਦਲ ਹੋਣ ਤੇ, ਪਾਰਟੀ ਅੰਦਰ ਬਗਾਵਤ ਦਾ ਡਰਾਵਾ ਦੇ ਕੇ, ਸੰਗਠਨ ਦੀ ਪੁਨਰ ਸੁਰਜੀਤੀ ਨੂੰ, ਫਿਰ ਟਾਲਣ ਦੀ ਕੀਤੀ ਜਾ ਰਹੀ ਕੋਸ਼ਿਸ਼, ਪਾਰਟੀ ਵਿਰੋਧੀ ਕਾਰਵਾਈ।

ਮੀਟਿੰਗਾਂ ਦਾ ਦੌਰ ਜਾਰੀ, ਕਦੋਂ ਹੋਵੇਗਾ ਫੈਸਲਾ?

ਹਾਲਾਂਕਿ, ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਵੱਖ-ਵੱਖ ਮੌਕਿਆਂ ‘ਤੇ ਕਾਂਗਰਸ ਅੰਦਰ ਦੀ ਧੜੇਬੰਦੀ ਸਾਫ਼ ਨਜ਼ਰ ਆਉਂਦੀ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਦੇ ਇੱਕਜੁਟ ਹੋਣ ਦਾ ਕਈ ਵਾਰ ਦਾਅਵਾ ਵੀ ਕਰ ਚੁੱਕੇ ਹਨ। ਪਰ ਇਸ ਸਭ ਦੇ ਵਿਚਕਾਰ ਕਾਂਗਰਸ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਲੋਕਾਂ ਨੂੰ ਵੀ ਕਾਂਗਰਸ ਦੇ ਕਿਸੇ ਵੀ ਫੈਸਲੇ ਦਾ ਇੰਤਜ਼ਾਰ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...