AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ਚ ਪ੍ਰਦਰਸ਼ਨ, ਚੰਨੀ ਮੁੜ ਗਾਇਬ!

Channi Missing in Punjab Congress Protest: ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਵੀ ਕੀਤਾ ਜਾ ਰਿਹਾ। ਪਰ ਵੱਡੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਚਰਨਜੀਤ ਸਿੰਘ ਮੁੜ ਤੋਂ ਗਾਇਬ ਹਨ।

CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ਚ ਪ੍ਰਦਰਸ਼ਨ, ਚੰਨੀ ਮੁੜ ਗਾਇਬ!
ਪੁਰਾਣੀ ਤਸਵੀਰ
tv9-punjabi
| Updated On: 25 Sep 2026 12:43 PM IST
Share

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਵੀ ਕੀਤਾ ਜਾ ਰਿਹਾ। ਪਰ ਵੱਡੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਚਰਨਜੀਤ ਸਿੰਘ ਮੁੜ ਤੋਂ ਗਾਇਬ ਹਨ। ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਆਗੂ ਪਹੁੰਚੇ ਹੋਏ ਹਨ, ਪਰ ਚੰਨੀ ਨਜ਼ਰ ਨਹੀਂ ਆ ਰਹੇ ਹਨ। ਜਿਸਤੋਂ ਬਾਅਦ ਵੱਡਾ ਸਵਾਲ ਮੁੜ ਤੋਂ ਖੜਾ ਹੋ ਗਿਆ ਹੈ ਕਿ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੋ ਗਿਆ ਹੈ। ਹਾਲਾਂਕਿ, ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਨਹੀਂ ਹਨ, ਪਰ ਚੰਨੀ ਦੇ ਨਾ ਪਹੁੰਚਣ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ।

ਹਾਲਾਂਕਿ, ਕਾਂਗਰਸ ਦਾਅਵ ਕਰ ਚੁੱਕੀ ਹੈ ਕਿ ਹੁਣ ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਸਚਿਨ ਪਾਇਲਟ ਦੇ ਸੂਬਾ ਇੰਜਾਰਚ ਬਣਨ ਤੋਂ ਬਾਅਦ ਸਾਰੇ ਆਗੂ ਸੰਤੁਸ਼ਟ ਹਨ ਅਤੇ ਚੋਣ ਤਿਆਰੀਆਂ ਵਿੱਚ ਰੁੱਝ ਗਏ ਹਨ। ਪਰ ਹੁਣ ਜਦੋਂ ਕਾਂਗਰਸ ਆਗੂਆਂ ਵੱਲੋਂ ਇਨ੍ਹਾਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਚੰਨੀ ਦਾ ਸ਼ਾਮਲ ਨਾ ਹੋਣਾ ਕਿਤੇ ਨਾ ਕਿਤੇ ਆਪਣੇ ਆਪ ਇਹ ਇਸ਼ਾਰਾ ਕਰ ਰਿਹਾ ਹੈ ਕਿ ਹਾਲੇ ਵੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਹੈ।

ਚੰਨੀ-ਰੰਧਾਵਾ ਗੁੱਟ ਕਾਫੀ ਦਿਨ ਰਿਹਾ ਸੀ ਨਰਾਜ

ਭੁਪੇਸ਼ ਭਘੇਲ ਦੇ ਪੰਜਾਬ ਇੰਚਾਰਜ ਹੋਣ ਦੌਰਾਨ ਚੰਨੀ ਗੁੱਟ ਕਾਫੀ ਦਿਨਾਂ ਤੱਕ ਨਰਾਜ ਰਿਹਾ ਸੀ। ਸੋਸ਼ਲ ਮੀਡੀਆਂ ਤੇ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਨਰਾਜ਼ਗੀ ਜਤਾਈ ਵੀ ਜਾ ਰਹੀ ਸੀ। ਬਘੇਲ ਨੇ ਕਈ ਵਾਰ ਪੰਜਾਬ ਆ ਕੇ ਉਨ੍ਹਾਂ ਦੀ ਨਰਾਜਗੀ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ। ਚੰਨੀ ਅਤੇ ਵੜਿੰਗ ਵਿਚਾਲੇ ਡੂੰਘੇ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਰਹੇ ਸਨ। ਬਘੇਲ ਤੋਂ ਇਹ ਮਾਮਲਾ ਸੁਲਝਦਾ ਨਾ ਵੇਖ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਜਾਰਜ ਵੱਜੋਂ ਨਿਯੁਕਤ ਕੀਤਾ। ਸਚਿਨ ਦੇ ਪੰਜਾਬ ਆਉਣ ਤੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਚੰਨੀ ਅਤੇ ਵੜਿੰਗ ਨਿੱਘੀ ਗੱਲਬਾਤ ਕਰਦੇ ਵੀ ਨਜਰ ਆਏ ਸਨ।

ਸਚਿਨ ਪਾਇਲਟ ਪੰਜਾਬ 'ਚ ਯੁਵਾ ਆਗੂਆਂ ਦੀ ਬਣਾਉਣਗੇ ਟੀਮ, ਹਰੇਕ ਵਿਧਾਨ ਸਭਾ ਹਲਕੇ ਦੀ ਕਰਨਗੇ ਸਮੀਖਿਆ

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਥੋੜ੍ਹੀ ਦੇਰ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਇੱਕ ਮਾਰਚ ਕੀਤਾ ਜਾਵੇਗਾ। ਇਹ ਮਾਰਚ ਸੈਕਟਰ 17 ਵਿੱਚ ਆਰਬੀਆਈ ਦਫ਼ਤਰ ਦੇ ਨੇੜੇ ਸ਼ੁਰੂ ਹੋਵੇਗਾ ਅਤੇ ਚੋਣ ਕਮਿਸ਼ਨ ਦਫ਼ਤਰ ਤੱਕ ਜਾਰੀ ਰਹੇਗਾ।

ਮਾਰਚ ਤੋਂ ਪਹਿਲਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਲਈ ਇਹ ਮਾਰਚ ਆਯੋਜਿਤ ਕੀਤਾ ਹੈ।ਕਾਂਗਰਸ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਸੰਸਥਾਗਤ ਨਿਰਪੱਖਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਜਿਕਰਯੋਗ ਹੈ ਕਿ SIR ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸ ਦੌਰਾਨ, ਬੁੱਧਵਾਰ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ-ਘੱਟ 14 ਵਾਰ SIR ਸੰਬੰਧੀ ਕਮਿਸ਼ਨ ਦੇ ਫੈਸਲਿਆਂ ਅਤੇ ਆਦੇਸ਼ਾਂ ‘ਤੇ ਇਤਰਾਜ਼ ਜਤਾਇਆ ਹੈ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

Follow Us
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...