AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੰਡ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਜਾ ਰਹੇ ‘ਤੇ ਪੁਲਿਸ ਨੇ ਚਲਾਈ ਵਾਟਰ ਕੈਨਨ

ਖੰਡ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਯੂਟੀ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਜਦੋਂ ਕਾਂਗਰਸੀ ਆਗੂ ਅਤੇ ਵਰਕਰ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।

ਖੰਡ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਜਾ ਰਹੇ 'ਤੇ ਪੁਲਿਸ ਨੇ ਚਲਾਈ ਵਾਟਰ ਕੈਨਨ
tv9-punjabi
| Updated On: 26 Aug 2026 19:43 PM IST
Share

ਖੰਡ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਯੂਟੀ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਜਦੋਂ ਕਾਂਗਰਸੀ ਆਗੂ ਅਤੇ ਵਰਕਰ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਭਵਨ ਬਾਹਰ ਪ੍ਰਦਰਸ਼ਨ

ਪੰਜਾਬ ਕਾਂਗਰਸ ਵੱਲੋਂ ਅੱਜ ਸ਼ਾਮ ਸੈਕਟਰ-15 ਸਥਿਤ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਰੱਖਿਆ ਗਿਆ ਸੀ। ਖੰਡ ਦੇ ਵਧੇ ਭਾਵਾਂ ਖ਼ਿਲਾਫ਼ ਵਿਰੋਧ ਜਤਾਉਣ ਲਈ ਕਾਂਗਰਸੀ ਆਗੂਆਂ ਵੱਲੋਂ ਸੜਕ ‘ਤੇ ਇੱਕ ਵੱਡੇ ਪਤੀਲੇ ਵਿੱਚ ਪ੍ਰਤੀਕਾਤਮਕ ਤੌਰ ‘ਤੇ ਚਾਹ ਬਣਾਈ ਗਈ। ਇਸ ਦੌਰਾਨ ਜਿਵੇਂ ਹੀ ਆਗੂਆਂ ਤੇ ਵਰਕਰਾਂ ਨੇ ਰਾਜ ਭਵਨ ਵੱਲ ਮਾਰਚ ਕਰਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਸਭ ਤੋਂ ਪਹਿਲਾਂ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੇ ਬਾਵਜੂਦ ਇਕੱਠੇ ਹੋਏ ਵਰਕਰ ਪਿੱਛੇ ਹਟਣ ਲਈ ਤਿਆਰ ਨਹੀਂ ਸਨ, ਜਿਸ ਤੋਂ ਬਾਅਦ ਪੁਲਿਸ ਨੂੰ ਵਾਟਰ ਕੈਨਨ ਚਲਾ ਕੇ ਭੀੜ ਨੂੰ ਖਿੰਡਾਉਣਾ ਪਿਆ ਅਤੇ ਕਈ ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਕਈ ਸਾਬਕਾ ਮੰਤਰੀ ਅਤੇ ਵਿਧਾਇਕ ਰਹੇ ਮੌਜੂਦ

ਕਾਂਗਰਸ ਪਾਰਟੀ ਵੱਲੋਂ ਇਸ ਰੋਸ ਪ੍ਰਦਰਸ਼ਨ ਲਈ ਪੂਰੀ ਲਾਮਬੰਦੀ ਕੀਤੀ ਗਈ ਸੀ। ਪ੍ਰਦਰਸ਼ਨ ਵਿੱਚ ਪਾਰਟੀ ਦੇ ਕਈ ਸਾਬਕਾ ਮੰਤਰੀ, ਮੌਜੂਦਾ ਤੇ ਸਾਬਕਾ ਵਿਧਾਇਕ ਸ਼ਾਮਲ ਹੋਏ। ਹਾਲਾਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕੁਝ ਹੋਰ ਸੀਨੀਅਰ ਆਗੂ ਇਸ ਇਕੱਠ ਵਿੱਚ ਨਜ਼ਰ ਨਹੀਂ ਆਏ। ਦੂਜੇ ਪਾਸੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਯੂਥ ਕਾਂਗਰਸ ਦੇ ਅਹੁਦੇਦਾਰ ਤੇ ਵਰਕਰ ਵੱਡੀ ਤਾਦਾਦ ਵਿੱਚ ਮੌਕੇ ‘ਤੇ ਪੁੱਜੇ ਹੋਏ ਸਨ।

ਚੰਡੀਗੜ੍ਹ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ

ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਹੀ ਪੁਖ਼ਤਾ ਸੁਰੱਖਿਆ ਇੰਤਜ਼ਾਮ ਕੀਤੇ ਹੋਏ ਸਨ। ਕਾਂਗਰਸ ਭਵਨ ਦੇ ਆਲੇ-ਦੁਆਲੇ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਫ਼ੋਰਸ ਤਾਇਨਾਤ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੌਕੇ ‘ਤੇ ਤਿੰਨ ਸਰਕਾਰੀ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ, ਤਾਂ ਜੋ ਅੱਗੇ ਵਧਣ ਦੀ ਕੋਸ਼ਿਸ਼ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਲਿਜਾਇਆ ਜਾ ਸਕੇ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...