ਬੰਦੀ ਸਿੱਖਾਂ ਦੀ ਰਿਹਾਈ ‘ਤੇ ਭਖੀ ਸਿਆਸਤ, ਵੜਿੰਗ ਬੋਲੇ- ਰਵਨੀਤ ਬਿੱਟੂ ਅਤੇ ਹਰਸਿਮਰਤ ਕੌਰ ਕਰ ਰਹੇ ਵਿਰੋਧ
Raja Waring in Loksabha on Bandhi Sikh: ਵੜਿੰਗ ਨੇ ਲੋਕਸਭਾ ਵਿੱਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪਾਰਟੀਆਂ ਦੇ ਕੁਝ ਆਗੂ ਇਸ ਮਾਮਲੇ ਤੇ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਿੱਧੇ-ਸਿੱਧੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਐਮਪੀ ਹਰਸਿਮਰਤ ਕੌਰ ਤੇ ਸਿਆਸੀ ਹਮਲਾ ਬੋਲਿਆ।
X@RajaBrar_INC
ਪੰਜਾਬ ਦੀ ਸਿਆਸਤ ਵਿੱਚ ਕੈਦ ਸਿੱਖਾਂ ਦੀ ਰਿਹਾਈ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲੋਕ ਸਭਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਦੋ ਪ੍ਰਮੁੱਖ ਆਗੂ, ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ, ਬੰਦੀ ਸਿੱਖਾਂ ਦੀ ਰਿਹਾਈ ਵਿੱਚ ਰੁਕਾਵਟ ਪਾ ਰਹੇ ਹਨ।
ਵੜਿੰਗ ਨੇ ਕਿਹਾ ਕਿ ਜਿਨ੍ਹਾਂ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੰਗ ਸਿਰਫ਼ ਬੰਦੀ ਸਿੱਖਾਂ ਤੱਕ ਸੀਮਤ ਨਹੀਂ ਹੈ, ਸਗੋਂ ਦੇਸ਼ ਭਰ ਦੇ ਉਨ੍ਹਾਂ ਸਾਰੇ ਕੈਦੀਆਂ ‘ਤੇ ਲਾਗੂ ਹੁੰਦੀ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ਵਿੱਚ ਬੰਦ ਹਨ।
ਗ੍ਰਹਿ ਮੰਤਰੀ ਨਾਲ ਮਿਲ ਕੇ ਦਰਜ ਕਰਵਾ ਰਹੇ ਵਿਰੋਧ
ਵੜਿੰਗ ਨੇ ਹੈਰਾਨ ਕਰਨ ਵਾਲਾ ਦਾਅਵਾ ਕਰਦੇ ਹੋਏ ਕਿਹਾ ਕਿ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣਾ ਵਿਰੋਧ ਦਰਜ ਕਰਵਾਉਣ ਲਈ ਵਾਰ-ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ “ਭਰੋਸੇਯੋਗ ਜਾਣਕਾਰੀ” ਹੈ ਕਿ ਦੋਵੇਂ ਸੰਸਦ ਮੈਂਬਰ ਨਿੱਜੀ ਤੌਰ ‘ਤੇ ਇਸ ਮੁੱਦੇ ‘ਤੇ ਵੱਖ-ਵੱਖ ਰੁਖ ਅਖ਼ਤਿਆਰ ਕਰ ਰਹੇ ਹਨ।
Raised the pressing issue of ‘Bandhi Singh’ in parliament today, highlighting those who’ve completed their jail terms yet remain incarcerated. This blatant injustice demands immediate redress and release. pic.twitter.com/RIC08szv6c
— Amarinder Singh Raja Warring (@RajaBrar_INC) March 27, 2026
ਸਿਆਸੀ ਲਾਹਾ ਲੈਣ ਦੇ ਲਾਏ ਆਰੋਪ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੇ ਦੋਵਾਂ ਨੇਤਾਵਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਵੱਖ-ਵੱਖ ਪਾਰਟੀਆਂ – ਭਾਜਪਾ ਅਤੇ ਅਕਾਲੀ ਦਲ – ਨਾਲ ਸਬੰਧਤ ਹੋਣ ਦੇ ਬਾਵਜੂਦ ਉਹ ਇਸ ਮੁੱਦੇ ਨੂੰ ਜ਼ਿੰਦਾ ਰੱਖ ਕੇ ਚੋਣ ਫਾਇਦਾ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਨਤਕ ਬਿਆਨਾਂ ਅਤੇ ਨਿੱਜੀ ਸਟੈਂਡ ਵਿੱਚ ਅੰਤਰ ਸਪੱਸ਼ਟ ਤੌਰ ‘ਤੇ ਦਿਖਾਈ ਦਿੰਦਾ ਹੈ।
