Rahul Gandhi ਦੀ ਲੋਕਾਂ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

Published: 

27 Mar 2023 02:53 AM

Congress Protest: ਪੰਜਾਬ ਭਰ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

Rahul Gandhi ਦੀ ਲੋਕਾਂ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

Follow Us On

Punjab Congress Protest: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ ਤੇ ਕਾਂਗਰਸੀ ਵਰਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ (Congress Leaders) ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਆਈ ਹੈ। ਰੁਹਾਲ ਗਾਂਧੀ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਵਰਕਰਾਂ ਵੱਲੋਂ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਠਿੰਡਾ ਵਿਖੇ ਰਾਹੁਲ ਗਾਂਧੀ ਦੇ ਹੱਕ ‘ਚ ਪ੍ਰਦਰਸ਼ਨ

ਰਾਹੁਲ ਗਾਂਧੀ ਦੀ ਲੋਕ ਸਭਾ ਵਿੱਚ ਕਾਂਗਰਸ ਲੀਡਰ ਮੈਂਬਰਸ਼ਿਪ ਖਤਮ ਕਰਨ ਕਰਕੇ ਪੂਰੇ ਦੇਸ਼ ਵਿੱਚ ਕਾਂਗਰਸ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।
ਪੰਜਾਬ ਭਰ ਦੇ ਕਾਂਗਰਸ ਜ਼ਿਲ੍ਹਾ ਹੈਡਕੁਆਰਟਰਾਂ (District Headquarters) ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ “ਸਤਿਆਗ੍ਰਹਿ” ਤਹਿਤ ਰੋਸ ਪ੍ਰਦਰਸ਼ਨ ਕੀਤੇ ਗਏ। ਬਠਿੰਡਾ ਵਿਖੇ ਰਾਹੁਲ ਗਾਂਧੀ ਦੇ ਹੱਕ ਵਿੱਚ ਹੋ ਰਹੇ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤ ਵੜਿੰਗ ਵੀ ਪਹੁੰਚੇ।

‘ਕੇਂਦਰ ਸਰਕਾਰ ਕਰਵਾ ਰਹੀ ਹੈ ਗੁਲਾਮੀ ਦਾ ਅਹਿਸਾਸ’

ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣਾ ਲਈ ਲੋਕ ਸਭਾ ਵਿੱਚ ਉੱਠਦੀ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਕਰਕੇ ਸੱਚ ਬੋਲਣ ਵਾਲੇ ਲੀਡਰਾਂ ‘ਤੇ ਦੇਸ਼ ਧਰੋਹੀ ਦਾ ਟੈਗ ਲਾ ਦਿੱਤਾ ਜਾਂਦਾ ਹੈ ਅਤੇ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਕੇਂਦਰ ਸਰਕਾਰ ਦੀ ਹਾਰ ਅਤੇ ਬੋਖਲਾਹਟ ਸਾਹਮਣੇ ਆਉਂਦੀ ਹੈ।ਅੰਮ੍ਰਿਤਾ ਵੜਿੰਗ (Amrita Warring) ਨੇ ਕਿਹਾ ਕਿ ਕੇਂਦਰ ਸਰਕਾਰ ਆਜ਼ਾਦ ਮੁਲਕ ਵਿੱਚ ਕੇਂਦਰ ਸਰਕਾਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।

ਅੰਮ੍ਰਿਤਸਰ ‘ਚ ਕਾਂਗਰਸ ਵਰਕਰਾਂ ਵੱਲੋਂ ਪ੍ਰਦਰਸ਼ਨ

ਅੰਮ੍ਰਿਤਸਰ ‘ਚ ਸਾਂਸਦ ਗੁਰਜੀਤ ਔਜਲਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਦੇ ਵਿਚ ਆਪਣੀ ਆਵਾਜ਼ ਚੁਕਣ ਦਾ ਖਾਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਜਾਵੇਗੀ ਤਾਂ ਕਾਂਗਰਸ ਪਾਰਟੀ ਆਪਣੀ ਆਵਾਜ਼ ਨੂੰ ਦੱਬ ਲਵੇਗੀ। ਸਗੋਂ ਇਹ ਪਹਿਲੇ ਨਾਲੋਂ ਵੀ ਜ਼ਿਆਦਾ ਬੁਲੰਦ ਹੋਵੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ