AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਂਗਰਸ ‘ਚ ਪ੍ਰਧਾਨ ਅਹੁਦੇ ਦੀ ਕੌਣ ਦੇਵੇਗਾ ‘ਕੁਰਬਾਨੀ’? ਬਘੇਲ ਨਾਲ ਮੀਟਿੰਗ ਤੋਂ ਬਾਅਦ ਬਾਜਵਾ ਦਾ ਸੰਦੇਸ਼

ਭੁਪੇਸ਼ ਬਘੇਲ ਨੇ ਪਾਰਟੀ ਆਗੂਆਂ ਨਾਲ ਕਈ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀ ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਹੋਈ। ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਮਤਭੇਦਾਂ ਸੰਬੰਧੀ ਸਵਾਲਾਂ ਦੇ ਜਵਾਬ ਦਿੱਤੇ।

ਕਾਂਗਰਸ 'ਚ ਪ੍ਰਧਾਨ ਅਹੁਦੇ ਦੀ ਕੌਣ ਦੇਵੇਗਾ 'ਕੁਰਬਾਨੀ'? ਬਘੇਲ ਨਾਲ ਮੀਟਿੰਗ ਤੋਂ ਬਾਅਦ ਬਾਜਵਾ ਦਾ ਸੰਦੇਸ਼
ramandeep
| Updated On: 07 Jul 2026 13:00 PM IST
Share

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸੀਨੀਅਰ ਆਗੂਆਂ ‘ਚ ਅੰਦਰੂਨੀ ਮਤਭੇਦਾਂ ਦਾ ਸਾਹਮਣਾ ਕਰ ਰਹੀ ਹੈ। ਚੱਲ ਰਹੇ ਵਿਵਾਦ ਨੂੰ ਹੱਲ ਕਰਨ ਤੇ ਪੰਜਾਬ ਕਾਂਗਰਸ ਅੰਦਰ ਏਕਤਾ ਬਣਾਉਣ ਦੀ ਕੋਸ਼ਿਸ਼ ‘ਚ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਚੰਡੀਗੜ੍ਹ ਭੇਜਿਆ ਹੈ। ਭੁਪੇਸ਼ ਬਘੇਲ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਤੇ ਤੁਰੰਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਸ਼ੁਰੂ ਕੀਤੀਆਂ ਤਾਂ ਜੋ ਮਤਭੇਦਾਂ ਨੂੰ ਦੂਰ ਕੀਤਾ ਜਾ ਸਕੇ ਤੇ ਪਾਰਟੀ ਅੰਦਰ ਤਾਲਮੇਲ ਮਜ਼ਬੂਤ ​​ਕੀਤਾ ਜਾ ਸਕੇ।

ਪ੍ਰਤਾਪ ਸਿੰਘ ਬਾਜਵਾ ਨਾਲ ਮੀਟਿੰਗ

ਭੁਪੇਸ਼ ਬਘੇਲ ਨੇ ਪਾਰਟੀ ਆਗੂਆਂ ਨਾਲ ਕਈ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀ ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਹੋਈ। ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਮਤਭੇਦਾਂ ਸੰਬੰਧੀ ਸਵਾਲਾਂ ਦੇ ਜਵਾਬ ਦਿੱਤੇ।

ਬਾਜਵਾ ਨੇ ਕਿਹਾ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਈਰਾਨ ਗੱਲਬਾਤ ਦੀ ਮੇਜ਼ ‘ਤੇ ਆ ਸਕਦੇ ਹਨ ਤਾਂ ਕਾਂਗਰਸੀ ਆਗੂ ਵੀ ਇਕੱਠੇ ਬੈਠ ਕੇ ਆਪਣੇ ਮਤਭੇਦਾਂ ਨੂੰ ਦੂਰ ਕਰ ਸਕਦੇ ਹਨ। ਬਾਜਵਾ ਨੇ ਕਿਹਾ ਕਿ ਭੁਪੇਸ਼ ਬਘੇਲ ਹਾਲ ਹੀ ‘ਚ ਐਲਾਨੀਆਂ ਗਈਆਂ ਸੰਗਠਨਾਤਮਕ ਕਮੇਟੀਆਂ ਸੰਬੰਧੀ ਪਾਰਟੀ ਆਗੂਆਂ ਦੀਆਂ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਨਗੇ।

ਉਨ੍ਹਾਂ ਅੱਗੇ ਕਿਹਾ ਕਿ ਬਘੇਲ ਹਰ ਚਿੰਤਾ ਨੂੰ ਸੁਣਨਗੇ ਤੇ ਜੇਕਰ ਕੋਈ ਆਗੂ ਹਾਈ ਕਮਾਂਡ ਨੂੰ ਮਿਲਣਾ ਚਾਹੁੰਦਾ ਹੈ ਤਾਂ ਅਜਿਹੀਆਂ ਮੀਟਿੰਗਾਂ ਲਈ ਵੀ ਪ੍ਰਬੰਧ ਕੀਤੇ ਜਾਣਗੇ। ਬਾਜਵਾ ਨੇ ਕਿਹਾ ਕਿ ਭੁਪੇਸ਼ ਬਘੇਲ ਪੰਜ ਦਿਨ ਚੰਡੀਗੜ੍ਹ ਰਹਿਣਗੇ ਤੇ ਪਾਰਟੀ ਆਗੂਆਂ ਦੇ ਨਾਲ-ਨਾਲ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨਗੇ।

ਪਾਰਟੀ ਲਈ ‘ਕੁਰਬਾਨੀ’

ਦੂਜੇ ਪਾਸੇ, ਬਾਜਵਾ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ‘ਚ ਕਿਹਾ ਕਿ ਕਿਸੇ ਨਾ ਕਿਸੇ ਨੂੰ ਹਮੇਸ਼ਾ ਪਾਰਟੀ ਲਈ ‘ਕੁਰਬਾਨੀ’ ਦੇਣੀ ਪੈਂਦੀ ਹੈ। ਅਸੀਂ ਆਪਣੀ ਪਾਰਟੀ ਨੂੰ ਮਾਂ ਪਾਰਟੀ ਕਹਿੰਦੇ ਹਾਂ ਤੇ ਇਸ ਲਈ ਕੋਈ ਵੱਡੀ ਤੋਂ ਵੱਡੀ ‘ਕੁਰਬਨੀ’ ਦੇਣੀ ਪਵੇ ਤਾਂ ਉਹ ਛੋਟੀ ਤੋਂ ਛੋਟੀ ਲੱਗਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਲਈ ਪ੍ਰਧਾਨ ਦਾ ਅਹੁਦਾ ਛੱਡਿਆ ਸੀ ਤੇ ਪਾਰਟੀ ਲਈ ਉਹ ਅਜਿਹੀਆਂ 100 ਪ੍ਰਧਾਨਗੀਆਂ ਵਾਰ ਸਕਦੇ ਹਨ।

ਚੰਨੀ ਸਮਰਥਕਾਂ ਵੱਲੋਂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ

ਇਹ ਵਿਵਾਦ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਦੇ ਵਿਚਕਾਰ ਆਇਆ ਹੈ। ਚੋਣਾਂ ਨੇੜੇ ਆਉਣ ਦੇ ਨਾਲ, ਕਾਂਗਰਸ ਲੀਡਰਸ਼ਿਪ ਹੁਣ ਅੰਦਰੂਨੀ ਮਤਭੇਦਾਂ ਨੂੰ ਹੱਲ ਕਰਨ ਤੇ ਪੰਜਾਬ ਵਿੱਚ ਇੱਕ ਸੰਯੁਕਤ ਮੋਰਚਾ ਪੇਸ਼ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...