ਦਿੱਲੀ ਪਹੁੰਚੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ, ਡਾ. ਮਨਮੋਹਨ ਸਿੰਘ ਦੀ ਪਤਨੀ ਤੋਂ ਲਿਆ ਆਸ਼ੀਰਵਾਦ
ਪਰਗਟ ਸਿੰਘ ਨੇ ਸੋਸ਼ਲ ਮੀਡੀਆ 'ਤੇ ਗੁਰਸ਼ਰਨ ਕੌਰ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਤੇ ਸ੍ਰੀਮਤੀ ਗੁਰਸ਼ਰਨ ਕੌਰ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਾਦਗੀ, ਇਮਾਨਦਾਰੀ ਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।
ਦਿੱਲੀ ਪਹੁੰਚੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ, ਡਾ. ਮਨਮੋਹਨ ਸਿੰਘ ਦੀ ਪਤਨੀ ਤੋਂ ਲਿਆ ਆਸ਼ੀਰਵਾਦ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਆਪਣੀ ਨਵੀਂ ਸਿਆਸੀ ਜ਼ਿੰਮੇਵਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਦਿੱਲੀ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਜ਼ਬੂਤ ਤੇ ਇਕਜੁੱਟ ਕਰਨ ਦੀ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਐਤਵਾਰ ਨੂੰ ਡਾ. ਮਨਮੋਹਨ ਸਿੰਘ ਦੇ ਦਿੱਲੀ ਸਥਿਤ ਘਰ ਪਹੁੰਚੇ।
ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਤੇ ਉਨ੍ਹਾਂ ਨੂੰ ਯਾਦ ਕੀਤਾ।
ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਮੁਲਾਕਾਤ ਦੀ ਤਸਵੀਰ
ਪਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਗੁਰਸ਼ਰਨ ਕੌਰ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਤੇ ਸ੍ਰੀਮਤੀ ਗੁਰਸ਼ਰਨ ਕੌਰ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਾਦਗੀ, ਇਮਾਨਦਾਰੀ ਤੇ ਦੇਸ਼ ਪ੍ਰਤੀ ਸਮਰਪਣ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।
Met Smt. Gursharan Kaur Ji, wife of former Prime Minister Dr. Manmohan Singh Ji.
Took her blessings and paid my respects while remembering Sardar Manmohan Singh Ji. His simplicity, integrity and dedication to the nation will always remain an inspiration. pic.twitter.com/EftZUTWR7Q — Pargat Singh (@PargatSOfficial) October 4, 2026
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਯਾਦ ਕੀਤਾ ਤੇ ਉਨ੍ਹਾਂ ਦੀ ਪਤਨੀ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਡਾ. ਮਨਮੋਹਨ ਸਿੰਘ ਪੰਜਾਬ ਤੇ ਭਾਰਤ ਦੀ ਸੇਵਾ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹਿਣਗੇ।
ਇਹ ਵੀ ਪੜ੍ਹੋ
2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੀ ਜ਼ਿੰਮੇਵਾਰੀ
ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਪਰਗਟ ਸਿੰਘ ਦੇ ਸਾਹਮਣੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਤੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਨ ਦੀ ਵੱਡੀ ਚੁਣੌਤੀ ਹੈ।
ਸਾਬਕਾ ਹਾਕੀ ਕਪਤਾਨ ਰਹਿ ਚੁੱਕੇ ਪਰਗਟ ਸਿੰਘ ਨੇ ਸਿਆਸਤ ‘ਚ ਵੀ ਲੰਮਾ ਸਫ਼ਰ ਤੈਅ ਕੀਤਾ ਹੈ। ਉਹ ਪੰਜਾਬ ਦੀ ਸਿਆਸਤ ‘ਚ ਕਾਂਗਰਸ ਦੇ ਪ੍ਰਮੁੱਖ ਚਿਹਰਿਆਂ ‘ਚ ਸ਼ਾਮਲ ਰਹੇ ਹਨ। ਹੁਣ ਪਾਰਟੀ ਦੀ ਸੂਬਾ ਇਕਾਈ ਦੀ ਅਗਵਾਈ ਉਨ੍ਹਾਂ ਨੂੰ ਮਿਲਣ ਨਾਲ ਕਾਂਗਰਸ ਦੀਆਂ ਨਜ਼ਰਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ‘ਤੇ ਟਿਕੀਆਂ ਹੋਈਆਂ ਹਨ।
