AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SIR ‘ਤੇ ਸਿਆਸੀ ਸੰਗਰਾਮ! ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਰਹੀ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਵੜਿੰਗ ਇੱਕ ਬੱਸ 'ਤੇ ਸਵਾਰ ਹੋ ਗਏ। ਹਾਲਾਂਕਿ, ਸਚਿਨ ਪਾਇਲਟ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ ਅਤੇ ਚੰਨੀ ਵੀ ਗੈਰਹਾਜ਼ਰ ਸਨ।

SIR 'ਤੇ ਸਿਆਸੀ ਸੰਗਰਾਮ! ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ
ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ
tv9-punjabi
| Published: 25 Sep 2026 15:50 PM IST
Share

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਸੈਕਟਰ 17 ਸਥਿਤ ਆਰਬੀਆਈ ਦਫ਼ਤਰ ਤੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਰੋਕ ਕੇ ਬੈਰੀਕੇਡ ਲਗਾ ਦਿੱਤੇ। ਇਸ ਕਾਰਨ ਪੁਲਿਸ ਅਧਿਕਾਰੀਆਂ ਨਾਲ ਝੜਪ ਹੋਈ। ਜਦੋਂ ਕਾਂਗਰਸੀ ਵਰਕਰ ਅੜੇ ਰਹੇ, ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋ ਕੀਤੀ। ਕਾਂਗਰਸੀ ਵਰਕਰ ਚੋਣ ਕਮਿਸ਼ਨ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਰਾਜਾ ਵੜਿੰਗ ਦੀ ਅਗਵਾਈ ਹੇਠ ਪ੍ਰਦਰਸ਼ਨ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਰਹੀ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਵੜਿੰਗ ਇੱਕ ਬੱਸ ‘ਤੇ ਸਵਾਰ ਹੋ ਗਏ। ਹਾਲਾਂਕਿ, ਸਚਿਨ ਪਾਇਲਟ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ ਅਤੇ ਚੰਨੀ ਵੀ ਗੈਰਹਾਜ਼ਰ ਸਨ। ਇਸ ਦੌਰਾਨ, ਕੂਚ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਜਿਨ੍ਹਾਂ ‘ਤੇ ਵੋਟ ਚੋਰੀ ਦਾ ਇਲਜ਼ਾਮ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।” ਪੰਜਾਬ ਕਾਂਗਰਸ ਨੇ ਸੀਈਸੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਵੀ ਮੰਗ ਕੀਤੀ।

Under the leadership of Punjab Congress in-charge @SachinPilot ji and PPCC President @RajaBrar_INC ji, Punjab Congress protested in Chandigarh against the SIR process, raising serious concerns over voter deletions, electoral-roll transparency and the integrity of the electoral pic.twitter.com/nf2gLeteyu

— Punjab Congress (@INCPunjab) September 25, 2026

ਜ਼ਿਕਰਯੋਗ ਹੈ ਕਿ SIR ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੋਟਾਂ ਡਿਲੀਟ ਕਰਨ ਦਾ ਇਲਜ਼ਾਮ ਹੈ। ਇਸ ਦੌਰਾਨ, ਬੁੱਧਵਾਰ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ ਘੱਟ 14 ਵਾਰ SIR ਸੰਬੰਧੀ ਕਮਿਸ਼ਨ ਦੇ ਫੈਸਲਿਆਂ ਅਤੇ ਆਦੇਸ਼ਾਂ ‘ਤੇ ਇਤਰਾਜ਼ ਉਠਾਇਆ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਖੁਲਾਸੇ ਤੋਂ ਬਾਅਦ, ਕਾਂਗਰਸ ਸਣੇ ਕਈ ਵਿਰੋਧੀ ਪਾਰਟੀਆਂ SIR ‘ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੀਆਂ ਹਨ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...